LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਛੱਤ 'ਤੇ ਲਹਿਰਾ ਕੇ ਕਾਲਾ ਝੰਡਾ ਸਿੱਧੂ ਜੋੜੇ ਨੇ ਮਾਰੀ ਲਲਕਾਰ, ਦਿੱਤਾ ਪੰਜਾਬੀਆਂ ਨੂੰ ਖਾਸ ਸੁਨੇਹਾ

navjot isngh sidhu flag

ਚੰਡੀਗੜ੍ਹ: ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਖਿਲ਼ਾਫ (Farmers)ਕਿਸਾਨਾਂ ਦਾ ਅੰਦੋਲਨ ਮੁੜ ਤੋਂ ਤੇਜ ਹੁੰਦਾ ਨਜ਼ਰ ਆ ਰਿਹਾ ਹੈ। ਇਸ ਵਿਚਾਲੇ ਹੁਣ ਮੁੜ ਤੋਂ (Farmers)ਕਿਸਾਨਾਂ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਤਿਆਰ ਹੋ ਗਏ ਹਨ। ਕਿਸਾਨ 26 ਮਈ ਨੂੰ ਦੇਸ਼ ਭਰ ਵਿੱਚ ‘ਕਾਲਾ ਦਿਵਸ’ ਮਨਾ ਰਹੇ ਹਨ। ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਨੂੰ 26 ਮਈ ਨੂੰ 6 ਮਹੀਨੇ ਪੂਰੇ ਹੋਣ ਜਾ ਰਹੇ ਹਨ ਪਰ 21 ਜਨਵਰੀ ਤੋਂ ਸਰਕਾਰ ਤੇ ਕਿਸਾਨਾਂ ਦਰਮਿਆਨ ਗੱਲਬਾਤ ਬੰਦ ਹੋ ਗਈ ਹੈ। 

 

ਇਹ ਵੀ ਪੜੋ: ਪੰਜਾਬ ਵਿਚ ਵੈਕਸੀਨ ਸੰਕਟ, ਇਸ ਕੰਪਨੀ ਨੇ ਟੀਕੇ ਦੇਣ ਤੋਂ ਕੀਤੀ ਨਾਂਹ

ਗੱਲਬਾਤ ਵਿੱਚ ਇਸੇ ਰੁਕਾਵਟ ਨੂੰ ਖਤਮ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਕੁਝ ਕਿਸਾਨ ਜਥੇਬੰਦੀਆਂ ਇਸ ਪੱਤਰ ਨੂੰ ਲਿਖਣ ਦੀ ਕਾਰਵਾਈ ‘ਤੇ ਸਵਾਲ ਉਠਾ ਰਹੀਆਂ ਹਨ।

ਇਸ ਦੇ ਚਲਦੇ ਅੱਜ ਕਾਂਗਰਸ ਪਾਰਟੀ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ (Navjot singh sidhu)ਵੀ ਕਿਸਾਨਾਂ ਦੇ ਸਮਰਥਨ ਵਿੱਚ ਪਟਿਆਲਾ ਸਥਿਤ ਰਿਹਾਇਸ਼ 'ਤੇ ਕਾਲੇ ਝੰਡੇ ਲਗਾਉਂਦੇ ਦਿਖਾਈ ਦਿੱਤੇ। ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਆਪਣੀ ਪਤਨੀ ਸਾਬਕਾ ਐਮਐਲਏ ਨਵਜੋਤ ਕੌਰ ਸਿੱਧੂ ਦੇ ਨਾਲ ਆਪਣੇ ਘਰ ਦੀ ਛੱਤ ਤੇ ਕਾਲੇ ਝੰਡੇ ਲਗਾ ਰਹੇ ਹਨ। (Black Flag in Protest) ਕਾਲੇ ਝੰਡੇ ਲਗਾ ਕੇ ਉਹਨਾਂ ਨੇ ਪੰਜਾਬੀਆਂ ਨੂੰ ਖਾਸ ਸੁਨੇਹਾ ਵੀ ਦਿੱਤਾ ਹੈ।

ਇਹ ਵੀ ਪੜੋ: PM ਮੋਦੀ ਨੂੰ ਲਿਖੇ ਪੱਤਰ 'ਤੇ ਛਿੜੀ ਚਰਚਾ, ਸੰਯੁਕਤ ਕਿਸਾਨ ਮੋਰਚਾ 'ਤੇ ਖੜ੍ਹੇ ਸਵਾਲਾਂ 'ਤੇ ਲੀਡਰਾਂ ਦੇ ਰਹੇ ਜਵਾਬ

 

In The Market