LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਪੰਜਾਬ 'ਚ ਹੁਣ ਤੱਕ 1008 ਏਕੜ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਤੋਂ ਲੋਕਾਂ ਨੇ ਛੱਡੇ ਨਾਜਾਇਜ਼ ਕਬਜ਼ੇ'

12m dhaliwal

ਚੰਡੀਗੜ੍ਹ- ਪੰਜਾਬ ਦੀ ਮਾਨ ਸਰਕਾਰ ਵਲੋਂ ਪੰਜਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਵਿਚ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੁਹਾਲੀ ਦੇ ਵਿਕਾਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ’ਚ ਲੋਕਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਦੀ ਜ਼ਮੀਨ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਸਾਹਿਬ ਵਲੋਂ ਕੀਤੀ ਗਈ ਅਪੀਲ, ਜਿਸ ’ਚ ਉਨ੍ਹਾਂ ਪੰਜਾਬੀਆਂ ਨੂੰ ਪੰਚਾਇਤੀ ਜ਼ਮੀਨਾਂ ਸਰਕਾਰ ਹਵਾਲੇ ਕਰਨ ਦੀ ਗੱਲ ਕਹੀ ਸੀ, ਅੱਜ ਉਸ ਦਾ ਅਸਰ ਸਾਹਮਣੇ ਆ ਰਿਹਾ ਹੈ।

Also Read: 7 ਸਾਲ ਦਾ ਬੱਚਾ ਬਣਿਆ 'ਪਾਇਲਟ', ਜਹਾਜ਼ ਉਡਾਉਂਦੇ ਦੀ Video ਵਾਇਰਲ

ਉਨ੍ਹਾਂ ਦੱਸਿਆ ਕਿ ਹੁਣ ਤੱਕ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਤੋਂ 12 ਦਿਨਾਂ ’ਚ 1008 ਏਕੜ ਨਾਜਇਜ਼ ਜ਼ਮੀਨ ’ਚੋਂ ਕਬਜ਼ਾ ਹਟਾ ਕੇ ਸਰਕਾਰ ਹਵਾਲੇ ਕੀਤੀ ਹੈ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਸਰਹਿੰਦ ਦੇ ਇਕ ਪਿੰਡ ਨੇ 417 ਏਕੜ ਨਾਜਾਇਜ਼ ਜ਼ਮੀਨ ਖ਼ੁਸ਼ੀ ਖ਼ੁਸ਼ੀ ਸਰਕਾਰ ਹਵਾਲੇ ਕੀਤੀ ਹੈ। ਧਾਲੀਵਾਲ ਨੇ ਅੱਗੇ ਦੱਸਿਆ ਕਿ 35 ਏਕੜ ਪੰਚਾਇਤੀ ਜ਼ਮੀਨ ਜਿਸ ’ਤੇ ਕਈ ਲੋਕ ਖੇਤੀ ਕਰ ਰਹੇ ਸਨ ਜਾਂ ਜਿਨ੍ਹਾਂ ਨੇ ਨਾਜਾਇਜ਼ ਕਬਜ਼ੇ ਕੀਤੇ ਸਨ, ਖ਼ੁਦ ਮੇਰੇ ਦਫ਼ਤਰ ਆ ਕੇ ਇਹ ਨਾਜਾਇਜ਼ ਜ਼ਮੀਨਾਂ ਸਰਕਾਰ ਹਵਾਲੇ ਕਰ ਰਹੇ ਹਨ ਅਤੇ ਕਈ ਲੋਕ ਖ਼ੁਦ ਜ਼ਮੀਨ ਦੇਣ ਬਾਰੇ ਸਾਡੇ ਨਾਲ ਸੰਪਰਕ ਕਰ ਰਹੇ ਹਨ। 

Also Read: 7th pay commission: ਜੁਲਾਈ 'ਚ ਵਧ ਸਕਦੈ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ, ਇੰਨਾ ਹੋ ਸਕਦੈ ਵਾਧਾ

ਉਨ੍ਹਾਂ ਕਿਹਾ ਕਿ ਮੀਡੀਆ ਜ਼ਰੀਏ ਮੈਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ ਅਪੀਲ ਕਰਦੇ ਹਾਂ ਕਿ ਇਹ ਪੰਜਾਬ ਤੁਹਾਡਾ ਹੈ। ਇਹ 10 ਗੁਰੂਆਂ ਦੀ ਧਰਤੀ, ਸ਼ਹੀਦ ਭਗਤ ਸਿੰਘ ਅਤੇ ਗਦਰੀ ਬਾਬਿਆਂ ਦੀ ਧਰਤੀ ’ਤੇ ਪੰਜਾਬੀਆਂ ਦਾ ਹੱਕ ਹੈ ਅਤੇ ਇਸ ਨੂੰ ਬਚਾਉਣਾ ਤੁਹਾਡੀ ਡਿਊਟੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਕਦਮੀ ’ਚ ਪੰਜਾਬ ਦੇ ਲੋਕਾਂ ਦਾ ਸਾਥ ਹੋਣਾ ਬਹੁਤ ਜ਼ਰੂਰੀ ਹੈ ਅਤੇ ਇਕਜੁੱਟ ਹੋ ਕੇ ਹੀ ਪੰਜਾਬ ਨੂੰ ਬਚਾਇਆ ਜਾ ਸਕਦਾ ਹੈ।

In The Market