LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੇਅਦਬੀ ਮਾਮਲੇ 'ਤੇ ਮੁੜ ਨਵਜੋਤ ਸਿੱਧੂ ਨੇ ਟਵੀਟ ਕਰ ਕੈਪਟਨ ਸਰਕਾਰ 'ਤੇ ਸਾਧਿਆ ਨਿਸ਼ਾਨਾ

navjot singh sidhu

ਚੰਡੀਗੜ੍ਹ: ਬੇਅਦਬੀ ਮਾਮਲੇ ਨੂੰ ਲੈ ਕੇ ਰੋਜਾਨਾ ਸਿਆਸੀ ਆਗੂ ਬਿਆਨਬਾਜ਼ੀ ਕਰ ਰਹੇ ਹਨ। ਇਸ ਵਿਚਾਲੇ ਬੇਅਦਬੀ ਕਾਂਡ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਤੋਂ ਟਵੀਟ ਕਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸਿੱਧੂ ਨੇ ਇਸ ਦੇ ਨਾਲ ਹੀ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ। ਦੱਸਣਯੋਗ ਹੈ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਸਰਕਾਰ ਵੱਲੋਂ ਇੱਕ ਨਵੀਂ ਐਸਆਈਟੀ ਵੀ ਬਣਾਈ ਗਈ ਹੈ ਪਰ ਇਸ ਦੇ ਬਾਅਦ ਵੀ ਸਿੱਧੂ ਲਗਾਤਾਰ ਉਹੀ ਸਵਾਲ ਚੁੱਕ ਰਹੇ ਹਨ। 

ਨਵਜੋਤ ਸਿੰਘ ਸਿੱਧੂ ਦਾ ਟਵੀਟ 
ਟਵੀਟ ਵਿੱਚ ਸਿੱਧੂ ਨੇ  ਲਿਖਿਆ, ''6 ਸਾਲਾਂ ਬਾਅਦ ਵੀ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਇੱਕ ਹੋਰ ਐਸਆਈਟੀ ਦਾ ਗਠਨ ਕਰਨਾ ਪਿਆ। ਜਦੋਂ ਕਿ ਕੇਸਾਂ ਸੰਬੰਧੀ ਢੁਕਵੇਂ ਸਬੂਤ ਸਨ ਅਤੇ ਮੁੱਖ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ।'' ਇਸ ਵੀਡੀਓ ਵਿਚ ਸਿੱਧੂ ਸੁਨੀਲ ਜਾਖੜ ਦੇ ਨਾਲ ਬੈਠੇ ਹਨ ਜਿਸ ਵਿਚ ਸਿੱਧੂ ਕਹਿ ਰਹੇ ਹਨ ਕਿ ਬੇਅਦਬੀ ਦੇ ਮਾਮਲਿਆਂ ਬਾਰੇ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ।

In The Market