ਚੰਡੀਗੜ੍ਹ: ਬੀ. ਐੱਸ. ਐੱਫ. ਪੰਜਾਬ ਫਰੰਟੀਅਰਜ਼ ਦੇ ਆਈ. ਜੀ. ਸੋਨਾਲੀ ਮਿਸ਼ਰਾ ਵੱਲੋਂ ਅੱਜ ਜਲੰਧਰ ’ਚ ਪ੍ਰੈੱਸ ਵਾਰਤਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ’ਚ ਪਿਛਲੇ ਸਾਲਾਂ ਤੋਂ ਡਰੋਨ ਸਭ ਤੋਂ ਵੱਡੀ ਸਮੱਸਿਆ ਬਣ ਕੇ ਉਬਰਿਆ ਹੈ, ਜਿਸ ਨੂੰ ਫੜਨ ਨੂੰ ਲੈ ਕੇ ਏਜੰਸੀਆਂ ਦੇ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਹੁਣ ਤੱਕ ਬੀ. ਐੱਸ. ਐੱਫ. ਵੱਲੋਂ 387 ਕਿਲੋ ਡਰੱਗ, 55 ਹਥਿਆਰ, ਡਰੋਨ 45 ਫੜੇ ਜਾ ਚੁੱਕੇ ਹਨ। ਇਸ ਦੇ ਨਾਲ ਹੀ 77 ਘੁਸਪੈਠੀਆਂ ਦੀਆਂ ਗਿ੍ਰਫ਼ਤਾਰੀਆਂ ਵੀ ਹੋਈਆਂ ਹਨ, 6 ਤਸਕਰ ਬਾਰਡਰ ’ਤੇ ਮਾਰੇ ਗਏ ਅਤੇ ਪਾਕਿਸਤਾਨ ਨੂੰ 15 ਸੌਂਪੇ ਗਏ ਹਨ। ਜੁਆਇੰਟ ਆਪਰੇਸ਼ਨ ਦੇ ਤਹਿਤ ਇਹ ਕਾਰਵਾਈ ਕੀਤੀ ਗਈ।
Also Read: ਮਨਪ੍ਰੀਤ ਸਿੰਘ ਨੇ ਵਧਾਇਆ ਪੰਜਾਬ ਦਾ ਮਾਣ, ‘ਖੇਲ ਰਤਨ’ ਨਾਲ ਸਨਮਾਨਿਤ
ਉਨ੍ਹਾਂ ਕਿਹਾ ਕਿ ਡਰੋਨ ਦੇ ਖ਼ਤਰੇ ਨੂੰ ਵੇਖਦੇ ਹੋਏ ਕਈ ਏਜੰਸੀਆਂ ਨੂੰ ਚੌਕਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਰੋਨ ਦੇ ਵੱਧਦੇ ਖ਼ਤਰੇ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਸੂਬਾ, ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਮੁੱਖ ਰੂਪ ਨਾਲ ਐੱਨ.ਸੀ.ਬੀ. ਦੇ ਨਾਲ ਸਾਂਝੀ ਮੁਹਿੰਮ ਚਲਾਈ ਗਈ ਹੈ। ਇਨ੍ਹਾਂ ਮੁਹਿੰਮਾਂ ਦੇ ਤਹਿਤ ਉਨ੍ਹਾਂ ਨੂੰ ਕਾਫ਼ੀ ਸਫ਼ਲਤਾ ਹਾਸਲ ਹੋਈ ਹੈ। ਜਦੋਂ ਵੀ ਕੋਈ ਡਰੋਨ ਬਾਰਡਰ ਦੇ ਨੇੜੇ ਉੱਡਦਾ ਵਿਖਾਈ ਦਿੰਦਾ ਹੈ ਤਾਂ ਸੁਰੱਖਿਆ ਨੂੰ ਹੋਰ ਵਧਾ ਦਿੱਤਾ ਜਾਂਦਾ ਸੀ। ਜੁਆਇੰਟ ਪੈਟਰੋਲਿੰਗ, ਜੁਆਇੰਟ ਨਾਕਾ, ਸਰਚ ਆਪਰੇਸ਼ਨ ਚਲਾਏ ਜਾਂਦੇ ਸਨ ਤਾਂਕਿ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
Also Read: ਪ੍ਰਦੂਸ਼ਣ ਕਾਰਨ ਦਿੱਲੀ 'ਚ ਲਾਕਡਾਊਨ ਜਿਹੀਆਂ ਪਾਬੰਦੀਆਂ, ਕੇਜਰੀਵਾਲ ਨੇ ਕੀਤਾ ਐਲਾਨ
ਆਈ. ਜੀ. ਨੇ ਕਿਹਾ ਕਿ ਬੀ. ਐੱਸ. ਐੱਫ. ਨੂੰ 1969 ਤੋਂ ਕਈ ਕੰਮ ਦਿੱਤੇ ਗਏ ਅਤੇ ਸਰਹੱਦਾਂ ’ਤੇ 15 ਕਿਲੋਮੀਟਰ ਖੇਤਰ ’ਚ ਕੰਮ ਕਰਨ ਦੇ ਅਧਿਕਾਰ ਦਿੱਤੇ ਗਏ ਸਨ, ਜਿਸ ਨੂੰ ਹੁਣ 50 ਕਿਲੋਮੀਟਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਸਰਚ ਅਤੇ ਸੀਜ਼ਰ ਕਰਨ ਦਾ ਅਧਿਕਾਰ ਹੈ ਪਰ ਅੱਗੇ ਦਾ ਕੋਰਟ ’ਚ ਪੇਸ਼ ਕਰਨ ਦਾ ਕੰਮ ਅਤੇ ਚਾਰਜਸ਼ੀਟ ਕਰਨ ਦਾ ਕੰਮ ਪੁਲਿਸ ਦਾ ਹੈ ਅਤੇ ਬੀ. ਐੱਸ. ਐੱਫ. ਸਿਰਫ਼ ਲੋਕਲ ਪੁਲਿਸ ਦੀ ਮਦਦ ਕਰ ਰਹੀ ਹੈ ਅਤੇ ਪੰਜਾਬ ਪੁਲਿਸ ਦੇ ਅਧਿਕਾਰਾਂ ’ਚ ਕੋਈ ਵੀ ਕਟੌਤੀ ਨਹੀਂ ਕੀਤੀ ਗਈ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jasprit Bumrah: भारतीय गेंदबाज़ जसप्रित बुमरा ने टेस्ट रैंकिंग में किया शानदार प्रदर्शन, Ashwin की बराबरी कर रचा इतिहास!
Delhi Parliament : दिल्ली संसद के बाहर आत्महत्या की कोशिश; शख्स ने खुद को लगाई आग
Uttarakhand Accident News: दर्दनाक हादसा! खाई में गिरी यात्रियों से भरी बस, बचाव अभियान जारी