LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੀਡੀਆ ਕਰਮੀ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਵੋਟ, EC ਨੇ ਦਿੱਤੀ ਇਜਾਜ਼ਤ

16j ec

ਚੰਡੀਗੜ੍ਹ- ਭਾਰਤ ਦੇ ਚੋਣ ਕਮਿਸ਼ਨ ਨੇ ਵੀ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਹੈ। ਇਹ ਇਜਾਜ਼ਤ ਸਿਰਫ਼ ਉਨ੍ਹਾਂ ਮੀਡੀਆ ਕਰਮੀਆਂ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਨੂੰ ਕਮਿਸ਼ਨ ਵੱਲੋਂ ਅਧਿਕਾਰਤ ਕੀਤਾ ਗਿਆ ਹੈ। ਕੋਵਿਡ ਪਾਜ਼ੀਟਿਵ ਮਰੀਜ਼ ਵੀ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਣਗੇ।

Also Read: Warning: 'Omicron ਤੋਂ ਬਾਅਦ ਵੀ ਆ ਸਕਦੇ ਹਨ ਨਵੇਂ ਵੇਰੀਐਂਟ'

ਭਾਰਤ ਦੇ ਚੋਣ ਕਮਿਸ਼ਨ ਨੇ ਕਮਿਸ਼ਨ ਵੱਲੋਂ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਪਹਿਲਾਂ, ਕਮਿਸ਼ਨ ਨੇ 80 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰਾਂ, ਅਪਾਹਜ ਵਿਅਕਤੀਆਂ (40% ਤੋਂ ਵੱਧ) ਅਤੇ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਸੀ। ਇਸ ਤੋਂ ਇਲਾਵਾ ਹੋਰ ਜ਼ਰੂਰੀ ਸੇਵਾ ਵੋਟਰ ਜੋ ਪੋਸਟਲ ਬੈਲਟ ਸਹੂਲਤ ਲਈ ਵੀ ਚੋਣ ਕਰ ਸਕਦੇ ਹਨ, ਉਨ੍ਹਾਂ ਵਿੱਚ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਭਾਰਤੀ ਖੁਰਾਕ ਨਿਗਮ, ਆਲ ਇੰਡੀਆ ਰੇਡੀਓ, ਦੂਰਦਰਸ਼ਨ, ਪੋਸਟ ਅਤੇ ਟੈਲੀਗ੍ਰਾਫ, ਰੇਲਵੇ, ਬੀਐਸਐਨਐਲ, ਬਿਜਲੀ, ਸਿਹਤ, ਫਾਇਰ ਸਰਵਿਸ ਅਤੇ ਸਿਵਲ ਐਵੀਏਸ਼ਨ ਸ਼ਾਮਲ ਹਨ।  ਗੌਰਤਲਬ ਹੈ ਕਿ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਕਰਮੀਆਂ ਨੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਕੋਲ ਉਹਨਾਂ ਨੂੰ ਗੈਰ ਹਾਜ਼ਰ ਵੋਟਰਾਂ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ ਤਾਂ ਜੋ ਉਹ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾ ਸਕਣ।

Also Read: 'ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਅਗਲੇ ਦੋ ਦਿਨ ਪਵੇਗੀ ਹੱਡ ਚੀਰਵੀਂ ਠੰਡ'

ਡਾ: ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੇ ਚਾਹਵਾਨ ਗੈਰਹਾਜ਼ਰ ਵੋਟਰ ਨੂੰ ਫਾਰਮ-12ਡੀ ਵਿੱਚ ਸਾਰੇ ਲੋੜੀਂਦੇ ਵੇਰਵੇ ਦੇ ਕੇ ਰਿਟਰਨਿੰਗ ਅਫ਼ਸਰ ਨੂੰ ਦਰਖਾਸਤ ਦੇਣੀ ਪਵੇਗੀ ਅਤੇ ਸਬੰਧਤ ਸੰਸਥਾ ਵੱਲੋਂ ਨਿਯੁਕਤ ਨੋਡਲ ਅਫ਼ਸਰ ਤੋਂ ਬਿਨੈਪੱਤਰ ਤਸਦੀਕ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਦੀ ਸਹੂਲਤ ਦੀ ਮੰਗ ਕਰਨ ਵਾਲੀਆਂ ਅਜਿਹੀਆਂ ਅਰਜ਼ੀਆਂ ਚੋਣ ਦੇ ਐਲਾਨ ਦੀ ਮਿਤੀ ਤੋਂ ਸਬੰਧਤ ਚੋਣ ਦੀ ਨੋਟੀਫਿਕੇਸ਼ਨ ਦੀ ਮਿਤੀ ਤੋਂ ਪੰਜ ਦਿਨਾਂ ਤੱਕ ਦੇ ਅਰਸੇ ਦੌਰਾਨ ਆਰ.ਓ ਕੋਲ ਪਹੁੰਚਣੀਆਂ ਚਾਹੀਦੀਆਂ ਹਨ।

In The Market