LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਰਾਹਤ, 24 ਜਨਵਰੀ ਤੱਕ ਵਧਾਈ ਜ਼ਮਾਨਤ

18j maji

ਚੰਡੀਗੜ੍ਹ- ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦਰ ਅਸਲ ਬਿਕਰਮ ਮਜੀਠੀਆ ਨੂੰ ਕਥਿਤ ਡਰੱਗਸ ਮਾਮਲੇ ਵਿਚ ਮਿਲੀ ਜ਼ਮਾਨਤ ਨੂੰ 24 ਜਨਵਰੀ ਤੱਕ ਵਧਾ ਦਿੱਤਾ ਗਿਆ ਹੈ। ਦੱਸ ਦਈਏ ਕਿ ਬਿਕਰਮ ਮਜੀਠੀਆ ਨੂੰ 10 ਜਨਵਰੀ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ, ਜਿਸ ਵਿਚ ਹਾਈ ਕੋਰਟ ਨੇ ਕੁਝ ਸ਼ਰਤਾਂ ਵੀ ਰੱਖੀਆਂ ਸਨ। ਉਥੇ ਹੀ ਹਾਈ ਕੋਰਟ ਦੇ ਹੁਕਮ ਉੱਤੇ ਉਹ ਪੰਜਾਬ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੇ ਸਾਹਮਣੇ ਪੇਸ਼ ਹੋ ਚੁੱਕੇ ਹਨ।

Also Read: ਕਾਲੇ ਜਾਦੂ ਦੇ ਸੀ ਸ਼ੱਕ, ਕਰ ਦਿੱਤਾ ਚਾਚਾ-ਚਾਚੀ ਦਾ ਬੇਰਹਿਮੀ ਨਾਲ ਕਤਲ

ਜ਼ਿਕਰਯੋਗ ਹੈ ਕਿ ਮਜੀਠੀਆ ਖਿਲਾਫ 49 ਪੇਜਾਂ ਦੀ ਐੱਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿਚ ਦੋਸ਼ ਲਾਏ ਗਏ ਹਨ ਕਿ ਉਨ੍ਹਾਂ ਨੇ ਆਪਣੀ ਪ੍ਰਾਪਰਟੀ ਤੇ ਗੱਡੀਆਂ ਦੀ ਵਰਤੋਂ ਦੇ ਰਾਹੀਂ ਡਰੱਗਸ ਤਸਕਰੀ ਵਿਚ ਮਦਦ ਕੀਤੀ। ਇਸ ਤੋਂ ਪਹਿਲਾਂ ਮਜੀਠੀਆ ਨੇ ਮੋਹਾਲੀ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ, ਜਿਸ ਨੂੰ ਸੈਸ਼ਨ ਕੋਰਟ ਨੇ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਸੀ ਕਿ ਉਨ੍ਹਾਂ ਉੱਤੇ ਲੱਗੇ ਦੋਸ਼ਾਂ ਦੀ ਇੰਟੈਰੋਗੇਸ਼ਨ ਹੋਣੀ ਜ਼ਰੂਰੀ ਹੈ।

Also Read: ਪੰਜਾਬ 'ਚ ਆਪ ਦੇ CM ਚਿਹਰੇ ਦਾ ਹੋਇਆ ਐਲਾਨ, ਕੇਜਰੀਵਾਲ ਨੇ ਦੱਸਿਆ ਨਾਂ

In The Market