LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੋਗਾ ਹਾਦਸਾ : ਮੁੱਖ ਮੰਤਰੀ ਵਲੋਂ ਹਾਦਸਾ ਪੀੜਤਾਂ ਲਈ ਵਿੱਤੀ ਮਦਦ ਦਾ ਐਲਾਨ, ਸੋਨੂ ਸੂਦ ਵੀ ਮਦਦ ਲਈ ਆਏ ਅੱਗੇ

moga hadsa

ਮੋਗਾ (ਇੰਟ.)- ਮੋਗਾ ਬੱਸ ਹਾਦਸੇ (Moga Bus Accident) ਵਿਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ (Punjab Government) ਵਲੋਂ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ ਇਸ ਦੇ ਨਾਲ ਹੀ ਜ਼ਖਮੀਆਂ ਨੂੰ ਵੀ ਵਿੱਤੀ ਮਦਦ ਦਿੱਤੀ ਜਾਵੇਗੀ। ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਵਲੋਂ ਕੀਤੇ ਗਏ ਟਵੀਟ (Tweet) ਰਾਹੀਂ ਦਿੱਤੀ ਗਈ। ਉਨ੍ਹਾਂ ਵਲੋਂ ਟਵੀਟ ਕਰ ਕੇ ਮੋਗਾ ਦੇ ਜ਼ਿਲਾ ਪ੍ਰਸ਼ਾਸਨ ਨੂੰ ਇਹ ਹੁਕਮ ਦਿੱਤੇ ਗਏ ਹਨ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਉਨ੍ਹਾਂ ਦਾ ਮੁਫਤ ਵਿਚ ਇਲਾਜ ਕੀਤਾ ਜਾਵੇਗਾ।

Have directed the District Administration of Moga to immediately provide ex-gratia of Rs. 5 lakh to families of the deceased and Rs. 50,000 to seriously injured in today’s bus accident. Free treatment will be provided to all others who have sustained minor injuries.

read this- ਹੰਗਾਮੇ ਪਿੱਛੋਂ ਲੋਕ ਸਭਾ ਸੋਮਵਾਰ ਤੱਕ ਮੁਲਤਵੀ, ਰਾਜ ਸਭਾ ਵਿਚੋਂ ਟੀ.ਐੱਮ.ਸੀ. ਐੱਮ.ਪੀ. ਸ਼ਾਂਤਨੂ ਪੂਰੇ ਸੈਸ਼ਨ ਲਈ ਸਸਪੈਂਡ

ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਆਪਣੀ ਭੈਣ ਮਾਲਵਿਕਾ ਸੂਦ ਨਾਲ ਬੱਸ ਹਾਦਸੇ ਦੇ ਪੀੜਤਾਂ ਨੂੰ ਮਿਲਣ ਲਈ ਸਿਵਲ ਹਸਪਤਾਲ ਪੁੱਜੇ ਅਤੇ ਜਖ਼ਮੀਆਂ ਦਾ ਹਾਲ ਚਾਲ ਪੁੱਛਿਆ। ਇਸ ਮੌਕੇ ਉਨ੍ਹਾਂ ਹਾਦਸੇ ਉੱਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਤੇ ਜਖ਼ਮੀਆਂ ਨੂੰ 25-25 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

Sonu Sood, sister visit those injured in Moga road accident, announce  financial help

ਇਸ ਨਾਲ ਜਿਨ੍ਹਾਂ ਪੀੜਤਾਂ ਦੇ ਮੋਬਾਈਲ ਗੁੰਮ ਹੋ ਗਏ ਹਨ, ਉਨ੍ਹਾਂ ਨੂੰ ਨਵੇਂ ਮੋਬਾਈਲ ਫ਼ੋਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਹਾਦਸੇ ਦੌਰਾਨ ਸਰਕਾਰੀ ਡਾਕਟਰਾਂ ਦੀ ਹੜਤਾਲ ਕਾਰਨ ਬਹੁਤੇ ਡਾਕਟਰ ਚੰਡੀਗੜ੍ਹ ਰੋਸ ਮਾਰਚ ਲਈ ਰਵਾਨਾ ਹੋ ਗਏ ਸਨ। ਪ੍ਰਸ਼ਾਸਨ ਵੱਲੋਂ ਸਥਾਨਕ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਦੀਆਂ ਸੇਵਾਵਾਂ ਲਈਆਂ ਗਈਆਂ ਅਤੇ ਵੱਡੀ ਗਿਣਤੀ ਵਿੱਚ ਪ੍ਰਾਈਵੇਟ ਡਾਕਟਰਾਂ ਨੇ ਹਾਦਸੇ 'ਚ ਜ਼ਖ਼ਮੀ ਮਰੀਜ਼ਾਂ ਦਾ ਇਲਾਜ ਕੀਤਾ। ਜਿਹੜੇ ਸਰਕਾਰੀ ਡਾਕਟਰ ਚੰਡੀਗੜ੍ਹ ਰਵਾਨਾ ਨਹੀਂ ਹੋਏ ਸਨ, ਉਨ੍ਹਾਂ ਨੇ ਪ੍ਰੋਗਰਾਮ ਰੱਦ ਕਰ ਦਿੱਤਾ ਅਤੇ ਹਸਪਤਾਲ ਪਹੁੰਚ ਗਏ। 

In The Market