LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਕੰਮ ਕੀਤਾ ਹੁੰਦਾ ਤਾਂ ਮੁੱਖ ਮੰਤਰੀ ਬਦਲਣ ਦੀ ਲੋੜ ਨਾ ਪੈਂਦੀ': ਨਵਜੋਤ ਕੌਰ ਸਿੱਧੂ

26o12

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਦੇ ਐਲਾਨ ਮਗਰੋਂ ਨਵਜੋਤ ਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ 4 ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ। ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਜੇਕਰ ਕੈਪਟਨ ਨੇ ਕੰਮ ਕੀਤਾ ਹੁੰਦਾ ਤਾਂ ਇਸ ਸਮੇਂ ਮੁੱਖ ਮੰਤਰੀ ਬਦਲਣ ਦੀ ਲੋੜ ਨਾ ਪੈਂਦੀ।

Also Read: ਲੁਧਿਆਣਾ ਖੇਤੀਬਾੜੀ ਵਿਭਾਗ ਵਲੋਂ ਛਾਪੇਮਾਰੀ, 76 ਲੱਖ ਕੀਮਤ ਦੇ ਨਾ-ਮਨਜ਼ੂਰ ਕੀਟਨਾਸ਼ਕ ਬਰਾਮਦ

ਕੈਪਟਨ ਵੱਲੋਂ ਕਿਸਾਨਾਂ ਨਾਲ ਗੱਲਬਾਤ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਸਾਫ਼ ਕਰ ਚੁੱਕੇ ਹਨ ਕਿ ਕਿਸਾਨੀ ਮਸਲੇ ਦੇ ਹੱਲ ਨੂੰ ਲੈ ਕੇ ਉਨ੍ਹਾਂ ਦੀ ਕੈਪਟਨ ਨਾਲ ਕੋਈ ਗੱਲ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮਸਲੇ 'ਤੇ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ। ਨਵਜੋਤ ਸਿੱਧੂ ਦੇ ਦਿੱਲੀ ਦੌਰੇ ਸਬੰਧੀ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਚੋਣਾਂ ਦਾ ਸਮਾਂ ਹੈ ਅਤੇ ਕਾਂਗਰਸ ਪਾਰਟੀ ਵੱਲੋਂ ਰਣਨੀਤੀ ਬਣਾਈ ਜਾ ਰਹੀ ਹੈ, ਜਿਸ ਕਾਰਨ ਬਾਕੀ ਆਗੂਆਂ ਵਾਂਗ ਨਵਜੋਤ ਸਿੱਧੂ ਵੀ ਦਿੱਲੀ ਗਏ ਹੋਏ ਹਨ।

Also Read: ਕਿਸਾਨਾਂ ਵਲੋਂ DC ਦਫਤਰਾਂ ਦਾ ਘੇਰਾਓ, ਖੇਤੀ ਕਾਨੂੰਨ ਰੱਦ ਕਰਨ ਦੀ ਕਰ ਰਹੇ ਮੰਗ

ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਲਕੇ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਕੈਪਟਨ ਵੱਲੋਂ ਆਪਣੀ ਨਵੀਂ ਪਾਰਟੀ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ।

Also Read: ਟੈਸਲਾ CEO ਐਲੋਨ ਮਸਕ ਦੀ ਜਾਇਦਾਦ 'ਚ ਇੱਕ ਦਿਨ 'ਚ ਹੋਇਆ 1923 ਅਰਬ ਰੁਪਏ ਦਾ ਵਾਧਾ!

In The Market