ਚੰਡੀਗੜ੍ਹ (ਇੰਟ.)- ਪੰਜਾਬ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme) ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ (Students)ਨੂੰ ਆ ਰਹੀਆਂ ਸਮੱਸਿਆਵਾਂ ਦੇ ਨਿਵਾਰਣ ਲਈ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਸਰਕਾਰ (Punjab Government) ਨੂੰ ਤਿੰਨ ਵੱਖ-ਵੱਖ ਨੋਟਿਸ ਭੇਜੇ ਗਏ।
ਤਿੰਨਾਂ ਦਾ ਜਵਾਬ ਦੇਣ ਦੀ ਤੈਅ ਸਮਾਂ ਸੀਮਾ ਖਤਮ ਹੋਣ ਤੱਕ ਕੋਈ ਜਵਾਬ ਨਹੀਂ ਆਇਆ। ਇੰਨਾ ਹੀ ਨਹੀਂ ਉਸ ਤੋਂ ਬਾਅਦ 10 ਜੂਨ ਤੱਕ ਵੀ ਕੋਈ ਜਵਾਬ ਨਹੀਂ ਆਇਆ। ਇਸ ਦਾ ਸਖ਼ਤ ਨੋਟਿਸ ਲੈਂਦੇ ਹੋਏ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ (Chairman Vijay Sampla) ਨੇ ਪੰਜਾਬ ਦੇ ਮੁੱਖ ਸਕੱਤਰ (Chief Secretary) ਦੇ ਨਾਲ ਤਿੰਨ ਹੋਰ ਅਫਸਰਾਂ ਨੂੰ 17 ਜੂਨ ਨੂੰ ਦਿੱਲੀ ਤਲਬ ਕਰ ਲਿਆ ਹੈ।
ਕਮਿਸ਼ਨ ਨੇ ਤਿੰਨ ਨੋਟਿਸ ਜਾਰੀ ਕੀਤੇ, ਜਿਸ ਵਿਚ 25 ਮਈ ਨੂੰ ਜਾਰੀ ਕੀਤੇ ਗਏ 15 ਦਿਨ ਦੇ ਨੋਟਿਸ ਦਾ ਹੁਣ ਤੱਕ ਕੋਈ ਜਵਾਬ ਨਹੀਂ ਆਇਆ। 7 ਜੂਨ ਅਤੇ 10 ਜੂਨ ਨੂੰ ਤੁਰੰਤ ਜਲਾਬ ਦੇਣ ਲਈ ਜਾਰੀ ਕੀਤੇ ਨੋਟਿਸਾਂ ਦਾ ਵੀ ਕੋਈ ਜਵਾਬ ਪੰਜਾਬ ਸਰਕਾਰ ਨੇ ਹੁਣ ਨਹੀਂ ਦਿੱਤਾ। ਰਾਸ਼ਟਰੀ ਅਨੁਸੂਚਿਤ ਜਾਰੀ ਕਮਿਸ਼ਨ ਨੇ ਪੰਜਾਬ ਦੀ ਮੁੱਖ ਸਕੱਤਰ ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਧਾਨ ਸਕੱਤਰ ਅਤੇ ਹਾਇਰ ਐਜੂਕੇਸ਼ਨ ਦੇ ਪ੍ਰਧਾਨ ਸਕੱਤਰ ਨੂੰ ਨੋਟਿਸ ਜਾਰੀ ਕਰ ਕੇ ਨਿੱਜੀ ਤੌਰ 'ਤੇ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਸਾਹਮਣੇ 17 ਜੂਨ ਨੂੰ ਲੇਟੈਸਟ ਐਕਸ਼ਨ ਟੇਕਨ ਰਿਪੋਰਟ ਲੈ ਕੇ ਆਉਣ ਨੂੰ ਕਿਹਾਹੈ। ਇਸ ਦੇ ਨਾਲ ਕਮਿਸ਼ਨ ਨੇ ਇਨ੍ਹਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਸਾਰੀਆਂ ਫਾਈਲਾਂ, ਕੇਸ ਡਾਇਰੀ ਆਦਿ ਵੀ ਲੈ ਕੇ ਆਉਣ ਨੂੰ ਕਿਹਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Petrol-Diesel Prices Today: पेट्रोल-डीजल आज सस्ता हुआ या महंगा, यहां चेक करें लेटेस्ट रेट
Gold-Silver Price Today: सोने-चांदी की कीमतें में उतार चढ़ाव जारी, जानें 22-24 कैरेट गोल्ड का ताजा रेट
Manipur Violence: प्रदर्शनकारियों ने मुख्यमंत्री आवास को बनाया निशाना, 5 जिलों में कर्फ्यू