LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਾਨੂੰਨ, ਜੇਲ ਤੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਸੰਭਾਲਿਆ ਅਹੁਦਾ, ਕਿਹਾ-'ਨਹੀਂ ਹੋਣ ਦੇਵਾਂਗੇ ਭ੍ਰਿਸ਼ਟਾਚਾਰ'

22m harjot

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀਆਂ ਨੇ ਅਹੁਦੇ ਸੰਭਾਲਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਮਾਈਨਿੰਗ, ਕਾਨੂੰਨ ਤੇ ਜੇਲ ਮੰਤਰੀ ਹਰਜੋਤ ਬੈਂਸ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਕੰਮ ਕਰਨਗੇ। ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਣ ਦਿੱਤਾ ਜਾਵੇਗਾ। ਬਾਕੀ ਮੰਤਰੀ ਵੀ ਕੁਝ ਦੇਰ ਵਿਚ ਚਾਰਜ ਸੰਭਾਲਣਗੇ। ਇਸ ਤੋਂ ਪਹਿਲਾਂ ਕੱਲ ਹੀ ਸਾਰੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਥੇ ਹੀ ਪੰਜਾਬ ਸਿਵਲ ਸਕੱਤਰੇਤ ਵਿਚ ਦਫਤਰ ਵੀ ਅਲਾਟ ਕੀਤੇ ਜਾ ਚੁੱਕੇ ਹਨ। ਸਾਰੇ ਮੰਤਰੀਆਂ ਨੂੰ ਉਨ੍ਹਾਂ ਦੇ ਦਫਤਰੀ ਕੰਮ ਸਈ ਸਟਾਫ ਵੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ।

Also Read: ਲਾਲੂ ਪ੍ਰਸਾਦ ਯਾਦਵ ਦੀ ਵਿਗੜੀ ਸਿਹਤ, ਏਅਰ ਐਂਬੂਲੈਂਸ ਰਾਹੀਂ ਲਿਆਂਦੇ ਜਾਣਗੇ ਦਿੱਲੀ

ਪੰਜਾਬ ਸਰਕਾਰ ਵਿਚ ਇਸ਼ ਵਾਰ ਸਾਰੇ 10 ਵਿਧਾਇਕ ਪਹਿਲੀ ਵਾਰ ਮੰਤਰੀ ਬਣੇ ਹਨ। ਉਥੇ ਹੀ 8 ਅਜਿਹੇ ਹਨ, ਜੋ ਪਹਿਲੀ ਵਾਰ ਵਿਧਾਇਕ ਚੁਣੇ ਗਏ ਹਨ। ਸਭ ਤੋਂ ਅਹਿਮ ਗੱਲ ਹੈ ਕਿ ਵਿੱਤ ਮੰਤਰਾਲਾ ਹਰਪਾਲ ਚੀਮਾ ਨੂੰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਸਰਕਾਰ ਦੇ ਲਈ ਚੁਣੌਤੀਆਂ ਵਾਲਾ ਸਿੱਖਿਆ ਵਿਭਾਗ ਨੌਜਵਾਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿਹਤ ਮੰਤਰਾਲਾ ਡਾ. ਵਿਜੇ ਸਿੰਗਲਾ ਨੂੰ ਦਿੱਤਾ ਗਿਆ ਹੈ।

Also Read: ਭਗਵੰਤ ਮਾਨ ਨੇ PM ਮੋਦੀ ਤੋਂ ਮਿਲਣ ਦਾ ਮੰਗਿਆ ਸਮਾਂ, ਪੰਜਾਬ ਦੇ ਮੁੱਦਿਆਂ 'ਤੇ ਚਾਹੁੰਦੇ ਨੇ ਚਰਚਾ

ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਦਫਤਰ ਵਿਚ ਕੋਈ ਵੀ ਸਿਫਾਰਿਸ਼ ਨਹੀਂ ਚੱਲੇਗੀ। ਉਨ੍ਹਾਂ ਦੇ ਇਲਾਕੇ ਵਿਚ ਗੈਰ-ਕਾਨੂੰਨੀ ਮਾਈਨਿੰਗ ਹੁੰਦੀ ਹੈ। ਉਨ੍ਹਾਂ ਨੂੰ ਹੀ ਇਹ ਵਿਭਾਗ ਮਿਲ ਗਿਆ ਹੈ। ਇਸ ਲਈ ਗੈਰ-ਕਾਨੂੰਨੀ ਮਾਈਨਿੰਗ ਪੂਰੀ ਤਰ੍ਹਾਂ ਬੰਦ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਹੈਲੀਕਾਪਟਰ ਤੋਂ ਮਾਈਨਿੰਗ ਦੇਖਦੇ ਰਹੇ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੇ ਰਾਜ ਵਿਚ ਜੰਮ ਕੇ ਗੈਰ-ਕਾਨੂੰਨੀ ਮਾਈਨਿੰਗ ਹੋਈ। ਉਨ੍ਹਾਂ ਨੇ ਕਿਹਾ ਕਿ ਅਫਸਰਾਂ ਨੂੰ ਕਹਿਕੇ ਬੈਸਟ ਮਾਈਨਿੰਗ ਪਾਲਿਸੀ ਬਣਾਈ ਜਾਵੇਗੀ। ਹੁਣ ਤੱਕ ਮਾਈਨਿੰਗ ਨਾਲ ਨੇਤਾਵਾਂ ਦੇ ਘਰ, ਗੱਡੀਆਂ ਬਣੀਆਂ ਪਰ ਹੁਣ ਇਸ ਦਾ ਪੈਸਾ ਪੰਜਾਬ ਤੇ ਪੰਜਾਬੀਆਂ ਦੇ ਕੰਮ ਆਵੇਗਾ। ਉਨ੍ਹਾਂ ਕਿਹਾ ਕਿ ਇਮਾਨਦਾਰੀ ਨਾਲ 24 ਘੰਟੇ ਕੰਮ ਕੀਤਾ ਜਾਵੇਗਾ।

In The Market