LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੇਜਰੀਵਾਲ ਦੀ ਪੰਜਾਬ ਫੇਰੀ: ਆਟੋ ਚਾਲਕਾਂ ਨਾਲ ਮੁਲਾਕਾਤ ਕਰ ਕੀਤੇ ਵੱਡੇ ਵਾਅਦੇ

22n 6

ਲੁਧਿਆਣਾ- ਆਮ ਆਦਮੀ ਪਾਰਟੀ (Aam Admi Party) ਦੀ ਮੋਗਾ (Moga) ਵਿਖੇ ਵਿਸ਼ਾਲ ਰੈਲੀ (Rally) ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind kejriwal) ਨੇ ਲੁਧਿਆਣਾ (Ludiana) ਵਿਖੇ ਵੱਡੀ ਗਿਣਤੀ ’ਚ ਇਕੱਠੇ ਹੋਏ ਆਟੋ ਚਾਲਕਾਂ (Auto Drivers) ਨਾਲ ਮੁਲਾਕਾਤ ਕੀਤੀ। 

Also Read: ਡਿਪਟੀ CM ਰੰਧਾਵਾ ਦੀ ਸਖਤੀ, ਪੁਲਿਸ ਨੂੰ ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼

ਇਸ ਦੌਰਾਨ ਕੇਜਰੀਵਾਲ ਨੇ ਆਟੋ ਚਾਲਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ’ਚ ‘ਆਪ’ ਸਰਕਾਰ ਬਣਾਉਣ ’ਚ ਆਟੋ ਚਾਲਕਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਦਿੱਲੀ ’ਚ ਆਟੋ ਚਾਲਕਾਂ ਨੇ ਖ਼ੁਦ ਆਪਣੀਆਂ ਆਟੋ ਰਿਕਸ਼ਾ ’ਤੇ ‘ਆਪ’ ਦੇ ਪੋਸਟਰ ਲਗਾਏ ਸਨ। ਇਸ ਦੌਰਾਨ ਉਨ੍ਹਾਂ ਆਟੋ ਚਾਲਕਾਂ ਨੂੰ ਅਪੀਲ ਕੀਤੀ ਕਿ ਹਰ ਆਟੋ ਚਾਲਕ ਆਪਣੀ ਆਟੋ ’ਤੇ ਆਮ ਆਦਮੀ ਪਾਰਟੀ ਦਾ ਪੋਸਟਰ ਲਾਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਬਣਾਵਾਂਗੇ, ਜਿਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ।

Also Read: ਹੁਣ ਕਦੇ ਦੌੜ ਨਹੀਂ ਸਕਣਗੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਏਬ ਅਖ਼ਤਰ, ਸ਼ੇਅਰ ਕੀਤੀ ਪੋਸਟ

ਉਨ੍ਹਾਂ ਕਿਹਾ ਕਿ ਆਟੋ ਚਾਲਕਾਂ ਨਾਲ ਕੋਈ ਦੁਰਘਟਨਾ ਵਾਪਰਨ ’ਤੇ ਇਲਾਜ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ। ਉਨ੍ਹਾਂ ਕਿਹਾ ਕਿ ਆਟੋ ਚਾਲਕਾਂ ਦੀ ਕਾਰਪੋਰੇਸ਼ਨ ਬਣਾਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਿਰਫ ਵਾਅਦੇ ਨਹੀਂ ਕਰਦੇ, ਉਨ੍ਹਾਂ ਨੂੰ ਪੂਰਾ ਵੀ ਕਰਦੇ ਹਾਂ।  ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਚੰਨੀ ’ਤੇ ਤੰਜ ਕੱਸਦਿਆਂ ਕਿਹਾ ਕਿ ਮੇਰੇ ਆਉਣ ਤੋਂ ਪਹਿਲਾਂ ਹੀ ਜਲਦਬਾਜ਼ੀ ’ਚ ਸਵੇਰੇ-ਸਵੇਰੇ ਉਹ ਆਟੋ ਚਾਲਕਾਂ ਨੂੰ ਮਿਲ ਗਏ ਤੇ ਵਾਅਦੇ ਕਰ ਗਏ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਚੰਨੀ ਨੂੰ ਕਹਿੰਦਾ ਹਾਂ ਕਿ ਇਨ੍ਹਾਂ ਆਟੋ ਚਾਲਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿਓ, ਨਹੀਂ ਤਾਂ ਇਹ ਆਪ ਨੂੰ ਵੋਟ ਦੇ ਦੇਣਗੇ। ਇਸ ਦੌਰਾਨ ਉਨ੍ਹਾਂ ਚੰਨੀ ਨੂੰ ਮੁੜ ਨਕਲੀ ਕੇਜਰੀਵਾਲ ਕਿਹਾ। 

Also Read: ਕਰਤਾਰਪੁਰ ਲਾਂਘੇ ਦੀ ਭਾਵੁੱਕ ਕਰਦੀ ਤਸਵੀਰ, 73 ਸਾਲ ਬਾਅਦ ਮਿਲੇ ਦੋ 'ਦੋਸਤ'

In The Market