LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਬੱਡੀ ਖਿਡਾਰੀ ਨੂੰ ਕੁੱਟ-ਕੁੱਟ ਕੇ ਕੀਤਾ ਉਤਾਰਿਆ ਮੌਤ ਦੇ ਘਾਟ 

kabbadi

ਮੁੰਬਈ- 26 ਸਾਲ ਦੇ ਕਬੱਡੀ ਦੇ ਖਿਡਾਰੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਕਤਲ 'ਚ ਕ੍ਰਿਕਟ ਦੇ ਸਟੰਪ ਤੋਂ ਇਲਾਵਾ ਤੇਜ਼ ਧਾਰਦਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ ਸੀ। ਜਿਸ ਨੌਜਵਾਨ ਨੂੰ ਕਤਲ ਕੀਤਾ ਗਿਆ ਹੈ ਉਸ ਦਾ ਨਾਂ ਵਿਮਲਰਾਜ ਹੈ ਅਤੇ ਉਹ ਕਬੱਡੀ ਦੀ ਖਿਡਾਰੀ ਵੀ ਸੀ। ਇਸ ਤੋਂ ਇਲਾਵਾ ਵਿਮਲਰਾਜ ਪੇਸ਼ੇ ਤੋਂ ਟੈਕਨੀਸ਼ੀਅਨ ਵੀ ਸੀ। ਪੁਲਿਸ ਇਸ ਮਾਮਲੇ 'ਚ ਅਜੇ ਤੱਕ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਮਲਰਾਜ ਨੂੰ ਕਤਲ ਕਰਨ ਤੋਂ ਬਾਅਦ ਸਥਾਨਕ ਲੋਕ ਸੜਕਾਂ 'ਤੇ ਉਤਰ ਆਏ ਅਤੇ ਇਨਸਾਫ ਦੀ ਮੰਗ ਕਰਨ ਲੱਗੇ। ਵੱਡੀ ਗਿਣਤੀ ਵਿਚ ਲੋਕਾਂ ਨੇ ਇਕਜੁੱਟ ਹੋ ਕੇ ਥਾਣੇ ਨੂੰ ਘੇਰਾ ਪਾ ਲਿਆ। ਇਸ ਦੌਰਾਨ ਲੋਕਾਂ ਨੇ ਵਿਮਲਰਾਜ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਵੀ ਕੀਤੀ।
ਸਥਾਨਕ ਲੋਕਾਂ ਦੀ ਭੀੜ ਨੂੰ ਦੇਖਣ ਤੋਂ ਬਾਅਦ ਪੁਲਿਸ ਨੇ ਬੜੀ ਮੁਸ਼ਕਲ ਨਾਲ ਉਨ੍ਹਾਂ ਨੂੰ ਸ਼ਾਂਤ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਮੁਲਜ਼ਮਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਓਧਰ ਪੁਲਿਸ ਦਾ ਕਹਿਣਾ ਹੈ ਕਿ ਕਤਲ ਦੀ ਵਜ੍ਹਾ ਪੁਰਾਣੀ ਰੰਜਿਸ਼ ਹੋ ਸਕਦੀ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਵਿਮਲਰਾਜ ਅਤੇ ਮੁਲਜ਼ਮਾਂ ਵਿਚਾਲੇ ਪਹਿਲਾਂ ਤੋਂ ਰੰਜਿਸ਼ ਸੀ। ਸ਼ੁੱਕਰਵਾਰ ਦੀ ਰਾਤ ਤਕਰੀਬਨ ਸਾਢੇ ਤਿੰਨ ਵਜੇ ਤਿੰਨ-ਚਾਰ ਲੋਕ ਪੁਰਾਣੀ ਰੰਜਿਸ਼ ਨੂੰ ਲੈ ਕੇ ਵਿਮਲਰਾਜ ਦੇ ਘਰ ਦੇ ਬਾਹਰ ਜੁਟੇ ਅਤੇ ਫਿਰ ਕੁੱਟਮਾਰ ਕਰ ਕੇ ਉਸ ਨੂੰ ਕਤਲ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਵਾਰਦਾਤ ਦੀ ਸੂਚਨਾ ਤੋਂ ਬਾਅਦ ਘਟਨਾ ਵਾਲੀ ਥਾਂ 'ਤੇ ਜਾਂਚ ਪੜਤਾਲ ਕੀਤੀ ਗਈ। ਸੀਸੀਟੀਵੀ ਫੁਟੇਜ ਨੂੰ ਵੀ ਖੰਗਾਲਿਆ ਗਿਆ। ਸੀਸੀਟੀਵੀ ਫੁਟੇਜ ਵਿਚ ਤਿੰਨ ਲੋਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਭੱਜਦੇ ਦਿਖੇ। ਫਿਲਹਾਲ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਥੇ ਹੀ ਭਾਜਪਾ ਨੇਤਾ ਤਮਿਲ ਸੇਲਵਨ ਨੇ ਦੱਸਿਆ ਕਿ ਪੀੜਤਾ ਦੇ ਦੋ ਬੱਚੇ ਹਨ ਅਤੇ ਕਬੱਡੀ ਐਸੋਸੀਏਸ਼ਨ ਅਤੇ ਹੋਰ ਏਜੰਸੀਆਂ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ।

In The Market