LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੂਬੇ ਦੇ ਸਾਰੇ ਸਕੂਲਾਂ 'ਚ 16 ਅਗਸਤ ਨੂੰ ਛੁੱਟੀ ਦਾ ਐਲਾਨ

school holidya

ਚੰਡੀਗੜ੍ਹ- ਦੇਸ਼ ਭਰ ਦੇ ਅੰਦਰ ਅੱਜ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਦਿੱਲੀ ਦੇ ਲਾਲ ਕਿਲ੍ਹੇ 'ਤੇ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿਰੰਗਾ ਲਹਿਰਾਇਆ, ਉਥੇ ਹੀ ਪੰਜਾਬ ਸੂਬੇ ਦੇ ਸੀਐਮ ਭਗਵੰਤ ਮਾਨ ਨੇ ਲੁਧਿਆਣਾ ਵਿਖੇ ਤਿਰੰਗਾ ਲਹਿਰਾਇਆ। ਇਸ ਦੌਰਾਨ ਸੀਐਮ ਮਾਨ ਨੇ ਆਪਣੇ ਭਾਸ਼ਣ ਦੌਰਾਨ ਕਈ ਐਲਾਨ ਕੀਤੇ। ਖ਼ਬਰਾਂ ਮੁਤਾਬਕ, ਹਰ ਸਾਲ ਜਿਨ੍ਹਾਂ ਸਕੂਲਾਂ ਦੇ ਅਧਿਆਪਕਾਂ ਤੇ ਬੱਚਿਆਂ ਵਲੋਂ ਆਜ਼ਾਦੀ ਦਿਵਸ ਦੇ ਸਮਾਗਮ ਵਿੱਚ ਹਿੱਸਾ ਲਿਆ ਹੁੰਦਾ ਹੈ, ਉਨ੍ਹਾਂ ਨੂੰ ਸਕੂਲਾਂ ਵਿੱਚ ਛੁੱਟੀ ਐਲਾਨੀ ਜਾਂਦੀ ਹੈ।
ਪਠਾਨਕੋਟ ਦੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਨੀ ਵਿਖੇ ਅੱਜ ਮਾਣਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਦੇਸ਼ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੇ ਹੋਏ ਪ੍ਰੋਗਰਾਮ ਪੇਸ਼ ਕੀਤੇ ਗਏ। ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਕੂਲਾਂ ਵਿਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪਰ ਹੁਣ ਤੱਕ ਦੀਆਂ ਮਿਲੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਵਲੋਂ ਸਾਰੇ ਸਕੂਲਾਂ ਵਿਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਕੁੱਝ ਅਧਿਆਪਕਾਂ ਦੁਆਰਾ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਬਰਨਾਲਾ, ਫ਼ਰੀਦਕੋਟ, ਅਮਲੋਹ, ਸ਼ਹੀਦ ਭਗਤ ਸਿੰਘ ਨਗਰ, ਫਾਜਿਲਕਾ, ਮਲੋਟ, ਤਰਨਤਾਰਨ, ਫਿਰੋਜ਼ਪੁਰ, ਮੋਹਾਲੀ, ਮੁਕਤਸਰ ਅਤੇ ਅਮ੍ਰਿਤਸਰ ਵਿੱਚ ਕੱਲ੍ਹ 16 ਅਗਸਤ ਦੀ ਛੁੱਟੀ ਐਲਾਨੀ ਜਾ ਚੁੱਕੀ ਹੈ।

In The Market