LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜਗਤਾਰ ਸਿੰਘ ਹਵਾਰਾ ਦੀ ਸਿਹਤ ਹੋਈ ਗੰਭੀਰ, ਦਿੱਲੀ ਦੇ ਹਸਪਤਾਲ ਦਾਖਲ

1d5

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Beant Singh) ਦੇ ਕਤਲ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ (Jagtar Singh Hawara) ਡੇਂਗੂ (Dengue) ਤੋਂ ਪੀੜਤ ਹਨ। ਡੇਂਗੂ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ (Delhi) ਦੇ ਦੀਨ ਦਿਆਲ ਉਪਾਧਿਆਏ ਹਸਪਤਾਲ (Deen Dayal Upadhyay Hospital) ਵਿਚ ਦਾਖਲ ਕਰਵਾਇਆ ਗਿਆ ਹੈ।

Also Read: ਸਿੰਘੂ ਬਾਰਡਰ 'ਤੇ 40 ਕਿਸਾਨ ਜਥੇਬੰਦੀਆਂ ਦੀ ਬੈਠਕ ਰੱਦ, ਟਿਕੈਤ ਬੋਲੇ- ਅੰਦੋਲਨ ਜਾਰੀ ਰਹੇਗਾ

ਜਗਤਾਰ ਸਿੰਘ ਹਵਾਰਾ ਨੂੰ ਡੇਂਗੂ ਤੋਂ ਪੀੜਤ ਹੋਣ ਬਾਰੇ ਹਵਾਰਾ ਕਮੇਟੀ ਦੇ ਕਨਵੀਨਰ ਪ੍ਰੋ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਵਾਰਾ ਦਾ ਪਹਿਲਾਂ ਤਿਹਾੜ ਜੇਲ੍ਹ ਦੇ ਅੰਦਰ ਹੀ ਇਲਾਜ ਚਲ ਰਿਹਾ ਸੀ। ਪਰੰਤੂ ਇਸ ਦੌਰਾਨ ਹਵਾਰਾ ਦੇ ਪਲੇਟਲੈਟਸ ਘੱਟ ਗਏ ਅਤੇ ਸਿਰਫ 40 ਹਜ਼ਾਰ ਗਿਣਤੀ ਵਿੱਚ ਰਹਿ ਗਏ, ਜਿਸ ਕਾਰਨ ਗੰਭੀਰ ਹਾਲਤ ਨੂੰ ਵੇਖਦਿਆਂ ਹਸਪਤਾਲ ਰੈਫਰ ਕੀਤਾ ਗਿਆ ਹੈ।

Also Read: ਸਾਰੀ ਉਮਰ ਜੇਲ 'ਚ ਸੜੇਗਾ 7 ਸਾਲਾ ਮਾਸੂਮ ਦੇ ਜਬਰ-ਜ਼ਨਾਹ ਦਾ ਦੋਸ਼ੀ, ਹਾਈ ਕੋਰਟ ਦਾ ਅਹਿਮ ਫੈਸਲਾ

ਉਨ੍ਹਾਂ ਨੇ ਇਲਾਜ ਵਿੱਚ ਮਦਦ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਹੈ ਪਰ ਉਨ੍ਹਾਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ। ਉਨ੍ਹਾਂ ਦੱਸਿਆ ਕਿ ਅੱਜ 1 ਦਸੰਬਰ ਨੂੰ ਦੁਪਹਿਰ ਬਾਅਦ  ਸ੍ਰੀ ਅਕਾਲ ਤਖਤ ਸਾਹਿਬ ’ਤੇ ਹਵਾਰਾ ਦੀ ਸਿਹਤਯਾਬੀ ਦੀ ਅਰਦਾਸ ਕੀਤੀ ਜਾਵੇਗੀ ਤੇ ਫਿਰ ਅੰਮ੍ਰਿਤਸਰ ਵਿਚ ਹੀ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

Also Read: Omicron Variant ਨੂੰ ਲੈ ਕੇ ਅਲਰਟ: Amritsar ਏਅਰਪੋਰਟ ਨੇ ਜਾਰੀ ਕੀਤੀਆਂ ਨਵੀਂਆਂ Guidelines

ਯਾਦ ਰਹੇ ਕਿ  2015 ਵਿਚ  ਤਰਨਤਾਰਨ ਜ਼ਿਲ੍ਹੇ ਵਿਚ ਹੋਏ ਸਰਬੱਤ ਖਾਲਸਾ ਨੇ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਨਿਯੁਕਤ ਕਰਨ ਦਾ ਐਲਾਨ ਕੀਤਾ ਹੋਇਆ ਹੈ।

In The Market