LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੁਲਤਾਰ ਸਿੰਘ ਸੰਧਵਾਂ ਹੋਣਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ

19m kultar

ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ (Aam Admi party) ਦੀ ਸਰਕਾਰ ਬਣਦਿਆਂ ਹੀ ਸਾਰੇ ਵਿਧਾਇਕ ਐਕਸ਼ਨ ਵਿਚ ਆ ਗਏ ਹਨ ਅਤੇ ਹੁਣ ਸਭ ਦੀਆਂ ਨਜ਼ਰਾਂ ਸੰਵਿਧਾਨਕ ਅਹੁਦਿਆਂ (Constitutional positions) 'ਤੇ ਕਾਬਜ਼ ਹੋਣ ਵਾਲੇ ਨੇਤਾਵਾਂ 'ਤੇ ਹਨ। ਅਜਿਹੇ ਵਿਚ ਨਿਊਜ਼ ਏਜੰਸੀਆਂ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of the Punjab Vidhan Sabha) ਦੇ ਨਾਂ ਦੀ ਜਾਣਕਾਰੀ ਹੈ। ਇਸ ਜਾਣਕਾਰੀ ਮੁਤਾਬਕ ਪੰਜਾਬ ਦੇ ਕੋਟਕਪੂਰਾ ਵਿਧਾਨ ਸਭਾ ਹਲਕੇ (Kotkapura Assembly constituency) ਤੋਂ ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ (AAP MLA Kultar Singh Sandhwan) ਪੰਜਾਬ ਵਿਧਾਨ ਸਭਾ ਦੇ ਸਪੀਕਰ ਹੋ ਸਕਦੇ ਹਨ। ਉਹ ਆਪ ਦੀ ਟਿਕਟ 'ਤੇ ਦੂਜੀ ਵਾਰ ਵਿਧਾਇਕ ਬਣੇ ਹਨ। ਇਸ ਸਬੰਧੀ ਕੁਲਤਾਰ ਸਿੰਘ ਸੰਧਵਾਂ ਵਲੋਂ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ ਸਪੀਕਰ ਵਜੋਂ ਉਨ੍ਹਾਂ ਚੁਣਨ ਲਈ। 

Also Read : ਪੰਜਾਬ ਦੇ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਅੱਜ, 2 ਵਜੇ ਕੈਬਨਿਟ ਮੀਟਿੰਗ


ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਸੰਵਿਧਾਨਕ ਅਹੁਦਿਆਂ 'ਤੇ ਨਿਯੁਕਤੀਆਂ ਦੀ ਪ੍ਰਕਿਰਿਆ ਚੱਲ ਰਹੀ ਹੈ। ਦੂਜੇ ਪਾਸੇ ਪੰਜਾਬ ਦੀ ਨਵੀਂ ਸਰਕਾਰ ਦੇ ਕੈਬਨਿਟ ਮੰਤਰੀ ਸਵੇਰੇ 11 ਵਜੇ ਸਹੁੰ ਚੁੱਕਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 10 ਮੰਤਰੀਆਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ, ਡਾ: ਬਲਜੀਤ ਕੌਰ, ਹਰਭਜਨ ਸਿੰਘ ਈਟੀਓ ਅਤੇ ਡਾ: ਵਿਜੇ ਸਿੰਗਲਾ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਤੋਂ ਇਲਾਵਾ ‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਹਰਜੋਤ ਸਿੰਘ ਬੈਂਸ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਵੀ ਮੰਤਰੀ ਵਜੋਂ ਸਹੁੰ ਚੁੱਕਣਗੇ। ਆਮ ਆਦਮੀ ਪਾਰਟੀ ਨੇ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ-ਪੰਜਾਬ ਲੋਕ ਕਾਂਗਰਸ-ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਗਠਜੋੜ ਨੂੰ ਹਰਾ ਕੇ 92 ਸੀਟਾਂ ਜਿੱਤੀਆਂ ਹਨ।

In The Market