LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵਿਸਾਖੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਕੌਮ ਨੂੰ ਸੰਦੇਸ਼

jathdar13456789526

ਬਠਿੰਡਾ: ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਖਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ।  ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਬਾਣੀ ਨਾਲ ਜੁੜਨ ਅਤੇ ਖੰਡੇ ਬਾਟੇ ਦੀ ਅੰਮ੍ਰਿਲ ਪਾਹੁਲ ਛੱਕਣ ਦਾ ਸੁਨੇਹਾ ਦਿੱਤਾ ਹੈ।

ਜਥੇਦਾਰ ਹਰਪ੍ਰੀਤ ਸਿੰਘ ਦਾ ਕੌਮ ਨੂੰ ਸੁਨੇਹਾ-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੇ ਨਾਮ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਹੈ ਕਿ ਖਾਲਸਾ ਪੰਥ ਦੀ ਸਾਜਨਾ ਦਿਵਸ ਦੀਆਂ ਸੰਗਤਾਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਿੱਖ ਸੰਗਤ ਵੱਲੋਂ ਬੜੇ ਹੀ ਉਤਸ਼ਾਹ ਨਾਲ ਪੂਰੀ ਦੁਨੀਆਂ ਵਿੱਚ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵੀ ਖਾਲਸਾ ਸਾਜਨਾ ਦਿਵਸ ਨੂੰ ਮਨਾਉਂਦੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਹੋ ਚੁੱਕੇ ਹਨ। ਰੋਜ਼ਾਨਾ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਜਥੇਦਾਰ ਨੇ ਕਿਹਾ ਕਿ ਖੰਡੇ ਬਾਟੇ ਦਾ ਅੰਮ੍ਰਿਤ ਸੰਚਾਰ 13-14-15 ਅਪ੍ਰੈਲ, ਤਿੰਨੋ ਦਿਨ ਨੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਪੀਲ ਕਰਦਾ ਹਾਂ ਕਿ ਜਿਹੜੀ ਸੰਗਤ ਅੰਮ੍ਰਿਤ ਛੱਕਣਾ ਚਾਹੁੰਦੀ ਹੈ, ਉਹ ਗੁਰਦੁਆਰਾ ਸਾਹਿਬ ਪਹੁੰਚਣ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖ ਸੰਗਤਾਂ ਨੂੰ ਅਪੀਲ ਹੈ ਕਿ ਬਿਨ੍ਹਾਂ ਕਿਸੇ ਖੌਫ਼ ਗੁਰੂਘਰ ਆਉਣ ਅਤੇ ਨਤਮਸਤਕ ਹੋਣ।

ਉਨ੍ਹਾਂ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਨਸ਼ੇ ਛੱਡ ਕੇ ਗੁਰੂ ਵਾਲੇ ਬਣਨ। ਉਨ੍ਹਾਂ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਆਪਣੇ ਮੂਲ ਵੱਲ ਆਉਣਾ ਚਾਹੀਦਾ ਅਤੇ ਗੁਰਬਾਣੀ ਨਾਲ ਜੁੜਨਾ ਚਾਹੀਦਾ ਹੈ।

In The Market