LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁਰੱਖਿਆ ਵਾਪਸੀ 'ਤੇ ਮਾਨ ਸਰਕਾਰ ਦਾ ਯੂ-ਟਰਨ, ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਅਦ ਲਿਆ ਵੱਡਾ ਫੈਸਲਾ

2june mann

ਚੰਡੀਗੜ੍ਹ- ਪੰਜਾਬ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਵੀਵੀਆਈਪੀਜ਼ ਦੀ ਸੁਰੱਖਿਆ ਨੂੰ ਲੈ ਕੇ ਯੂ-ਟਰਨ ਲਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ 40 ਵੀ.ਵੀ.ਆਈ.ਪੀਜ਼ ਦੀ ਸੁਰੱਖਿਆ ਬਹਾਲ ਕਰ ਦਿੱਤੀ ਹੈ। ਇਸ ਤੋਂ ਇਵਾਲਾ ਅੱਜ ਹਾਈ ਕੋਰਟ ਵਿਚ ਮਾਨ ਸਰਕਾਰ ਨੇ ਦੱਸਿਆ ਕਿ ਬਾਕੀ ਦੇ 424 ਲੋਕਾਂ ਦੀ ਸੁਰੱਖਿਆ ਵੀ ਵਾਪਸ ਕਰ ਦਿੱਤੀ ਜਾਵੇਗੀ। ਇਹ ਸੁਰੱਖਿਆ ਕਟੌਤੀ 6 ਜੂਨ ਘੱਲੂਘਾਰਾ ਦਿਵਸ ਕਾਰਨ ਘਟਾਈ ਗਈ ਸੀ। 7 ਜੂਨ ਨੂੰ ਇਹ ਸੁਰੱਖਿਆ ਵੀ ਬਹਾਲ ਕਰ ਦਿੱਤੀ ਜਾਵੇਗੀ।

Also Read: ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਸ਼ਨੀਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ 424 ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ। ਇਸ ਫੈਸਲੇ ਤੋਂ ਬਾਅਦ ਮਾਨ ਸਰਕਾਰ ਸੁਰੱਖਿਆ 'ਚ ਕਟੌਤੀ ਨੂੰ ਜਨਤਕ ਕਰਨ ਨੂੰ ਲੈ ਕੇ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਆ ਗਈ ਸੀ। ਅਗਲੇ ਹੀ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਉਨ੍ਹਾਂ ਦੇ ਪਿੰਡ ਨੇੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਵਾਰ ਸਰਕਾਰ ਨੇ ਆਪਣੀ ਗਲਤੀ ਤੋਂ ਸਬਕ ਲੈਂਦਿਆਂ ਸੁਰੱਖਿਆ ਬਹਾਲ ਕਰਦੇ ਸਮੇਂ ਬਹੁਤ ਚੌਕਸੀ ਵਰਤੀ ਹੈ ਅਤੇ ਕਿਸੇ ਵਿਅਕਤੀ ਦਾ ਨਾਂ ਜਨਤਕ ਨਹੀਂ ਕੀਤਾ ਹੈ। ਸਰਕਾਰ ਨੇ ਪੁਲਿਸ ਵਿਭਾਗ ਤੋਂ ਵੀਵੀਆਈਪੀਜ਼ ਦੀ ਸੁਰੱਖਿਆ ਨਾਲ ਸਬੰਧਤ ਤਾਜ਼ਾ ਰਿਪੋਰਟ ਵੀ ਤਲਬ ਕੀਤੀ ਹੈ।

Also Read: ਵਿਵਾਦਾਂ 'ਚ ਪੰਜਾਬੀ ਗਾਇਕ ਮਨਕੀਰਤ ਔਲਖ: 8 ਸਾਲ ਪੁਰਾਣੀਆਂ ਤਸਵੀਰਾਂ ਹੋ ਰਹੀਆਂ ਵਾਇਰਲ

ਸਰਕਾਰ ਹਰ ਮਹੀਨੇ ਸੁਰੱਖਿਆ ਦੀ ਸਮੀਖਿਆ ਕਰੇਗੀ
ਵਿਭਾਗੀ ਸੂਤਰਾਂ ਅਨੁਸਾਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਰਕਾਰ ਹਰ ਮਹੀਨੇ ਉਨ੍ਹਾਂ ਸਾਰੇ ਵੀ.ਵੀ.ਆਈ.ਪੀਜ਼ ਦੀ ਸੁਰੱਖਿਆ ਦੀ ਸਮੀਖਿਆ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸੂਬੇ ਦੇ ਸਾਰੇ ਵੀ.ਵੀ.ਆਈ.ਪੀਜ਼ ਜਿਨ੍ਹਾਂ ਨੇ ਸੁਰੱਖਿਆ ਦੀ ਮੰਗ ਕੀਤੀ ਹੈ, ਉਨ੍ਹਾਂ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਜਾਂਚ ਬਾਅਦ ਵਿੱਚ ਕੀਤੀ ਜਾਵੇਗੀ। ਦੱਸ ਦੇਈਏ ਕਿ ਸਰਕਾਰ ਵੱਲੋਂ ਜਿਨ੍ਹਾਂ 40 ਵੀਆਈਪੀਜ਼ ਦੀ ਸੁਰੱਖਿਆ ਬਹਾਲ ਕੀਤੀ ਗਈ ਹੈ, ਉਨ੍ਹਾਂ ਵਿੱਚੋਂ ਜ਼ਿਆਦਾਤਰ ਨੇ ਆਪਣੇ ਆਪ ਨੂੰ ਗੈਂਗਸਟਰਾਂ ਤੋਂ ਖਤਰਾ ਦੱਸਿਆ ਹੈ।

Also Read: ਲਾਰੈਂਸ ਬਿਸ਼ਨੋਈ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਿਜ ਕੀਤੀ ਪਟਿਸ਼ਨ

ਕਿਸ ਆਧਾਰ 'ਤੇ ਸੁਰੱਖਿਆ ਘਟਾਈ ਗਈ, ਜਵਾਬ ਕੀਤਾ ਗਿਆ ਤਲਬ 
ਵੀ.ਵੀ.ਆਈ.ਪੀ. ਦੀ ਸੁਰੱਖਿਆ ਨੂੰ ਘੱਟ ਕਰਨ ਦੇ ਆਕਲਨ ਨੂੰ ਲੈ ਕੇ ਸਰਕਾਰ ਨੇ ਅਧਿਕਾਰੀਆਂ ਨੂੰ ਘੇਰਨਾਂ ਸ਼ੁਰੂ ਕਰ ਦਿੱਤਾ ਹੈ, ਜਿਸ ਬਾਰੇ ਅਧਿਕਾਰੀਆਂ ਨੇ ਆਪਣੀ ਰਿਪੋਰਟ ਸਰਕਾਰ ਨੂੰ ਦੇ ਦਿੱਤੀ ਹੈ। ਸਰਕਾਰ ਨੇ ਰਿਪੋਰਟ ਤਿਆਰ ਕਰਨ ਵਾਲੇ ਅਧਿਕਾਰੀਆਂ ਤੋਂ ਪੁੱਛਿਆ ਹੈ ਕਿ ਉਨ੍ਹਾਂ ਨੇ ਵੀਵੀਆਈਪੀਜ਼ ਦੀ ਸੁਰੱਖਿਆ ਘਟਾਉਣ ਦੀ ਸਿਫਾਰਿਸ਼ ਕਿਸ ਆਧਾਰ 'ਤੇ ਕੀਤੀ ਸੀ। ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਨੂੰ ਪਹਿਲਾਂ ਹੀ ਧਮਕੀ ਮਿਲੀ ਸੀ। ਦਿੱਲੀ ਪੁਲਿਸ ਤੋਂ ਪੰਜਾਬ ਪੁਲਿਸ ਨੂੰ ਵੀ ਇਨਪੁਟ ਆਇਆ ਸੀ। ਮੂਸੇਵਾਲਾ ਕੋਲ ਪਹਿਲਾਂ 10 ਬੰਦੂਕਧਾਰੀ ਸਨ। ਧਮਕੀ ਮਿਲਣ 'ਤੇ ਬੰਦੂਕਧਾਰੀ ਨੇ ਪਹਿਲਾਂ ਚਾਰ ਕੀਤੇ ਅਤੇ ਫਿਰ ਘਟਾ ਕੇ ਦੋ ਕਰ ਦਿੱਤੇ। ਮੁੱਖ ਮੰਤਰੀ ਨੇ ਸੁਰੱਖਿਆ ਵਧਾਉਣ ਜਾਂ ਘਟਾਉਣ ਦੀਆਂ ਸਿਫ਼ਾਰਸ਼ਾਂ ਦੇ ਸਾਰੇ ਵਿਗਿਆਨ ਦੀ ਵਿਆਖਿਆ ਕਰਨ ਲਈ ਅਧਿਕਾਰੀਆਂ ਨੂੰ ਤਲਬ ਕੀਤਾ ਹੈ।

In The Market