ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਵੱਡਾ ਐਲਾਨ ਕਰਨ ਜਾ ਰਹੇ ਹਨ। ਪੰਜਾਬ 'ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ-ਕੁੜੀਆਂ ਤਿਆਰ ਹੋ ਜਾਣ, ਕਿਉਂਕਿ ਪੰਜਾਬ ਪੁਲਿਸ ਵਿਚ ਭਰਤੀ ਦੀ ਪ੍ਰਕਿਰਿਆ ਸ਼ੁਰੂ ਹੋਣ ਵਾਲੀ ਹੈ। ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਮਾਨ ਸਰਕਾਰ ਵਲੋਂ ਪੁਲਿਸ ਵਿਭਾਗ 'ਚ ਕਾਂਸਟੇਬਲ ਭਰਤੀ ਨੂੰ ਲੈ ਕੇ ਖ਼ਬਰ ਹੈ ਕਿ ਮਾਨ ਸਰਕਾਰ ਜਲਦ ਹੀ 4358 ਕਾਂਸਟੇਬਲਾਂ ਦੀ ਭਰਤੀ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ 23 ਅਗਸਤ ਨੂੰ ਨਿਯੁਕਤੀ ਪੱਤਰ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਇਸ ਪ੍ਰੋਗਰਾਮ 'ਚ ਹਾਜ਼ਰ ਰਹਿ ਕੇ ਕਾਂਸਟੇਬਲਾਂ ਨੂੰ ਪੱਤਰ ਸੌਂਪਣਗੇ। ਇਸ ਸੰਬੰਧੀ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਵਿਖੇ 23 ਅਗਸਤ ਨੂੰ ਰੱਖਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਚੁਣੇ ਗਏ ਬਿਨੈਕਾਰਾਂ ਨੂੰ ਡਾਕਟਰੀ ਜਾਂਚ ਅਤੇ ਤਸਦੀਕ ਤੋਂ ਬਾਅਦ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ।
ਦੱਸ ਦਈਏ ਕਿ ਪੰਜਾਬ ਪੁਲਿਸ ਦੀ ਇਹ ਭਰਤੀ ਕਾਂਗਰਸ ਸਰਕਾਰ ਵੇਲੇ ਹੋਈ ਸੀ ਪਰ ਚੋਣਾਂ ਦੇ ਚੱਲਦੇ ਇਹ ਭਰਤੀ ਪ੍ਰਕਿਰਿਆ ਸਿਰੇ ਨਹੀਂ ਚੜ੍ਹ ਸਕੀ। ਇਸ ਤੋਂ ਬਾਅਦ ਹੁਣ ਪੰਜਾਬ ਵਿੱਚ ਨਵੀਂ ਭਗਵੰਤ ਮਾਨ ਸਰਕਾਰ ਆਈ ਹੈ। ਇਸ ਭਰਤੀ ਪ੍ਰਕਿਰਿਆ ਨੂੰ ਸਿਰੇ ਚਾੜ੍ਹਨ ਦੇ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਸੜਕ ਉੱਪਰ ਰੋਸ ਪ੍ਰਦਰਸ਼ਨ ਕਰ ਰਹੇ ਸਨ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਨੌਜਵਾਨ ਆਪਣੀ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਮੰਗ ਕਰ ਰਹੇ ਸਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर