LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਕੈਬਿਨੇਟ ਦੀ ਮੀਟਿੰਗ ਵਿਚ ਲਏ ਗਏ ਅਹਿਮ ਫ਼ੈਸਲੇ

pb cabnait

ਚੰਡੀਗੜ੍ਹ (ਬਿਊਰੋ)- ਪੰਜਾਬ ਕੈਬਨਿਟ (Punjab Cabinet) ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Cm Captain Amrinder Singh) ਦੀ ਪ੍ਰਧਾਨਗੀ ਵਿਚ ਹੋਈ ਕੈਬਨਿਟ ਮੀਟਿੰਗ (Cabinet Meeting) ਵਿਚ ਕਈ ਅਹਿਮ ਫੈਸਲਿਆਂ 'ਤੇ ਮੋਹਰ ਲੱਗੀ। ਪਿੰਡਾਂ ਵਿਚ ਲਾਲ ਲਕੀਰ ਅੰਦਰ ਆਉਣ ਵਾਲੀ ਜਾਇਦਾਦ ਦੇ ਅਧਿਕਾਰਾਂ ਨੂੰ ਕੰਪਾਇਲ ਕਰਨ ਲਈ ਮੰਤਰੀਮੰਡਲ ਨੇ 'ਦਿ ਆਬਾਦੀ ਦੇਹ (ਰਿਕਾਰਡ ਆਫ ਰਾਈਟਸ) ਨਿਯਮ-2021 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਇਨ੍ਹਾਂ ਜਾਇਦਾਦਾਂ ਸਬੰਧੀ ਪੈਦਾ ਹੋਣ ਵਾਲੇ ਝਗੜਿਆਂ ਨੂੰ ਨਿਪਟਾਇਆ ਜਾ ਸਕੇਗਾ।

Punjab Cabinet mulls changes in excise policy, labour laws as state moves  towards economic revival
ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅਣਅਧਿਕਾਰਤ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਅਤੇ ਪਾਣੀ ਦੀ ਸਪਲਾਈ ਤੇ ਸੀਵਰੇਜ ਦੇ ਖ਼ਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓਟੀਐੱਸ) ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਨਾਲ ਲਗਪਗ 93,000 ਕੁਨੈਕਸ਼ਨ ਨਿਯਮਤ ਕੀਤੇ ਜਾਣਗੇ। ਫ਼ੈਸਲੇ ਅਨੁਸਾਰ ਘਰੇਲੂ ਸ਼੍ਰੇਣੀ ਤਹਿਤ 125 ਵਰਗ ਗਜ਼ ਦੇ ਪਲਾਟ ਲਈ ਪਾਣੀ ਦੀ ਸਪਲਾਈ ਅਤੇ ਸੀਵਰੇਜ ਕੁਨੈਕਸ਼ਨ ਨੂੰ ਨਿਯਮਤ ਕਰਨ ਲਈ ਇੱਕ ਵਾਰ ਦੀ ਫ਼ੀਸ ਵਜੋਂ 200 ਰੁਪਏ ਪ੍ਰਤੀ ਕੁਨੈਕਸ਼ਨ (ਪਾਣੀ ਸਪਲਾਈ ਅਤੇ ਸੀਵਰੇਜ ਲਈ 100-100 ਰੁਪਏ) ਲਏ ਜਾਣਗੇ। ਇਸੇ ਤਰ੍ਹਾਂ 125 ਤੋਂ 250 ਵਰਗ ਗਜ਼ ਦੇ ਪਲਾਟ ਲਈ 500 ਅਤੇ 250 ਵਰਗ ਗਜ਼ ਤੋਂ ਵੱਧ ਦੇ ਪਲਾਟ ਲਈ 1000 ਰੁਪਏ ਪ੍ਰਤੀ ਕੁਨੈਕਸ਼ਨ ਲਏ ਜਾਣਗੇ।

4,500 sanitation workers, sewermen to get regular jobs in Punjab -  Hindustan Times

ਇਸੇ ਤਰ੍ਹਾਂ ਵਪਾਰਕ/ਸੰਸਥਾਗਤ ਸ਼੍ਰੇਣੀ ਵਿਚ 250 ਵਰਗ ਗਜ਼ ਤੱਕ ਦੇ ਪਲਾਟ ਲਈ 1000 ਰੁਪਏ ਪ੍ਰਤੀ ਕੁਨੈਕਸ਼ਨ (ਪਾਣੀ ਦੀ ਸਪਲਾਈ ਅਤੇ ਸੀਵਰੇਜ ਲਈ 500-500 ਰੁਪਏ) ਅਤੇ 250 ਵਰਗ ਗਜ਼ ਤੋਂ ਵੱਧ ਦੇ ਪਲਾਟ ਲਈ 2000 ਰੁਪਏ ਪ੍ਰਤੀ ਕੁਨੈਕਸ਼ਨ ਚਾਰਜ ਕੀਤੇ ਜਾਣਗੇ। ਨੋਟੀਫ਼ਿਕੇਸ਼ਨ ਦੀ ਤਰੀਕ ਤੋਂ ਤਿੰਨ ਮਹੀਨਿਆਂ ਦੇ ਅੰਦਰ ਫ਼ੀਸ ਜਮ੍ਹਾਂ ਨਾ ਕਰਵਾਉਣ ਦੀ ਸੂਰਤ ’ਚ ਫ਼ੀਸ ਦਾ 100 ਫ਼ੀਸਦੀ ਜੁਰਮਾਨਾ ਦੇਣਾ ਹੋਵੇਗਾ ਅਤੇ ਛੇ ਮਹੀਨੇ ਕੁਨੈਕਸ਼ਨ ਨਿਯਮਤ ਨਾ ਕਰਵਾਉਣ ’ਤੇ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ।

Punjab Cabinet approves 1-day mandated Vidhan Sabha session

ਫ਼ਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਹੁਲਾਰਾ ਦੇਣ ਲਈ ਰਾਜ ਵਿਚ ਖੇਤੀਬਾੜੀ ਕਾਰੋਬਾਰ ਅਤੇ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਪੰਜਾਬ ਐਗਰੋ ਜੂਸ ਲਿਮਟਿਡ (ਪੀ.ਏ.ਜੇ.ਐਲ.) ਨੂੰ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਵਿਚ ਮਿਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਹੀ ਮੋਸੂਲ ਵਿਚ ਮਾਰੇ ਗਏ 27 ਪੰਜਾਬੀਆਂ ਵਿਚੋਂ ਅੱਠ ਦੇ ਪਰਿਵਾਰਕ ਮੈਂਬਰਾਂ ਲਈ 24 ਅਕਤੂਬਰ, 2019 ਤੋਂ 10,000 ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤੇ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ | ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ 'ਈਜ਼ ਆਫ਼ ਡੂਇੰਗ ਬਿਜ਼ਨਸ' ਨੂੰ ਉਤਸ਼ਾਹਿਤ ਕਰਨ ਲਈ ਉਦਯੋਗ ਸਥਾਪਤ ਕਰਨ ਲਈ ਲੋੜੀਂਦੇ ਐਨ.ਓ.ਸੀ. ਦੀ ਸੂਚੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

In The Market