LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੱਗਾ ਦੀ ਗ੍ਰਿਫਤਾਰੀ ਰੋਕਣ 'ਤੇ ਮੀਤ ਹੇਅਰ ਦਾ ਵੱਡਾ ਬਿਆਨ, ਕਿਹਾ-'ਵਿਰੋਧੀਆਂ ਨੂੰ ਪੰਜਾਬ ਦੀ ਤਰੱਕੀ ਬਰਦਾਸ਼ਤ ਨਹੀਂ'

7n meet

ਚੰਡੀਗੜ੍ਹ- ਤਜਿੰਦਰ ਪਾਲ ਸਿੰਘ ਬੱਗਾ ਕਾਰਨ ਬੀਤੇ ਦਿਨ ਤੋਂ ਹੀ ਪੰਜਾਬ ਸਣੇ ਦੇਸ਼ ਵਿਚ ਮਹੌਲ ਗਰਮਾਇਆ ਹੋਇਆ ਹੈ। ਬੀਤੇ ਦਿਨ ਬੱਗਾ ਦੀ ਗ੍ਰਿਫਤਾਰੀ ਰੋਕਣ ਤੋਂ ਬਾਅਦ ਹੁਣ ਪੰਜਾਬ ਦੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਵਿਰੋਧੀ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਰਹੇ।

Also Read: ਦੀਪਿਕਾ ਪਾਦੁਕੋਣ ਨਾਲ ਹੋਈ OOPS Moment, ਟ੍ਰੋਲਸ ਬੋਲੇ- 'ਸਭ ਕੁਝ ਦਿਖ ਰਿਹੈ'

ਮੀਤ ਹੇਅਰ ਨੇ ਜਾਰੀ ਇਕ ਵੀਡੀਓ ਕਲਿੱਪ ਵਿਚ ਕਿਹਾ ਕਿ ਪੰਜਾਬ ਤਰੱਕੀ ਦੀ ਰਾਹ ਉੱਤੇ ਤੁਰਿਆ ਹੋਇਆ ਹੈ। ਪੰਜਾਬ ਵਿਰੋਧੀ ਸੂਬੇ ਦੀ ਤਰੱਕੀ ਬਰਦਾਸ਼ਤ ਨਹੀਂ ਕਰ ਰਹੇ ਹਨ। ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਅਜਿਹਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਪੰਜਾਬ ਨੇ ਪਹਿਲਾਂ ਹੀ ਬਹੁਤ ਸੰਤਾਪ ਭੋਗਿਆ ਹੈ। ਬੱਗੇ ਵਰਗੇ ਲੋਕ ਪੰਜਾਬ ਦੀ ਮੁੜ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਪੰਜਾਬ ਤੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Also Read: ਬੱਗਾ ਗ੍ਰਿਫਤਾਰੀ ਮਾਮਲਾ: ਪੰਜਾਬ ਪੁਲਿਸ ਦੀ ਕਾਰਵਾਈ 'ਤੇ ਅੱਜ ਹਾਈਕੋਰਟ 'ਚ ਸੁਣਵਾਈ

ਦੱਸ ਦਈਏ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਪੰਜਾਬ ਪੁਲਿਸ ਬੱਗਾ ਨੂੰ ਗ੍ਰਿਫਤਾਰ ਕਰਨ ਦਿੱਲੀ ਗਈ ਸੀ। ਪਰ ਵਾਪਸੀ ਦੌਰਾਨ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਰੋਕ ਲਿਆ ਤੇ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਨੂੰ ਲੈ ਕੇ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਦਾ ਦਰਵਾਜ਼ਾ ਖੜਕਾਇਆ ਹੈ। 

In The Market