LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਿਕਰਮ ਮਜੀਠੀਆ ਵਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕੀਤੇ ਗਏ ਕਈ ਖੁਲਾਸੇ 

22janbikram

ਚੰਡੀਗੜ੍ਹ : ਅਕਾਲੀ ਨੇਤਾ ਬਿਕਰਮ ਮਜੀਠੀਆ (Akali leader Bikram Majithia) ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਪ੍ਰੈੱਸ ਕਾਨਫਰੰਸ (Press conference) ਕਰਕੇ ਪੰਜਾਬ ਵਿਚ ਸਰਕਾਰ (Government in Punjab) ਚਲਾ ਰਹੀ ਪੰਜਾਬ ਕਾਂਗਰਸ ਵਿਚ ਮੁੱਖ ਮੰਤਰੀ (Chief Minister in the Punjab Congress) ਦੇ ਕਰੋੜਾਂ ਦੇ ਘੁਟਾਲਿਆਂ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ। ਮਜੀਠੀਆ ਦਾ ਦਾਅਵਾ ਹੈ ਕਿ ਲੁੱਟ ਦਾ ਪੈਸਾ ਕਾਂਗਰਸ ਹਾਈਕਮਾਨ ਤੱਕ ਵੀ ਗਿਆ। ਇਸ ਦੌਰਾਨ ਬਿਕਰਮ ਮਜੀਠੀਆ ਨੇ ਕੁਝ ਤਸਵੀਰਾਂ ਵੀ ਦਿਖਾਈਆਂ ਜਿਸ ਵਿਚ ਸਰਕਾਰੀ ਪ੍ਰੋਗਰਾਮਾਂ ਵਿਚ ਹਨੀ ਵੀ ਉਥੇ ਮੌਜੂਦ ਹੈ। ਇਸ ਦੌਰਾਨ ਉਨ੍ਹਾਂ ਵਲੋਂ ਇਕ ਵੀਡੀਓ ਵੀ ਦਿਖਾਈ ਗਈ ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਹਨੀ ਨੂੰ ਕਮਾਂਡੋ ਦੀ ਸਕਿਓਰਿਟੀ (Commando security) ਦਿੱਤੀ ਗਈ ਹੈ ਅਤੇ ਐੱਮ.ਐੱਲ.ਏ. (MLA) ਦਾ ਸਟਿੱਕਰ ਲੱਗੀ ਗੱਡੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੋਰ ਖੁਲਾਸੇ ਕੀਤੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਕੋਲੋਂ ਈ. ਡੀ. ਨੇ ਕਰੀਬ 8 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਹੈ। Also Read : ਪੰਜਾਬ ਵਿਚ ਫਿਰ ਬੇਕਾਬੂ ਹੋਇਆ ਕੋਰੋਨਾ, ਇਕ ਹਫਤੇ 'ਚ 150 ਲੋਕਾਂ ਦੀ ਮੌਤ

ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਇਹ ਦੱਸੇ ਕਿ ਉਹ ਹਨੀ 'ਤੇ ਇੰਨੀ ਮਿਹਰਬਾਨੀ ਕਿਉਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਭ ਤੋਂ ਜ਼ਿਆਦਾ ਭ੍ਰਿਸ਼ਟਾਚਾਰ ਫੈਲਾਇਆ ਹੈ। ਮਜੀਠੀਆ ਨੇ ਇਸ ਮੌਕੇ ਕਈ ਤਸਵੀਰਾਂ ਵੀ ਮੀਡੀਆ ਨਾਲ ਸਾਂਝੀਆਂ ਕੀਤੀਆਂ, ਜਿਨ੍ਹਾਂ 'ਚ ਹਰ ਸਰਕਾਰੀ ਪ੍ਰੋਗਰਾਮ 'ਚ ਮੁੱਖ ਮੰਤਰੀ ਚੰਨੀ ਅਤੇ ਹੋਰ ਵੱਡੇ ਮੰਤਰੀਆਂ ਨਾਲ ਭੁਪਿੰਦਰ ਸਿੰਘ ਹਨੀ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਗੈਰ ਕਾਨੂੰਨੀ ਮਾਈਨਿੰਗ 'ਚ ਕਰੀਬ 100 ਕਰੋੜ ਰੁਪਏ ਦਾ ਘਪਲਾ ਹੋਇਆ ਹੈ ਅਤੇ ਈ. ਡੀ. ਦੀ ਛਾਪੇਮਾਰੀ ਦੌਰਾਨ ਵੱਡੇ ਖ਼ੁਲਾਸੇ ਹੋਏ ਹਨ।

In The Market