ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੇ ਟਵਿੱਟਰ ਅਕਾਉਂਟ 'ਤੇ ਇਕ ਵੀਡੀਓ ਪਾਈ ਗਈ ਹੈ ਜਿਸ ਵਿਚ ਉਹ ਲਾਈਵ ਹੋ ਕੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੇ 75 ਵਰ੍ਹਿਆਂ ਦੀ ਵਧਾਈ ਦੇ ਰਹੇ ਹਨ। ਆਪਣੀ ਵੀਡੀਓ ਵਿਚ ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਇੰਨੀ ਸੌਖੀ ਨਹੀਂ ਮਿਲੀ। ਇਸ ਆਜ਼ਾਦੀ ਲਈ ਲੱਖਾਂ ਹੀ ਮਹਾਨ ਸਪੂਤਾਂ ਆਪਣਾ ਆਪ ਵਾਰ ਦਿੱਤਾ ਅਤੇ ਇਸ ਆਜ਼ਾਦੀ ਲਈ ਬਹੁਤ ਹੀ ਸੰਘਰਸ਼ ਕਰਨਾ ਪਿਆ। ਹਜ਼ਾਰਾਂ ਦੇਸ਼ਭਗਤਾਂ ਯੋਧਿਆਂ ਫਾਂਸੀਆਂ ਦੇ ਰੱਸੇ ਚੁੰਮੇ। ਫਿਰ ਕਿਤੇ ਜਾ ਕੇ ਸਾਨੂੰ ਇਹ ਆਜ਼ਾਦੀ ਮਿਲੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੁਰਬਾਨੀਆਂ ਵਿਚ ਸਭ ਤੋਂ ਜ਼ਿਆਦਾ ਦੇਸ਼ ਲਈ ਕੁਰਬਾਨ ਹੋਣ ਵਾਲੇ ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਿਸ ਵੇਲੇ ਵੰਡ ਹੋਈ ਉਸ ਵੇਲੇ ਵੀ ਲੋਕਾਂ ਨੇ ਇਸ ਦਾ ਸੰਤਾਪ ਹੰਢਾਇਆ ਅਤੇ ਇਸ ਦਾ ਖਾਸ ਤੌਰ 'ਤੇ ਅਸਰ ਪੰਜਾਬ ਅਤੇ ਪੰਜਾਬੀਆਂ 'ਤੇ ਹੋਇਆ।
ਆਜ਼ਾਦੀ ਦਿਹਾੜੇ ਮੌਕੇ ਭਾਰਤ ਸਮੇਤ ਪੰਜਾਬ ਵਾਸੀਆਂ ਦੇ ਰੂ-ਬ-ਰੂ…Live https://t.co/5enoBE7oW2
— Bhagwant Mann (@BhagwantMann) August 15, 2022
ਇਸ ਵੰਡ ਕਰਕੇ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਦੁੱਖ ਝੱਲੇ। ਤੇ ਆਪਣੀ ਜ਼ਿੰਦਗੀ ਨੂੰ ਦੁਬਾਰਾ ਲੀਹ 'ਤੇ ਲੈ ਕੇ ਆਉਣ ਲਈ ਬਹੁਤ ਸੰਘਰਸ਼ ਵੀ ਕੀਤਾ। ਉਨ੍ਹਾਂ ਕਿਹਾ ਕਿ ਗੁਰਬਾਣੀ ਵਿਚ ਲਿਖਿਆ ਹੈ ਕਿ ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ। ਪੰਜਾਬੀਆਂ ਨੇ ਹਮੇਸ਼ਾ ਸਰਬੱਤ ਦਾ ਭਲਾ ਮੰਗਿਆ ਹੈ। ਉਨ੍ਹਾਂ ਕਿਹਾ ਕਿ ਬਾਰਡਰਾਂ 'ਤੇ ਵੀ ਸਭ ਤੋਂ ਜ਼ਿਆਦਾ ਪੰਜਾਬੀ ਹੀ ਤਾਇਨਾਤ ਹਨ ਤਾਂ ਜੋ ਉਹ ਆਪਣੇ ਦੇਸ਼ ਦੀ ਰਾਖੀ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸੂਬੇ ਦੀ ਤਰੱਕੀ ਦੇ ਨਾਲ-ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਵੀ ਕਾਇਮ ਰੱਖਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਕਿ ਅਸੀਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਈਏ ਤਾਂ ਜੋ ਕਿਸਾਨ ਦਮਾਮੇ ਮਾਰਦਾ ਮੇਲੇ ਨੂੰ ਜਾਵੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट