LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਦਨ ਮੋਹਨ ਮਿੱਤਲ ਨੇ ਛੱਡੀ ਭਾਜਪਾ, ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

29j madan

ਚੰਡੀਗੜ੍ਹ- ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਕਰਦਿਆਂ ਭਾਜਪਾ ਦੇ ਪੰਜਾਬ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਆਪਣੇ ਸਪੁੱਤਰ ਅਤੇ ਪੰਜਾਬ ਭਾਜਪਾ ਦੇ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਸਮੇਤ ਭਾਜਪਾ ਨੂੰ ਛੱਡ ਅਕਾਲੀ ਦਲ ’ਚ ਸ਼ਾਮਲ ਹੋ ਗਏ।

Also Read: ਜਾਇਦਾਦ ਲਈ ਨੂੰਹ ਨੇ ਰਚੀ ਖੂਨੀ ਸਾਜ਼ਿਸ਼, ਪ੍ਰੇਮੀ ਨਾਲ ਮਿਲ ਕੇ ਕੀਤਾ ਸਹੁਰੇ ਦਾ ਕਤਲ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਿੱਤਲ ਦੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਵਾਈ ਤੇ ਭਰਵਾਂ ਸਵਾਗਤ ਵੀ ਕੀਤਾ। ਸਥਾਨਕ ਮਾਡਲ ਟਾਊਨ ਵਿਖੇ ਸਥਿਤ ਆਪਣੀ ਰਿਹਾਇਸ਼ ਵਿਖੇ ਭਰਵੀਂ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮਦਨ ਮੋਹਨ ਮਿੱਤਲ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ 1962 ਤੋਂ ਭਾਜਪਾ ਨਾਲ ਜੁੜੇ ਹੋਏ ਸਨ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਪਾਰਟੀ ਦੀ ਸੇਵਾ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੈ ਕਿ ਉਹ ਆਪਣੀ ਮਾਂ ਪਾਰਟੀ ਤੋਂ ਵੱਖ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਇਸ ਹਲਕੇ ਦੇ ਲੋਕਾਂ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਇਥੋਂ ਕਈ ਵਾਰ ਚੋਣ ਵੀ ਲੜੀ ਤੇ ਇਥੋਂ ਜਿੱਤ ਕੇ ਉਹ ਦੋ ਵਾਰ ਕੈਬਨਿਟ ਮੰਤਰੀ ਦੇ ਅਹੁਦੇ ’ਤੇ ਵੀ ਰਹੇ। 

Also Read: BB15 ਫਿਨਾਲੇ 'ਚ ਸਿਧਾਰਥ ਸ਼ੁਕਲਾ ਦੀ ਯਾਦ 'ਚ ਰੋ ਪਈ ਸ਼ਹਿਨਾਜ਼, ਸਲਮਾਨ ਖਾਨ ਵੀ ਹੋਏ ਭਾਵੁੱਕ

ਉਨ੍ਹਾਂ ਭਰੇ ਮਨ ਨਾਲ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵੱਲੋਂ ਉਮਰ ਦੇ ਤਕਾਜ਼ੇ ਨੂੰ ਦੇਖਦਿਆਂ ਉਨ੍ਹਾਂ ਦੀ ਟਿਕਟ ਕੱਟ ਕੇ ਪਰਮਿੰਦਰ ਸ਼ਰਮਾ ਨੂੰ ਉਮੀਦਵਾਰ ਬਣਾਇਆ ਗਿਆ ਸੀ ਪਰ ਇਸ ਵਾਰ ਉਨ੍ਹਾਂ ਨੂੰ ਆਸ ਸੀ ਕਿ ਪਾਰਟੀ ਉਨ੍ਹਾਂ ਦੇ ਪਰਿਵਾਰ ਨੂੰ ਇਸ ਵਾਰ ਟਿਕਟ ਜ਼ਰੂਰ ਦੇਵੇਗੀ ਪਰ ਪਾਰਟੀ ਵੱਲੋਂ ਉਨ੍ਹਾਂ ਅਤੇ ਹਲਕੇ ਦੇ ਵੋਟਰਾਂ ਦੀ ਅਣਦੇਖੀ ਕਰਦਿਆਂ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਅਰਵਿੰਦ ਮਿੱਤਲ ਦੀ ਜਗ੍ਹਾ ਦੁਬਾਰਾ ਫਿਰ ਪਿਛਲੀ ਵਾਰ ਬੁਰੀ ਤਰ੍ਹਾਂ ਚੋਣ ਹਾਰੇ ਪਰਮਿੰਦਰ ਸ਼ਰਮਾ ਨੂੰ ਹੀ ਆਪਣਾ ਉਮੀਦਵਾਰ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਹੁਣ ਹੋਰ ਕੋਈ ਬਦਲ ਨਹੀਂ ਬਚਿਆ, ਇਸ ਲਈ ਉਹ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਰਹੇ ਹਨ। 

Also Read: ਪੈਗਾਸਸ 'ਤੇ ਨਿਊਯਾਰਕ ਟਾਈਮਜ਼ ਦੇ ਦਾਅਵੇ 'ਤੇ ਬੋਲੇ ਰਾਹੁਲ ਗਾਂਧੀ- ਮੋਦੀ ਸਰਕਾਰ ਨੇ ਕੀਤਾ ਦੇਸ਼ਧ੍ਰੋਹ

In The Market