LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਕੈਬਨਿਟ ਦੇ ਅਹਿਮ ਫੈਸਲੇ, ਪਾਣੀ ਦੇ ਬਕਾਏ ਸਣੇ ਕੀਤੇ ਕਈ ਹੋਰ ਵੱਡੇ ਐਲਾਨ

14d channi

ਚੰਡੀਗੜ: ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਦੀ ਅਗਵਾੀ ਵਾਲੀ ਕਾਂਗਰਸ ਸਰਕਾਰ ਦੀ ਕੈਬਨਿਟ ਨੇ ਮੰਗਲਵਾਰ ਨੂੰ ਕਈ ਅਹਿਮ ਫੈਸਲੇ ਲਏ। ਇਸ ਦੇ ਤਹਿਤ ਪੰਜਾਬ ਸਰਕਾਰ ਦੇ ਵਿਭਾਗਾਂ ਵਿਚ ਨੌਕਰੀ ਲਈ ਹੁਣ ਪੰਜਾਬੀ ਪੜ੍ਹਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਨਾਲ ਹੀ ਇਨ੍ਹਾਂ ਨੌਕਰੀਆਂ ਵਿਚ ਸੂਬੇ ਦੇ ਲੋਕਾਂ ਨੂੰ ਹੀ ਤਰਜੀਹ ਮਿਲੇਗੀ। ਉਥੇ ਹੀ ਸੂਬੇ ਦੇ 36000 ਮੁਲਾਜ਼ਮਾਂ ਨੂੰ ਰੈਗੂਲਰ ਕਰਕੇ ਛੇਤੀ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਸ਼ਾਮ 4 ਵਜੇ ਸ਼ੁਰੂ ਹੋਈ ਮੀਟਿੰਗ ਵਿਚ ਮੁੱਖ ਰੂਪ ਨਾਲ ਏਜੰਡਾ ਮੁਲਾਜ਼ਮਾਂ ਦਾ ਰੱਖਿਆ ਗਿਆ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਦੇ ਰੂਬਰੂ ਹੋ ਕੇ ਕੈਬਨਿਟ ਵਿਚ ਲਏ ਫੈਸਲਿਆਂ ਦੀ ਜਾਣਕਾਰੀ ਦਿੱਤੀ।
ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ 36 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਫਾਈਲ ਰਾਜਪਾਲ ਕੋਲ ਹੈ। ਰਾਜਪਾਲ ਕੋਲ ਦੋ ਵਾਰ ਫਾਈਲ ਜਾਂਦੀ ਹੈ। ਦੋ ਚਾਰ ਦਿਨਾਂ ਵਿਚ ਸਾਰਿਆਂ ਨੂੰ ਰੈਗੂਲਰ ਕਰਕੇ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਚੰਨੀ ਨੇ ਕਿਹਾ ਕਿ ਮੁਲਾਜ਼ਮਾਂ ਦੇ ਰੈਗੂਲਰਾਈਜ਼ੇਸ਼ਨ 'ਤੇ ਮੰਗਲਵਾਰ ਨੂੰ ਮੀਟਿੰਗ ਵਿਚ ਚਰਚਾ ਹੋਈ। ਤਨਖਾਹ 'ਤੇ ਸੀ.ਐੱਮ ਨੇ ਕਿਹਾ ਕਿ ਇਸ 'ਤੇ ਚਰਚਾ ਹੋਈ ਅਤੇ ਇਕ ਕਮੇਟੀ ਦਾ ਗਠਨ ਕੀਤਾ ਹੈ, ਜੋ ਛੇਤੀ ਹੀ ਸਾਰੇ ਮੁਲਾਜ਼ਮਾਂ ਦੇ ਨਾਲ ਮੀਟਿੰਗ ਕਰਕੇ ਆਪਣੀ ਰਿਪੋਰਟ ਦੇਵੇਗੀ। ਤਨਖਾਹ ਦੇ ਭੁਗਤਾਨ ਨੂੰ ਛੇਤੀ ਹੀ ਦੂਰ ਕਰ ਲਿਆ ਜਾਵੇਗਾ।

In The Market