LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੀਬੀ ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ, ਪੰਜਾਬ ਦੇ ਵਿਦਿਆਰਥੀਆਂ ਦੀ ਸੂਚੀ ਕੀਤੀ ਸਾਂਝੀ 

25feb harsimrat

ਚੰਡੀਗੜ੍ਹ: ਯੁਕਰੇਨ (Ukraine) ਵਿਚ ਪੜ੍ਹਾਈ ਕਰਨ ਲਈ ਵੱਡੀ ਗਿਣਤੀ ਵਿਚ ਭਾਰਤੀ ਉਥੇ ਗਏ ਹੋਏ ਹਨ ਪਰ ਹੁਣ ਉਥੇ ਜੰਗ ਕਾਰਣ ਹਾਲਾਤ ਕਾਫੀ ਖਰਾਬ ਹੋ ਗਏ ਹਨ, ਜਿਸ ਕਾਰਣ ਬੱਚਿਆਂ ਦੇ ਮਾਤਾ-ਪਿਤਾ ਸਰਕਾਰ ਪਾਸੋਂ ਮੰਗ ਕਰ ਰਹੇ ਹਨ ਕਿ ਬੱਚਿਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਜਾਵੇ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ (Former Union Minister) ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ (External Affairs Minister Dr. S. Jaishankar) ਨੂੰ ਅਪੀਲ ਕੀਤੀ ਹੈ ਕਿ ਉਹ ਯੂਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀ ਭਾਰਤ ਵਾਪਸੀ ਲਈ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ। ਹਰਸਿਮਰਤ ਬਾਦਲ ਨੇ ਪੰਜਾਬ ਦੇ 33 ਵਿਦਿਆਰਥੀਆਂ ਦੀ ਸੂਚੀ ਸਾਂਝੀ ਕੀਤੀ ਜੋ ਯੂਕਰੇਨ ਦੇ ਵੱਖ-ਵੱਖ ਕਾਲਜਾਂ ਵਿੱਚ ਪੜ੍ਹ ਰਹੇ ਹਨ। ਯੂਕਰੇਨ (Ukraine) ਵਿੱਚ ਹੋਰ ਪੰਜਾਬੀਆਂ ਦੇ ਫਸੇ ਹੋਣ ਦਾ ਖਦਸ਼ਾ ਹੈ। Also Read : ਯੁਕਰੇਨ 'ਚ ਪੜ੍ਹਣ ਗਈ ਬੱਚੀ ਦੀ ਵਾਪਸੀ ਲਈ ਮਾਂ-ਪਿਓ ਦੀ ਸਰਕਾਰ ਨੂੰ ਅਪੀਲ

ਦੱਸ ਦਈਏ ਕਿ ਰੂਸ ਨੇ ਹਵਾਈ ਹਮਲਿਆਂ ਵਿੱਚ ਯੂਕਰੇਨ ਦੇ ਕਈ ਹਵਾਈ ਅੱਡਿਆਂ ਨੂੰ ਤਬਾਹ ਕਰ ਦਿੱਤਾ। ਇਸ ਕਾਰਨ ਹਵਾਈ ਸੇਵਾ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਜੰਗ ਕਾਰਨ ਕਰੀਬ 20 ਹਜ਼ਾਰ ਭਾਰਤੀ ਯੂਕਰੇਨ 'ਚ ਫਸੇ ਹੋਏ ਹਨ। ਇਨ੍ਹਾਂ ਵਿੱਚ ਕਾਰੋਬਾਰੀਆਂ ਦੇ ਨਾਲ-ਨਾਲ ਭਾਰਤੀ ਵਿਦਿਆਰਥੀ ਵੀ ਸ਼ਾਮਲ ਹਨ, ਜੋ ਉੱਚ ਸਿੱਖਿਆ ਹਾਸਲ ਕਰਨ ਲਈ ਗਏ ਹੋਏ ਹਨ। ਇਸ ਦੇ ਨਾਲ ਹੀ ਪੰਜਾਬ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਕਾਰਨ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਕੇਂਦਰ ਨੂੰ ਅਪੀਲ ਕੀਤੀ ਹੈ। ਆਸ਼ੂ ਨੇ ਕਿਹਾ ਕਿ ਯੂਕਰੇਨ 'ਚ ਹਰ ਪਾਸੇ ਤਬਾਹੀ ਦਾ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਆਸ਼ੂ ਨੇ ਟਵੀਟ ਕੀਤਾ ਹੈ ਕਿ ਕੇਂਦਰ ਸਰਕਾਰ ਨੂੰ ਯੂਕਰੇਨ ਵਿੱਚ ਫਸੇ ਭਾਰਤੀਆਂ ਅਤੇ ਵਿਦਿਆਰਥੀਆਂ ਨੂੰ ਕੱਢਣ ਦੇ ਕੰਮ ਨੂੰ ਉੱਚ ਪਹਿਲ ਦੇਣੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਦੇ ਰਿਸ਼ਤੇਦਾਰ ਬਹੁਤ ਚਿੰਤਤ ਹਨ।

In The Market