LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਨਹੀਂ ਰੁਕ ਰਹੀਆਂ ਬੇਅਦਬੀਆਂ, ਹੁਣ ਅਜਨਾਲਾ ਦੇ ਗੁਰਦੁਆਰਾ ਸਾਹਿਬ 'ਚ ਵਾਪਰੀ ਘਟਨਾ

6j ajnala

ਅਜਨਾਲਾ- ਪੰਜਾਬ ਵਿਚ ਬੇਅਦਬੀਆਂ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਨੇਪਾਲ ਦੇ ਨਜ਼ਦੀਕ ਭੰਗੂਪੁਰ ਹਵੇਲੀਆਂ ਦੇ ਗੁਰਦੁਆਰਾ ਨਾਨਕਸਰ ਵਿਖੇ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 

Also Read: PGI ਸਣੇ ਦੇਸ਼ ਭਰ ਦੇ 1000 ਤੋਂ ਵਧੇਰੇ ਡਾਕਟਰਾਂ ਉੱਤੇ ਕੋਰੋਨਾ ਦੀ ਤੀਜੀ ਲਹਿਰ ਦੀ ਮਾਰ

ਇਸ ਮਾਮਲੇ ਸੰਬੰਧੀ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਦੱਸਿਆ ਕਿ ਭੰਗੂਪੁਰ ਹਵੇਲੀਆਂ ਤੇ ਗੁਰਦੁਆਰਾ ਨਾਨਕਸਰ ਵਿਖੇ ਇਕ ਅਣਪਛਾਤੇ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਕੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਨੂੰ ਪੀੜ੍ਹਾ ਸਾਹਿਬ ਤੋਂ ਚੁੱਕ ਕੇ ਲਾਗੇ ਪਏ ਮੇਜ਼ ਉੱਪਰ ਰੱਖਣ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਦਿੱਤੇ ਸਰਦੀਆਂ ਵਾਲੇ ਰੁਮਾਲਾ ਸਾਹਿਬ ਨੂੰ ਚੁੱਕ ਕੇ ਘੋਰ ਬੇਅਦਬੀ ਕੀਤੀ ਹੈ, ਜੋ ਕਿ ਅਤਿ ਨਿੰਦਣਯੋਗ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨੇੜਲੇ ਦੇ ਇਲਾਕੇ ਤੋਂ ਇਕੱਤਰ ਹੋਈ ਸੰਗਤ ਦੀ ਮੰਗ ਅਨੁਸਾਰ ਉਕਤ ਦੋਸ਼ੀ ਤੋਂ ਸਖ਼ਤੀ ਨਾਲ ਪੁੱਛ-ਗਿੱਛ ਕਰ ਕੇ ਕਰ ਕੇ ਸਾਰੀ ਸੱਚਾਈ ਸਾਹਮਣੇ ਲਿਆਂਦੀ ਜਾਵੇ। ਇਸ ਮੌਕੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਐੱਸ.ਜੀ.ਪੀ.ਸੀ. ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਗੁਰੂ ਘਰਾਂ 'ਚ ਵਾਪਰੀਆਂ ਅਜਿਹੀਆਂ ਘਟਨਾਵਾਂ ਕਾਰਨ ਸਮੁੱਚੇ ਸਿੱਖ ਜਗਤ ਦੇ ਹਿਰਦੇ ਬੁਰੀ ਤਰ੍ਹਾਂ ਵਲੂੰਧਰੇ ਜਾ ਚੁੱਕੇ ਹਨ, ਪਰ ਪ੍ਰਸ਼ਾਸਨ ਹੁਣ ਅਜਿਹੀਆਂ ਘਿਨਾਉਣੀਆਂ ਹਰਕਤਾਂ ਨੂੰ ਅੰਜਾਮ ਦੇਣ ਵਾਲੇ ਕਿਸੇ ਵੀ ਵਿਅਕਤੀ ਤੱਕ ਪਹੁੰਚਣ 'ਚ ਨਾਕਾਮਯਾਬ ਸਾਬਤ ਹੋਇਆ ਹੈ। 

Also Read: ਪੰਜਾਬ ਸਮੇਤ ਇਨ੍ਹਾਂ ਸੂਬਿਆਂ ਲਈ ਫਿਰ IMD ਦਾ ਅਲਰਟ, ਭਾਰੀ ਮੀਂਹ ਤੇ ਗੜ੍ਹੇਮਾਰੀ ਦੀ ਵੀ ਸੰਭਾਵਨਾ

ਇਸ ਮਾਮਲੇ ਸਬੰਧੀ ਸਬ ਡਵੀਜ਼ਨ ਅਟਾਰੀ ਦੇ ਡੀ ਐੱਸ.ਪੀ. ਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਦਿਨ ਸਮੇਂ ਇਕ ਅਣਪਛਾਤੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਵੜ ਕੇ ਬੇਅਦਬੀ ਕੀਤੀ ਹੈ, ਜਿਸ ਨੂੰ ਪਿੰਡ ਵਾਸੀਆਂ ਨੇ ਮੌਕੇ 'ਤੇ ਕਾਬੂ ਕੀਤਾ ਹੈ, ਜਿਸ ਸਬੰਧੀ ਪੁੱਛ-ਗਿੱਛ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

In The Market