LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੈਬਨਿਟ ਮੀਟਿੰਗ ਤੋਂ ਬਾਅਦ CM ਚੰਨੀ ਵੱਲੋਂ ਲਏ ਗਏ ਅਹਿਮ ਫੈਸਲੇ, ਪੜ੍ਹੋ ਪੂਰੀ ਖ਼ਬਰ

27 oct 4

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ CM ਚੰਨੀ ਨੇ ਕੇਂਦਰ ਸਰਕਾਰ ਨੂੰ 8 ਨਵੰਬਰ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਅਲਟੀਮੇਟਮ ਦਿੱਤਾ ਹੈ। ਚੰਨੀ ਨੇ ਕਿਹਾ ਕਿ ਜੇਕਰ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਪੰਜਾਬ ਸਰਕਾਰ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਇਨ੍ਹਾਂ ਨੂੰ ਰੱਦ ਕਰੇਗੀ।

Also Read : ਪੰਜਾਬੀ ਮੂਲ ਦੀ ਅਨੀਤਾ ਆਨੰਦ ਬਣੀ ਕੈਨੇਡਾ ਦੀ ਰੱਖਿਆ ਮੰਤਰੀ, ਟਰੂਡੋ ਦੀ ਕੈਬਨਿਟ ’ਚ ਤਿੰਨ ਪੰਜਾਬੀਆਂ ਨੂੰ ਮਿਲੀ ਥਾਂ

ਇਸ ਦੇ ਨਾਲ ਹੀ CM ਚੰਨੀ ਨੇ ਕਿਹਾ ਕਿ ਮੱਧਮ ਉਦਯੋਗ ਨੂੰ ਬਿਜਲੀ ਦੇ ਫਿਕਸਡ ਚਾਰਜਿਸ ਵਿੱਚ 50% ਦੀ ਛੋਟ ਦਿੱਤੀ ਜਾਵੇਗੀ। ਵੈਟ ਦੇ 48000 ਪੁਰਾਣੇ ਕੇਸਾਂ ਵਿੱਚੋਂ 40000 ਕੇਸ ਖ਼ਤਮ ਕਰ ਦਿੱਤੇ ਜਾਣਗੇ। ਅੰਮ੍ਰਿਤਸਰ ਵਿੱਚ ਪ੍ਰਦਰਸ਼ਨੀ ਕੇਂਦਰ ਬਣਾਇਆ ਜਾਵੇਗਾ। ਚੰਨੀ ਨੇ ਪ੍ਰੈਸ ਕਾਨਫਰੰਸ ਵਿੱਚ ਪੰਜਾਬੀ ਮਨੋਰੰਜਨ ਜਗਤ ਲਈ ਚੰਡੀਗੜ੍ਹ ਵਿੱਚ ਫਿਲਮ ਸਿਟੀ ਬਣਾਉਣ ਦਾ ਐਲਾਨ ਵੀ ਕੀਤਾ ਹੈ। ਚੰਨੀ ਨੇ ਕੇਂਦਰ ਸਰਕਾਰ ਨੂੰ 8 ਨਵੰਬਰ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਅਲਟੀਮੇਟਮ ਦਿੱਤਾ ਹੈ। ਚੰਨੀ ਨੇ ਕਿਹਾ ਕਿ ਜੇਕਰ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਪੰਜਾਬ ਸਰਕਾਰ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਇਨ੍ਹਾਂ ਨੂੰ ਰੱਦ ਕਰੇਗੀ।

Also Read : ਕੈਪਟਨ ਦੀ ਪ੍ਰੈੱਸ ਕਾਨਫਰੰਸ ਦੌਰਾਨ ਸਿੱਧੂ ਨੇ ਕੀਤਾ ਟਵੀਟ, ਆਖੀ ਇਹ ਵੱਡੀ ਗੱਲ

ਇਸਦੇ ਨਾਲ ਹੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਉਦਯੋਗ ਅਤੇ ਵਪਾਰ ਨਾਲ ਜੁੜੇ ਲੋਕਾਂ ਨੂੰ ਕਿਸੇ ਵੀ ਕੰਮ ਲਈ ਟੈਕਸ ਵਿਭਾਗ ਦੇ ਦਫਤਰ ਜਾਣ ਦੀ ਲੋੜ ਨਹੀਂ ਪਵੇਗੀ, ਜਿਸ ਲਈ ਉਥੇ ਸਾਰਾ ਸਿਸਟਮ ਤਿਆਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਉਦਯੋਗ ਅਤੇ ਵਪਾਰ ਨੂੰ ਪ੍ਰੇਸ਼ਾਨ ਕਰਨ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਮੋਬਾਈਲ ਵਿੰਗ ਨੂੰ ਕੱਟਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਤਹਿਤ ਉਨ੍ਹਾਂ ਦੇ ਯੂਨਿਟ 13 ਤੋਂ ਘਟਾ ਕੇ 4 ਕਰ ਦਿੱਤੇ ਗਏ ਹਨ। ਜਿੱਥੋਂ ਤੱਕ ਵੈਟ ਦੇ ਬਕਾਇਆ 8 ਹਜ਼ਾਰ ਕੇਸਾਂ ਦਾ ਸਬੰਧ ਹੈ, ਉਨ੍ਹਾਂ ਨੂੰ ਬਕਾਇਆ ਟੈਕਸ ਦਾ 30 ਪ੍ਰਤੀਸ਼ਤ ਅਦਾ ਕਰਨਾ ਹੋਵੇਗਾ, ਜਿਸ ਵਿੱਚੋਂ 20 ਪ੍ਰਤੀਸ਼ਤ ਇਸ ਸਾਲ ਵਿੱਚ ਅਦਾ ਕੀਤਾ ਜਾ ਸਕਦਾ ਹੈ ਅਤੇ ਅਗਲੇ ਸਾਲ ਵਿੱਚ 80 ਪ੍ਰਤੀਸ਼ਤ ਬਕਾਇਆ ਵਸੂਲਿਆ ਜਾਵੇਗਾ।

Also Read : ਲੁਧਿਆਣਾ ਪਹੁੰਚਣ 'ਤੇ CM ਚੰਨੀ ਨੂੰ ਪੁਲਿਸ ਨੇ ਦਿੱਤਾ ਗਾਰਡ ਆਫ ਆਨਰ

ਪੰਜਾਬ 'ਚ ਪਟਾਕੇ ਵੇਚਣ 'ਤੇ ਪਾਬੰਦੀ ਨਹੀਂ ਹੋਵੇਗੀ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਟਾਕੇ ਵੇਚਣ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਸਿਰਫ ਪ੍ਰਦੂਸ਼ਣ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੁਦ ਪਟਾਕੇ ਵੇਚੇ ਹਨ, ਇਸ ਲਈ ਮੈਂ ਵਪਾਰੀਆਂ ਦਾ ਦਰਦ ਸਮਝਦਾ ਹਾਂ। ਦੱਸ ਦੇਈਏ ਕਿ ਚੰਡੀਗੜ੍ਹ 'ਚ ਪਟਾਕਿਆਂ 'ਤੇ ਪਾਬੰਦੀ ਹੈ।

 

 

In The Market