LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਤੜਕਸਾਰ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਨਵਜੋਤ ਸਿੱਧੂ, ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

6 nov 1

ਫਰੀਦਕੋਟ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ। ਇੱਥੇ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਦੱਸ ਦੇਈਏ ਕਿ 1 ਜੂਨ 2015 ਦੀ ਰਾਤ ਨੂੰ ਇੱਥੋਂ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਦਾ ਸਰੂਪ ਚੋਰੀ ਹੋ ਗਿਆ ਸੀ। ਇਸ ਤੋਂ ਬਾਅਦ ਅਗਲੇ ਦਿਨ ਇੱਥੇ ਪੋਸਟਰ ਲਗਾ ਦਿੱਤੇ ਗਏ।

Also Read : ਬਾਈਕ 'ਤੇ ਪਟਾਕੇ ਲੈ ਕੇ ਜਾ ਰਹੇ ਸੀ ਪਿਓ-ਪੁੱਤ, ਜ਼ੋਰਦਾਰ ਧਮਾਕੇ 'ਚ ਦੋਵਾਂ ਦੇ ਉੱਡੇ ਚੀਥੜੇ

12 ਅਕਤੂਬਰ ਨੂੰ ਪਿੰਡ ਦੀਆਂ ਗਲੀਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗ ਖਿੱਲਰੇ ਹੋਏ ਮਿਲੇ ਸਨ। ਇਸ ਘਟਨਾ ਕਾਰਨ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ। ਅਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਨ ਵਾਲੇ ਅਸਲ ਦੋਸ਼ੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਪੀੜਤਾਂ ਨੂੰ ਇਨਸਾਫ ਦੀ ਉਡੀਕ ਹੈ।

In The Market