LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁਹਾਲੀ ਵਾਸੀ ਲੇਖਿਕਾ ਨੇ ਜਿੱਤਿਆ 25000 ਕੈਨੇਡੀਅਨ ਡਾਲਰ ਦਾ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ

nwqs85693

ਵੈਨਕੂਵਰ:  ਮੁਹਾਲੀ ਵਾਸੀ ਲੇਖਿਕਾ ਦੀਪਤੀ ਬਬੂਟਾ ਨੇ 25,000 ਕੈਨੇਡੀਅਨ ਡਾਲਰ ਦਾ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ  ਜਿੱਤਿਆ ਹੈ। ਇਹ ਇਨਾਮ ਜਿੱਤਣ ਵਾਲੀ ਉਹ ਪਹਿਲੀ ਔਰਤ ਲੇਖਕ ਹੈ। ਉਸ ਦੇ ਨਾਲ ਜਮੀਲ ਅਹਿਮਦ ਪਾਲ ਅਤੇ ਬਲੀਜੀਤ ਨੂੰ ਦੋ ਫਾਈਨਲਿਸਟਾਂ ਵਜੋਂ 10 - 10 ਹਜ਼ਾਰ ਡਾਲਰ ਦੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। 
ਢਾਹਾਂ ਇਨਾਮ ਪੰਜਾਬੀ ਜ਼ੁਬਾਨ ਵਿੱਚ ਗਲਪ ਕਿਤਾਬਾਂ ਲਈ ਸਭ ਤੋਂ ਵੱਡਾ ਗਲੋਬਲ ਸਾਹਿਤਕ ਪੁਰਸਕਾਰ ਹੈ। ਅੱਜ ਤੱਕ, ਇਸ ਕਿਸਮ ਦਾ ਕੋਈ ਹੋਰ ਇਨਾਮ ਕਿਸੇ ਔਰਤ ਲੇਖਕ ਨੂੰ ਇਸ ਦੀ ਜੇਤੂ ਵਜੋਂ ਨਹੀਂ ਦੇਖਿਆ ਗਿਆ ਹੈ। 10ਵਾਂ ਸਾਲਾਨਾ ਢਾਹਾਂ ਪ੍ਰਾਈਜ਼ ਪੰਜਾਬੀ ਸਾਹਿਤ ਸਮਾਰੋਹ ਸਰੀ ਦੇ ਨੌਰਥਵਿਊ ਗੌਲਫ਼ ਐਂਡ ਕੰਟਰੀ ਕਲੱਬ ਵਿਖੇ 16 ਨਵੰਬਰ, 2023 ਨੂੰ ਕੀਤਾ ਗਿਆ। ਇਸ ਸਮਾਗਮ ਦੌਰਾਨ, ਅਵਾਰਡੀਆਂ ਨੂੰ, ਉਨ੍ਹਾਂ ਦੇ ਪੁਰਸਕਾਰਾਂ ਅਤੇ ਕਲਾਕਾਰ ਦੇ ਹੱਥੀਂ ਤਿਆਰ ਕੀਤੀਆਂ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ।
ਸਿੱਖਿਆ ਅਤੇ ਬਾਲ ਸੰਭਾਲ ਮੰਤਰੀ ਰਚਨਾ ਸਿੰਘ ਅਤੇ ਸਰੀ ਸ਼ਹਿਰ ਦੀ ਮੇਅਰ ਬਰੈਂਡਾ ਲੌਕ ਵੱਲੋਂ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ “ਪੰਜਾਬੀ ਸਾਹਿਤ ਹਫ਼ਤਾ” ਦੇ ਐਲਾਨਾਂ ਦੀ ਪੇਸ਼ਕਾਰੀ ਵੀ ਇਸ ਸਮਾਗਮ ਦਾ ਹਿੱਸਾ ਬਣੀ।ਬਬੂਟਾ (ਮੁਹਾਲੀ, ਪੰਜਾਬ, ਭਾਰਤ) ਨੂੰ ਉਸ ਦੇ ਕਹਾਣੀ ਸੰਗ੍ਰਹਿ, ‘ਭੁੱਖ ਇਉਂ ਸਾਹ ਲੈਂਦੀ ਹੈ’ ਲਈ ਜੇਤੂ ਇਨਾਮ ਮਿਲਿਆ।
“ਪੰਜਾਬੀ ਕਲਾ ਅਤੇ ਸਾਹਿਤਕ ਖੇਤਰਾਂ ਵਿੱਚ ਔਰਤਾਂ ਨੂੰ ਅਕਸਰ ਘੱਟ ਨੁਮਾਇੰਦਗੀ ਦਿੱਤੀ ਜਾਂਦੀ ਹੈ”, ਢਾਹਾਂ ਪ੍ਰਾਈਜ਼ ਦੇ ਸੰਸਥਾਪਕ ਬਾਰਜ ਢਾਹਾਂ ਦਾ ਕਹਿਣਾ ਹੈ। “ਅਸੀਂ ਇਸ ਦੀ ਸ਼ੁਰੂਆਤ ਇੱਕ ਖੁੱਲ੍ਹੀ ਪ੍ਰਣਾਲੀ ਨਾਲ ਕੀਤੀ ਹੈ ਤਾਂ ਜੋ ਪੰਜਾਬੀ ਬੋਲੀ ਵਿੱਚ ਕਿਸੇ ਵੀ ਪਿਛੋਕੜ ਵਾਲੇ ਲੇਖਕ ਵੱਲੋਂ ਗਲਪ ਦੀਆਂ ਨਵੀਆਂ ਰਚਨਾਵਾਂ ਨੂੰ ਵਿਚਾਰਿਆ ਜਾ ਸਕੇ। ਸਾਨੂੰ ਇਹ ਕਹਿੰਦੇ ਮਾਣ ਮਹਿਸੂਸ ਹੋ ਰਿਹਾ ਹੈ ਕਿ 10 ਸਾਲਾਂ ਬਾਅਦ, ਅਸੀਂ ਆਪਣੀ ਪਹਿਲੀ ਔਰਤ ਜੇਤੂ ਦਾ ਐਲਾਨ ਕਰ ਰਹੇ ਹਾਂ, ਜੋ ਕਿ ਸਿਰਫ ਰਚੇ ਹੋਏ ਸਾਹਿਤ ਦੀ ਗੁਣਵੱਤਾ ਦੇ ਆਧਾਰ ’ਤੇ ਹੈ।

In The Market