ਚੰਡੀਗੜ੍ਹ: ਦੇਸ਼ ਭਰ ਵਿਚ ਅੱਤ ਦੀ ਗਰਮੀ ਪੈਣ ਨਾਲ ਲੋਕਾਂ ਦਾ ਗਰਮੀ ਨਾਲ ਬੁਰਾ ਹਾਲ ਹੋ ਰਿਹਾ ਹੈ। ਮੌਨਸੂਨ ਦਾ ਇੰਤਜ਼ਾਰ ਆਖਰਕਾਰ ਖ਼ਤਮ ਹੋਣ ਜਾ ਰਿਹਾ ਹੈ ਅਤੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਮਾਨਸੂਨ (Monsoon) ਅੱਜ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਦਸਤਕ ਦੇਵੇਗਾ ਅਤੇ ਯੂਪੀ, ਉਤਰਾਖੰਡ, ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਬਹੁਤੇ ਇਲਾਕਿਆਂ ਵਿੱਚ (Rain) ਮੀਂਹ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ।
ਮੌਸਮ ਵਿਭਾਗ ਦੇ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਮੌਨਸੂਨ 15 ਸਾਲਾਂ ਬਾਅਦ 13 ਦਿਨਾਂ ਦੀ ਵੱਧ ਤੋਂ ਵੱਧ ਦੇਰੀ ‘ਤੇ ਪਹੁੰਚ ਰਿਹਾ ਹੈ। ਆਮ ਤੌਰ 'ਤੇ 27 ਜੂਨ ਨੂੰ ਮੌਨਸੂਨ ਦਿੱਲੀ 'ਚ ਦਸਤਕ ਦੇ ਦਿੰਦਾ ਹੈ। ਮੌਸਮ ਵਿਭਾਗ ਦੇ ਖੇਤਰੀ ਭਵਿੱਖਬਾਣੀ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਕਿਹਾ, ਹਾਲਾਤ ਅਨੁਕੂਲ ਹਨ ਅਤੇ ਅਗਲੇ 24 ਘੰਟਿਆਂ ਵਿੱਚ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਮੌਨਸੂਨ ਦੀ ਬਾਰਸ਼ ਸ਼ੁਰੂ ਹੋ ਜਾਵੇਗੀ। ਅਗਲੇ ਪੰਜ ਦਿਨਾਂ ਤੱਕ ਪੂਰੇ ਖੇਤਰ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਮੌਨਸੂਨ ਲਈ ਹਾਲਾਤ ਹੁਣ ਅਨੁਕੂਲ ਹਨ। ਅਰਬ ਸਾਗਰ ਦੇ ਉੱਤੇ ਘੱਟ ਦਬਾਅ ਵਾਲਾ ਖੇਤਰ ਮਾਨਸੂਨ ਨੂੰ (Delhi) ਦਿੱਲੀ ਪਹੁੰਚਣ ਵਿੱਚ ਸਹਾਇਤਾ ਕਰ ਰਿਹਾ ਹੈ ਅਜਿਹੀ ਸਥਿਤੀ ਵਿੱਚ, ਸੰਭਾਵਨਾ ਹੈ ਕਿ ਮੌਨਸੂਨ ਅੱਜ ਦਿੱਲੀ ਪਹੁੰਚ ਸਕਦਾ ਹੈ ਹਾਲਾਂਕਿ, ਅੱਜ ਸਿਰਫ ਬੂੰਦਾਂ ਪੈਣ ਦੀ ਉਮੀਦ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर