LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜਲੰਧਰ ਪੁਲਿਸ ਨੇ ਗ੍ਰਿਫਤਾਰ ਕੀਤੇ 13 ਗੈਂਗਸਟਰ, ਵਾਰਦਾਤਾਂ ਨੂੰ ਦੇਣਾ ਸੀ ਅੰਜਾਮ 

urturuitit

ਜਲੰਧਰ- ਜਲੰਧਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਗੈਂਗਸਟਰਾਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਵਲੋਂ 13 ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨਾਂ ਦਾ ਸਬੰਧ ਲਾਰੈਂਸ ਅਤੇ ਰਿੰਦਾ ਗੈਂਗ ਨਾਲ ਦੱਸਿਆ ਜਾ ਰਿਹਾ ਹੈ। ਇਨ੍ਹਾਂ 13 ਗੈਂਗਸਟਰਾਂ 'ਚੋਂ 9 ਗੈਂਗਸਟਰ ਸ਼ੂਟਰ ਦੱਸੇ ਜਾ ਰਹੇ ਹਨ। ਇਨਾਂ ਤੋਂ ਵੱਖ-ਵੱਖ ਤਰ੍ਹਾਂ ਦੇ 13 ਹਥਿਆਰ ਬਰਾਮਦ ਹੋਏ ਹਨ। ਗ੍ਰਿਫਤਾਰ ਗੈਂਗਸਟਰਾਂ ਖਿਲਾਫ 32 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਦਾ ਦਾਅਵਾ ਹੈ ਕਿ ਇਹ ਗੈਂਗਸਟਰ 5 ਕਤਲ ਅਤੇ 7 ਡਕੈਤੀਆਂ ਕਰਨ ਦੀ ਫਿਰਾਕ ਚ ਸਨ। ਪਰ ਸਮੇਂ ਸਿਰ ਗ੍ਰਿਫਤਾਰ ਕਰ ਇਨ੍ਹਾਂ ਵਾਰਦਾਤਾਂ ਨੂੰ ਰੋਕ ਲਿਆ ਗਿਆ ਹੈ।
ਚੰਡੀਗੜ੍ਹ ਪੁਲਿਸ ਹੈੱਡਕੁਆਟਰ ਵਿਖੇ ਆਈ.ਜੀ. ਸੁਖਚੈਨ ਸਿੰਘ ਗਿੱਲ ਵਲੋਂ ਜਲੰਧਰ 'ਚ ਫੜ੍ਹੇ ਗਏ 13 ਗੈਂਗਸਟਰਾਂ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਕਰਕੇ ਉਨ੍ਹਾਂ ਵਲੋਂ ਵੱਡੇ ਖ਼ੁਲਾਸੇ ਕੀਤੇ ਗਏ ਹਨ। ਖ਼ੁਲਾਸੇ ਕਰਦਿਆਂ ਹੋਏ ਉਨ੍ਹਾਂ ਨੇ ਕਿਹਾ ਕਿ ਫੜ੍ਹੇ ਗਏ ਗੈਂਗਸਟਰਾਂ ਖ਼ਿਲਾਫ਼ 2 ਤੋਂ ਲੈ ਕੇ 5 ਪਰਚੇ ਪਹਿਲਾਂ ਹੀ ਦਰਜ ਹਨ ਅਤੇ ਫੜ੍ਹੇ ਗਏ ਗੈਂਗਸਟਰਾਂ 'ਚੋਂ 9 ਸ਼ੂਟਰ ਹਨ। ਇਹ ਗੈਂਗਸਟਰ ਜ਼ਿਆਦਾਤਰ ਤਰਨਤਾਰਨ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਗੈਂਗਸਟਰ ਲਾਰੈਂਸ ਗਰੁੱਪ ਨਾਲ ਸੰਬੰਧ ਰੱਖਦੇ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਨ੍ਹਾਂ ਗੈਂਗਸਟਰਾਂ ਵਲੋਂ ਬੰਬੀਹਾ ਗੈਂਗ ਦੇ ਗੈਂਗਸਟਰਾਂ ਨੂੰ ਮਾਰਨ ਦੀ ਸਾਜਿਸ਼ ਸੀ।
ਆਈਜੀਪੀ ਨੇ ਦੱਸਿਆ ਕਿ 29 ਜੂਨ, 2022 ਨੂੰ ਇਸ ਗਰੋਹ ਦੇ 11 ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ, ਜਲੰਧਰ ਦਿਹਾਤੀ ਪੁਲਿਸ ਇਸ ਗਿਰੋਹ ਦੇ ਬਾਕੀ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਕੁਝ ਸੁਰਾਗਾਂ 'ਤੇ ਕੰਮ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਖਿਲਾਫ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਖੰਨਾ, ਮੋਹਾਲੀ ਅਤੇ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਘਿਨਾਉਣੇ ਅਪਰਾਧਿਕ ਮਾਮਲੇ ਦਰਜ ਹਨ।
ਉਨ੍ਹਾਂ ਕਿਹਾ ਕਿ ਇਹ ਗਿਰੋਹ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਕਾਫੀ ਜ਼ਿਲ੍ਹਿਆਂ ਵਿੱਚ ਸਰਗਰਮ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਅਪਰਾਧੀ ਕਤਲ, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ ਅਤੇ ਹਾਈਵੇ ਡਕੈਤੀ ਸਮੇਤ ਹੋਰ ਕਈ ਅਪਰਾਧਾਂ ਵਿੱਚ ਸ਼ਾਮਲ ਸਨ। ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਇਸ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ, ਪੰਜਾਬ ਪੁਲਿਸ ਨੇ ਘੱਟੋ-ਘੱਟ ਪੰਜ ਕਤਲਾਂ ਅਤੇ ਸੱਤ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕੀਤਾ ਹੈ।

In The Market