LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਵਜੋਤ ਸਿੱਧੂ ਨੇ CM ਪੰਜਾਬ ਨਾਲ ਕੀਤੀ ਮੀਟਿੰਗ, ਭਗਵੰਤ ਮਾਨ ਬਾਰੇ ਆਖੀ ਇਹ ਗੱਲ

9m sidhu maan1

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ 'ਆਪ' ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਹੋਈ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਹੈ। ਸਿੱਧੂ ਨੇ ਇਸ ਨੂੰ ਪੰਜਾਬ ਦੀ ਆਰਥਿਕ ਸਥਿਤੀ 'ਤੇ ਚਰਚਾ ਦੱਸਿਆ। 

Also Read: ਸ਼੍ਰੀਲੰਕਾ ਦੇ PM ਮਹਿੰਦਾ ਰਾਜਪਕਸ਼ੇ ਨੇ ਦਿੱਤਾ ਅਸਤੀਫਾ, ਦੇਸ਼ 'ਚ ਐਮਰਜੈਂਸੀ ਦਰਮਿਆਨ ਸਿਆਸੀ ਸੰਕਟ

ਓਧਰ ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਪ੍ਰਧਾਨ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦੌਰਾਨ ਆਮ ਲੋਕਾਂ ਦੇ ਮੁੱਦੇ ਵਿਚਾਰੇ ਗਏ ਹਨ। ਉਨ੍ਹਾਂ ਨੂੰ ਇਸ ਦੌਰਾਨ ਉਹ ਇਕ ਮੁੱਖ ਮੰਤਰੀ ਨਹੀਂ ਬਲਕਿ ਇਕ ਆਮ ਇਨਸਾਨ ਲੱਗੇ ਹਨ। ਉਨ੍ਹਾਂ ਨੂੰ ਵੀ ਪੰਜਾਬ ਦੇ ਮਸਲਿਆਂ ਦੀ ਚਿੰਤਾ ਹੈ।

 

Also Read: ਗੁਰਦਾਸਪੁਰ: ਕਲਾਸਾਂ 'ਚ ਅਧਿਆਪਕ ਫੋਨ ਰੱਖਣਗੇ ਬੰਦ, ਜ਼ਿਲ੍ਹਾ ਸਿੱਖਿਆ ਵਿਭਾਗ ਨੇ ਲਿਆ ਫੈਸਲਾ

ਹਾਲਾਂਕਿ ਸਿੱਧੂ ਦੇ ਸਿਆਸੀ ਭਵਿੱਖ ਨੂੰ ਲੈ ਕੇ ਵੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਸਿੱਧੂ 'ਤੇ ਅਨੁਸ਼ਾਸਨੀ ਕਾਰਵਾਈ ਦੀ ਤਲਵਾਰ ਲਟਕ ਰਹੀ ਹੈ। ਇਸ ਨਾਲ ਇਹ ਚਰਚਾ ਸ਼ੁਰੂ ਹੋ ਗਈ ਹੈ ਕਿ ਕੀ ਸਿੱਧੂ ਮੁੜ ਪਾਰਟੀ ਬਦਲਣ ਜਾ ਰਹੇ ਹਨ। ਸਿੱਧੂ ਦੇ ਕਰੀਬੀ ਅਸ਼ਵਨੀ ਸ਼ੇਖੜੀ ਨੇ ਦੱਸਿਆ ਕਿ ਉਹ ਕੁਝ ਦਿਨ ਪਹਿਲਾਂ ਰਾਜਪਾਲ ਨੂੰ ਮਿਲੇ ਸਨ। ਇਸ ਤੋਂ ਬਾਅਦ ਸਰਕਾਰ ਨੇ ਖੁਦ ਗੱਲਬਾਤ ਲਈ ਬੁਲਾਇਆ ਹੈ।

ਇਸ 'ਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਵੀ ਚੁਟਕੀ ਲਈ। ਉਨ੍ਹਾਂ ਕਿਹਾ ਕਿ ਸਿੱਧੂ ਨਾ ਤਾਂ ਪਾਰਟੀ ਦੇ ਮੁਖੀ ਹਨ ਅਤੇ ਨਾ ਹੀ ਕੋਈ ਵਿਧਾਇਕ ਜਾਂ ਸੰਸਦ ਮੈਂਬਰ, ਫਿਰ ਵੀ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਮਿਲ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪੰਜਾਬ ਦੇ ਭਲੇ ਦੀ ਗੱਲ ਕਰਨ ਵਾਲੇ ਹਰ ਵਿਅਕਤੀ ਲਈ ਸਰਕਾਰ ਦੇ ਦਰਵਾਜ਼ੇ ਖੁੱਲ੍ਹੇ ਹਨ। ਹੋ ਸਕਦਾ ਹੈ ਕਿ ਉਹ ਕੁਝ ਚੰਗਾ ਕਹਿਣ।

In The Market