LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜਸਬੀਰ ਡਿੰਪਾ ਦਾ ਭਰਾ ਰਾਜਨ ਗਿੱਲ ਸ਼੍ਰੋਮਣੀ ਅਕਾਲੀ ਦਲ ’ਚ ਹੋਇਆ ਸ਼ਾਮਲ

9f rajan

ਅੰਮ੍ਰਿਤਸਰ- ਅੰਮ੍ਰਿਤਸਰ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਉਦੋਂ ਲੱਗਾ ਜਦੋਂ ਪੁਰਾਣੇ ਟਕਸਾਲੀ ਕਾਂਗਰਸੀ ਗਿੱਲ ਪਰਿਵਾਰ (ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੇ ਭਰਾ) ਦੇ ਹਰਪਿੰਦਰ ਸਿੰਘ ਰਾਜਨ ਗਿੱਲ ਅੱਜ ਅਕਾਲੀ ਦਲ 'ਚ ਸ਼ਾਮਲ ਹੋ ਗਏ, ਜਿਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ 'ਚ ਸ਼ਾਮਲ ਕੀਤਾ।

Also Read: ਭਾਰਤ 'ਚ ਕੋਰੋਨਾ ਦੇ 71 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ, 1217 ਮਰੀਜ਼ਾਂ ਦੀ ਮੌਤ

 

ਦੱਸ ਦੇਈਏ ਕਿ ਰਾਜਨ ਗਿੱਲ ਨੇ ਤਾਂ ਕਾਂਗਰਸੀ ਉਮੀਦਵਾਰ ਵਜੋਂ ਖਡੂਰ ਸਾਹਿਬ ਤੋਂ ਨਾਮਜ਼ਦਗੀ ਪੱਤਰ ਵੀ ਦਾਖਲ ਕਰ ਦਿੱਤੇ ਸਨ, ਜੋ ਕਾਂਗਰਸ ਦੀ ਟਿਕਟ ਨਾ ਮਿਲਣ 'ਤੇ ਰੱਦ ਕਰ ਦਿੱਤੇ ਸਨ। ਰਾਜਨ ਗਿੱਲ ਦੇ ਪਰਿਵਾਰ ਦੀਆਂ ਆਮ ਆਦਮੀ ਪਾਰਟੀ 'ਚ ਵੀ ਜਾਣ ਦੀਆਂ ਚਰਚਾਵਾਂ ਸਨ, ਜਿਸ ਨੂੰ ਅੱਜ ਵਿਰਾਮ ਲੱਗ ਗਿਆ। ਡਿੰਪਾ ਦੇ ਦਾਦਾ ਗੁਰਦਿਤ ਸਿੰਘ ਸ਼ਾਹ ਆਜਾਦੀ ਘੁਲਾਟੀਏ ਰਹੇ ਤੇ ਪਿਤਾ ਬਿਆਸ ਸੰਤ ਸਿੰਘ ਲਿੱਦੜ ਬਿਆਸ ਹਲਕੇ ਤੋਂ ਵਿਧਾਇਕ ਰਹੇ ਹਨ। ਡਿੰਪਾ ਖੁਦ ਬਿਆਸ ਤੋਂ ਵਿਧਾਇਕ ਰਹੇ ਹਨ ਅਤੇ ਇਸ ਵੇਲੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਹਨ।

Also Read: ਭਾਰਤ-ਪਾਕਿ ਸਰਹੱਦ ’ਤੇ ਦਾਖ਼ਲ ਹੋਇਆ ਪਾਕਿ ਡਰੋਨ, ਬਰਾਮਦ ਹੋਈ ਵਿਸਫੋਟਕ ਸਮਗਰੀ

In The Market