LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਉੱਠੀ ਮੰਗ, ਕੈਪਟਨ ਦੀ PM ਮੋਦੀ ਨੂੰ ਅਪੀਲ

ktr pur corind

ਚੰਡੀਗੜ੍ਹ: ਸਿੱਖ ਸੰਗਤਾਂ (Sikh) ਲਈ ਵੱਡੀ ਖਬਰ ਆਈ ਹੈ। ਪੰਜਾਬ ਦੇ ਮੁੱਖ ਮੰਤਰੀ (CM Amarinder Singh)  ਕੈਪਟਨ ਅਮਰਿੰਦਰ ਸਿੰਘ ਨੇ (PM Modi) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ ਹੈ। ਆਪਣੀ ਅਪੀਲ 'ਚ ਉਨ੍ਹਾਂ ਕਿਹਾ ਕਿ ਕੋਵਿਡ ਦੀਆਂ ਸਥਿਤੀ ਵਿਚ ਹੋਏ ਸੁਧਾਰ ਦੇ ਮੱਦੇਨਜ਼ਰ ਲੋਕਾਂ ਨੂੰ ਪਾਕਿਸਤਾਨ ਦੇ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਦਿੱਤੀ ਜਾਵੇ।

Read this- ਫਿਲਮੀ ਅੰਦਾਜ਼ ਵਿਚ 6-7 ਵਿਅਕਤੀਆਂ ਵਲੋਂ ਟੈਕਸੀ ਚਾਲਕ ਤੋਂ ਖੋਹੀ ਕਾਰ 

ਇਸ ਬਾਰੇ ਕੈਪਟਨ ਨੇ ਪੀਐਮ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਖਾਸ ਗੱਲ ਇਹ ਹੈ ਕਿ ਕੁਝ ਦਿਨ ਪਹਿਲਾਂ, ਪਾਕਿਸਤਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਨੇ ਨਵਜੋਤ ਸਿੱਧੂ ਨੂੰ ਪੰਜਾਬ ਵਿੱਚ ਕਾਂਗਰਸ ਦਾ ਮੁਖੀ ਬਣਨ ‘ਤੇ ਵਧਾਈ ਦਿੱਤੀ ਸੀ ਅਤੇ ਇਸ ਬਾਰੇ ਆਪਣੀ ਆਵਾਜ਼ ਬੁਲੰਦ ਕਰਨ ਦੀ ਮੰਗ ਕੀਤੀ ਸੀ। ਹਾਲਾਂਕਿ, ਕਰਤਾਰਪੁਰ ਲਾਂਘਾ ਖੋਲ੍ਹਣ ਜਾਂ ਵਧਾਈਆਂ ਦੇਣ ਦੇ ਮੁੱਦੇ 'ਤੇ ਸਿੱਧੂ ਵੱਲੋਂ ਕੋਈ ਜਵਾਬ ਨਹੀਂ ਆਇਆ।

Read this: ਮੋਦੀ ਕੈਬਨਿਟ ਦਾ ਵੱਡਾ ਫੈਸਲਾ : ਬੈਂਕ ਡੁੱਬਿਆ ਤਾਂ 90 ਦਿਨਾਂ ਅੰਦਰ ਗਾਹਕਾਂ ਨੂੰ ਵਾਪਸ ਮਿਲਣਗੇ ਪੈਸੇ

ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੋਰੀਡੋਰ ਦੀ ਵਰਤੋਂ ਕਰਦਿਆਂ ਸ਼ਰਧਾਲੂਆਂ ਦੀ ਜਾਂਚ ਅਤੇ ਟੀਕਾਕਰਨ ਸਮੇਤ, ਸਹੀ ਕੋਵਿਡ -19 ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿੱਚ ਖੁਸ਼ ਹੋਏਗੀ। ਉਨ੍ਹਾਂ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਵਲੋਂ ਸਕਾਰਾਤਮਕ ਵਿਚਾਰਾਂ ਦੀ ਉਮੀਦ ਕੀਤੀ।

ਕੋਰੋਨਾ ਦੇ ਮੱਦੇਨਜ਼ਰ, ਭਾਰਤ ਅਤੇ ਪਾਕਿਸਤਾਨ ਸਰਕਾਰ ਨੇ ਮਾਰਚ 2020 ਵਿਚ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਸੀ। ਉਸ ਸਮੇਂ ਤੋਂ ਹੀ ਕਈ ਸਿੱਖ ਸੰਸਥਾਵਾਂ ਤੋਂ ਇਲਾਵਾ ਸੰਗਤ ਵੀ ਇਸ ਲਾਂਘੇ ਨੂੰ ਮੁੜ ਖੋਲ੍ਹਣ ਦੀ ਆਵਾਜ਼ ਬੁਲੰਦ ਕਰ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸਿੱਖਾਂ ਦੀ ਸਰਬੋਤਮ ਸੰਸਥਾ ਅਕਾਲ ਤਖਤ ਨੇ ਵੀ ਕੇਂਦਰ ਸਰਕਾਰ ਨੂੰ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ।

In The Market