LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵੱਡੀ ਖ਼ਬਰ : ਲੁਧਿਆਣਾ ਬਲਾਸਟ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਜਰਮਨੀ 'ਚ ਗ੍ਰਿਫਤਾਰ

28 dec 1

ਲੁਧਿਆਣਾ : ਲੁਧਿਆਣਾ ਕੋਰਟ ਬਲਾਸਟ ਕੇਸ ਦੇ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਰਮਨੀ 'ਚ ਪੁਲਿਸ ਨੇ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (SFJ) ਨਾਲ ਜੁੜੇ ਅੱਤਵਾਦੀ ਜਸਵਿੰਦਰ ਸਿੰਘ ਮੁਲਤਾਨੀ (Jaswinder Singh Multani) ਨੂੰ ਗ੍ਰਿਫਤਾਰ ਕੀਤਾ ਹੈ। ਜਸਵਿੰਦਰ ਸਿੰਘ ਲੁਧਿਆਣਾ ਅਦਾਲਤੀ ਧਮਾਕੇ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ। ਜਸਵਿੰਦਰ ਸਿੰਘ ਦਿੱਲੀ ਅਤੇ ਮੁੰਬਈ ਵਿੱਚ ਅੱਤਵਾਦੀ ਹਮਲੇ ਕਰਨ ਦੀ ਵੀ ਯੋਜਨਾ ਬਣਾ ਰਿਹਾ ਸੀ। ਇਸੇ ਦੋਸ਼ 'ਚ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਜਸਵਿੰਦਰ ਸਿੰਘ (45) ਨੂੰ SFJ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦਾ ਕਰੀਬੀ ਮੰਨਿਆ ਜਾਂਦਾ ਹੈ। ਜਸਵਿੰਦਰ 'ਤੇ ਕਥਿਤ ਤੌਰ 'ਤੇ ਵੱਖਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ।

Also Read : ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ, ਪੜ੍ਹੋ ਸੂਚੀ

ਜਸਵਿੰਦਰ ਸਿੰਘ ਮੁਲਤਾਨੀ ਨੇ ਸਿੰਘੂ ਸਰਹੱਦ 'ਤੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ (Balbir Singh Rajewal)  ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਇਸ ਦੇ ਲਈ ਉਸ ਨੇ ਜੀਵਨ ਸਿੰਘ ਨਾਂ ਦੇ ਵਿਅਕਤੀ ਨੂੰ ਉਕਸਾਇਆ ਸੀ। ਕਤਲ ਲਈ ਹਥਿਆਰ ਮੱਧ ਪ੍ਰਦੇਸ਼ (MP) ਦੇ ਰਹਿਣ ਵਾਲੇ ਜੀਵਨ ਸਿੰਘ ਨੂੰ ਦਿੱਤਾ ਗਿਆ ਸੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਜੀਵਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ।ਸੂਤਰਾਂ ਨੇ ਦੱਸਿਆ ਕਿ ਪਹਿਲੀ ਵਾਰ ਮੁਲਤਾਨੀ ਦਾ ਨਾਂ ਕਿਸੇ ਮਾਮਲੇ 'ਚ ਸਪੈਸ਼ਲ ਸੈੱਲ ਦੇ ਸਾਹਮਣੇ ਆਇਆ ਸੀ। ਸਪੈਸ਼ਲ ਸੈੱਲ ਨੇ ਇਹ ਜਾਣਕਾਰੀ ਕੇਂਦਰੀ ਏਜੰਸੀਆਂ ਨੂੰ ਦਿੱਤੀ ਸੀ। ਇਸ ਦੇ ਨਾਲ ਹੀ ਕਿਸਾਨ ਆਗੂ ਰਾਜੇਵਾਲ ਨੂੰ ਵੀ ਸੁਰੱਖਿਆ ਲੈਣ ਲਈ ਕਿਹਾ ਗਿਆ।

Also Read : ਪੰਜਾਬ 'ਚ ਚੋਣ ਬਿਗੁਲ ਵਜਾਉਣਗੇ PM ਮੋਦੀ, 5 ਜਨਵਰੀ ਨੂੰ ਹੈ ਰੈਲੀ

23 ਦਸੰਬਰ ਨੂੰ ਲੁਧਿਆਣਾ ਕੋਰਟ ਕੰਪਲੈਕਸ (Court Complex) ਦੀ ਦੂਜੀ ਮੰਜ਼ਿਲ 'ਤੇ ਬਣੇ ਟਾਇਲਟ 'ਚ ਬੰਬ ਧਮਾਕਾ ਹੋਇਆ ਸੀ। ਇਹ ਧਮਾਕਾ IED ਨਾਲ ਕੀਤਾ ਗਿਆ ਸੀ। ਆਈਈਡੀ ਦੀ ਵਰਤੋਂ ਕਾਰਨ ਇਸ ਨੂੰ ਅੱਤਵਾਦੀ ਹਮਲਾ ਮੰਨਿਆ ਜਾ ਰਿਹਾ ਹੈ। ਇਸ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਜਾਂਚ ਏਜੰਸੀਆਂ ਨੇ ਇਸ ਧਮਾਕੇ ਪਿੱਛੇ ਮਰਨ ਵਾਲੇ ਦਾ ਹੱਥ ਹੋਣ ਦਾ ਸ਼ੱਕ ਜਤਾਇਆ ਸੀ। ਸ਼ੱਕ ਹੈ ਕਿ ਜਦੋਂ ਉਹ ਟਾਇਲਟ 'ਚ ਬੰਬ ਨੂੰ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਧਮਾਕਾ ਹੋ ਗਿਆ।

In The Market