LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲੁਧਿਆਣਾ ਜਬਰ-ਜਨਾਹ ਮਾਮਲਾ: ਸਿਮਰਜੀਤ ਸਿੰਘ ਬੈਂਸ ਖਿਲਾਫ਼ ਪਰਚਾ ਦਰਜ, ਉੱਠੀ ਗ੍ਰਿਫ਼ਤਾਰੀ ਦੀ ਮੰਗ

lok sinsaf

ਲੁਧਿਆਣਾ: ਲੋਕ ਇਨਸਾਫ਼ ਪਾਰਟੀ  (Lok Insaaf Party) ਦੇ ਪ੍ਰਧਾਨ ਤੇ ਵਿਧਾਇਕ (Simarjit bains) ਸਿਮਰਜੀਤ ਸਿੰਘ ਬੈਂਸ ਦੀਆਂ ਮੁਸੀਬਤਾਂ ਹੁਣ ਲਗਾਤਾਰ ਵੱਧ ਰਹੀਆਂ ਹਨ। ਬੀਤੇ ਦਿਨੀ ਅਦਾਲਤ ਨੇ ਪੁਲਿਸ ਨੂੰ ਬੈਂਸ ਖਿਲਾਫ ਬਲਾਤਕਾਰ ਦਾ ਮਾਮਲਾ (FIR) ਦਰਜ ਕਰਨ ਦਾ ਆਦੇਸ਼ ਦਿੱਤਾ ਸੀ। ਦੱਸ ਦੇਈਏ ਕਿ ਸਾਢੇ ਚਾਰ ਮਹੀਨੇ ਪਹਿਲਾਂ ਲੁਧਿਆਣਾ ਦੀ ਔਰਤ ਨੇ ਵਿਧਾਇਕ ਬੈਂਸ ’ਤੇ ਬਲਾਤਕਾਰ ਦੇ ਦੋਸ਼ ਲਾਏ ਸਨ।  

ਇਸ ਵਿਚਾਲੇ ਅੱਜ ਲੁਧਿਆਣਾ ਬਲਾਤਕਾਰ ਮਾਮਲੇ 'ਚ ਸਿਮਰਜੀਤ ਸਿੰਘ ਬੈਂਸ 'ਤੇ ਮਾਮਲਾ ਦਰਜ ਹੋਇਆ ਹੈ । ਪੀੜਤਾਂ ਦਾ ਕਹਿਣਾ ਹੈ ਕਿ ਹਾਲੇ ਇਨਸਾਫ਼ ਅਧੂਰਾ ਹੈ। ਅਕਾਲੀ ਦਲ ਵਲੋਂ ਮੁਜ਼ਾਹਰੇ ਕਰ ਕੇ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਬੈਂਸ ਅਤੇ ਛੇ ਹੋਰਨਾਂ ਖ਼ਿਲਾਫ਼ ਜਬਰ - ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸਿਮਰਜੀਤ ਬੈਂਸ ਖਿਲਾਫ ਆਈਪੀਸੀ ਦੀ ਧਾਰਾ 376,354,354-ਏ,506 ਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਐਫਆਈਆਰ ਵਿੱਚ ਵਿਧਾਇਕ ਸਿਮਰਜੀਤ ਬੈਂਸ ਸਮੇਤ 7 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕਰਨ ’ਤੇ ਔਰਤ ਨੇ ਪਹਿਲਾ (Court) ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਲੁਧਿਆਣਾ ਦੀ ਅਦਾਲਤ ਨੇ ਪੁਲਿਸ ਨੂੰ ਐਫਆਈਆਰ ਦਰਜ ਕਰਕੇ 15 ਜੁਲਾਈ ਤੱਕ ਅਦਾਲਤ ਨੂੰ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ ਹਨ। ਇਹ ਮਹਿਲਾ ਕਾਫੀ ਸਮੇਂ ਇਨਸਾਫ ਦੀ ਮੰਗ ਕਰ ਰਹੀ ਹੈ।

In The Market