LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੱਚੇ ਮੁਲਾਜ਼ਮਾਂ ਦਾ ਸਰਕਾਰ ਨੂੰ ਅਲਟੀਮੇਟਮ, 14 ਦਿਨਾਂ ਲਈ ਹੜਤਾਲ ਮੁਲਤਵੀ

14s strike

ਚੰਡੀਗੜ੍ਹ: ਆਪਣੇ ਮੰਗਾਂ ਨੂੰ ਲੈ ਕੇ ਬੀਤੇ ਕੁਝ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਪੰਜਾਬ ਰੋਜਵੇਜ਼ ਤੇ ਪੀਆਰਟੀਸੀ ਦੇ ਮੁਲਾਜ਼ਮਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਖਤਮ ਹੋ ਗਈ ਹੈ। ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ 30 ਫੀਸਦੀ ਵਧਾਉਣ ਦਾ ਫੈਸਲਾ ਲਿਆ ਗਿਆ ਹੈ ਤੇ ਇਹ ਹੁਕਮ ਭਲਕੇ ਤੋਂ ਹੀ ਲਾਗੂ ਕੀਤੇ ਜਾਣਗੇ। ਪਰ ਅਜੇ ਤੱਕ ਕੱਚੇ ਮੁਲਾਜ਼ਮਾਂ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸ ਨੂੰ ਲੈ ਕੇ ਕੱਚੇ ਮੁਲਾਜ਼ਮਾਂ ਵਲੋਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਹੈ।

ਪੜੋ ਹੋਰ ਖਬਰਾਂ: ਡੇਢ ਸਾਲ ਬਾਅਦ ਵਧੀ ਇਨ੍ਹਾਂ ਕੇਂਦਰੀ ਕਰਮਚਾਰੀਆਂ ਦੀ ਤਨਖਾਹ, ਜਾਣੋ ਕਿੰਨਾ ਮਿਲੇਗਾ ਪੈਸਾ

ਮਿਲੀ ਜਾਣਕਾਰੀ ਮੁਤਾਬਕ ਕੱਚੇ ਮੁਲਾਜ਼ਮਾਂ ਨੇ ਸਰਕਾਰ ਨੂੰ 14 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ ਤੇ ਕਿਹਾ ਗਿਆ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ 14 ਦਿਨਾਂ ਅੰਦਰ ਪੂਰੀ ਕੀਤਾ ਜਾਵੇ। ਇਨ੍ਹਾਂ 14 ਦਿਨਾਂ ਦੌਰਾਨ ਮੁਲਾਜ਼ਮਾਂ ਦੀ ਹੜ੍ਹਤਾਲ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਪੱਚੇ ਮੁਲਾਜ਼ਮਾਂ ਦੀ ਤਨਖਾਹ ਵਿਚ 30 ਫੀਸਦੀ ਵਾਧੇ ਤੋਂ ਇਲਾਵਾ 842 ਨਵੀਆਂ ਬੱਸਾਂ ਨੂੰ ਬੇੜੇ ਵਿਚ ਸ਼ਾਮਲ ਕਰਨ ਉੱਤੇ ਸਹਿਮਤੀ ਬਣੀ ਹੈ। ਇਸ ਤੋਂ ਇਲਾਵਾ ਸੰਦੀਪ ਸੰਧੂ ਨੇ ਕਿਹਾ ਕਿ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਮਸਲੇ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਲ ਗੱਲਬਾਤ ਕਰਨਗੇ, ਜਿਸ ਤੋਂ ਬਾਅਦ ਇਸ ਉੱਤੇ ਕੋਈ ਫੈਸਲਾ ਹੋਵੇਗਾ।

ਪੜੋ ਹੋਰ ਖਬਰਾਂ: CM ਤੇ ਰੋਡਵੇਜ਼ ਮੁਲਾਜ਼ਮਾਂ ਵਿਚਾਲੇ ਮੀਟਿੰਗ ਖਤਮ, ਤਨਖਾਹ 30 ਫੀਸਦੀ ਵਧਾਉਣ 'ਤੇ ਬਣੀ ਸਹਿਮਤੀ

In The Market