ਨਵੀਂ ਦਿੱਲੀ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਖਿਲਾਫ ਚੱਲ ਰਹੇ ਰੋਡ ਰੇਜ ਮਾਮਲੇ ਦੀ ਸਮੀਖਿਆ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਨੇ ਅੱਜ ਉਨ੍ਹਾਂ ਨੂੰ ਇਕ ਸਾਲ ਦੀ ਜੇਲ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਜਦੋਂ ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਅਤੇ ਉਨ੍ਹਾਂ ਦੇ ਦੋਸਤ ਦੀ ਲੜਾਈ ਹੋ ਗਈ। ਇਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ।
Also Read: ਪੁਲਿਸ ਵਾਲਿਆਂ ਦੀ 'ਕੁੰਡੀ' 'ਤੇ PSPCL ਦੀ ਸਖਤੀ: 23 ਮੁਲਾਜ਼ਮਾਂ ਘਰੇ ਫੜੀ ਚੋਰੀ, ਵਸੂਲਿਆ ਜੁਰਮਾਨਾ
ਇਸ ਮਾਮਲੇ ਵਿੱਚ ਹਾਈਕੋਰਟ ਨੇ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਸੀ ਪਰ ਸੁਪਰੀਮ ਕੋਰਟ ਨੇ ਗੈਰ-ਇਰਾਦਾ ਕਤਲ ਦੇ ਦੋਸ਼ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਦੋ ਸਾਲ ਪਹਿਲਾਂ ਪਰਿਵਾਰ ਵਾਲਿਆਂ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਸਿੱਧੂ ਦੇ ਵਕੀਲਾਂ ਨੇ ਇਸ ਪਟੀਸ਼ਨ ਦਾ ਵਿਰੋਧ ਕੀਤਾ।
27 ਦਸੰਬਰ 1988 ਨੂੰ ਬਜ਼ੁਰਗ ਨਾਲ ਹੋਇਆ ਸੀ ਝਗੜਾ
ਸਿੱਧੂ ਖਿਲਾਫ ਰੋਡ ਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦੀ ਗੁਰਨਾਮ ਸਿੰਘ ਨਾਂ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ 'ਚ ਸਿੱਧੂ ਨੇ ਗੁਰਨਾਮ ਸਿੰਘ 'ਤੇ ਕਥਿਤ ਤੌਰ 'ਤੇ ਮੁੱਕਾ ਮਾਰਿਆ। ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਨਵਜੋਤ ਸਿੰਘ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਦੇ ਖਿਲਾਫ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ।
Also Read: ਰਾਜ ਕੁੰਦਰਾ ਦੀਆਂ ਵਧੀਆਂ ਮੁਸ਼ਕਲਾਂ, ED ਨੇ ਦਰਜ ਕੀਤਾ ਮਾਮਲਾ
ਸੈਸ਼ਨ ਕੋਰਟ ਨੇ ਬਰੀ ਕੀਤਾ, ਹਾਈਕੋਰਟ ਨੇ ਸਜ਼ਾ ਸੁਣਾਈ
ਇਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚ ਗਿਆ। ਸੁਣਵਾਈ ਦੌਰਾਨ ਸੈਸ਼ਨ ਕੋਰਟ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ 1999 ਵਿੱਚ ਨਵਜੋਤ ਸਿੰਘ ਸਿੱਧੂ ਨੂੰ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੀੜਤ ਧਿਰ ਸੈਸ਼ਨ ਕੋਰਟ ਦੇ ਫੈਸਲੇ ਖਿਲਾਫ ਹਾਈਕੋਰਟ ਪਹੁੰਚੀ। ਸਾਲ 2006 ਵਿੱਚ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।
ਸੁਪਰੀਮ ਕੋਰਟ ਨੇ ਜੁਰਮਾਨਾ ਲਗਾ ਕੇ ਮੁਆਫ ਕਰ ਦਿੱਤਾ
ਹਾਈਕੋਰਟ ਵੱਲੋਂ ਸੁਣਾਈ ਗਈ ਸਜ਼ਾ ਖਿਲਾਫ ਨਵਜੋਤ ਸਿੱਧੂ ਸੁਪਰੀਮ ਕੋਰਟ ਪਹੁੰਚੇ। 16 ਮਈ, 2018 ਨੂੰ, ਸੁਪਰੀਮ ਕੋਰਟ ਨੇ ਸਿੱਧੂ ਨੂੰ ਧਾਰਾ 304 ਆਈਪੀਸੀ ਦੇ ਤਹਿਤ ਗੈਰ-ਇਰਾਦਾ ਕਤਲ ਦੇ ਦੋਸ਼ ਤੋਂ ਬਰੀ ਕਰ ਦਿੱਤਾ ਸੀ। ਹਾਲਾਂਕਿ, ਸਿੱਧੂ ਨੂੰ ਧਾਰਾ 323 ਆਈਪੀਸੀ ਯਾਨੀ ਸੱਟ ਪਹੁੰਚਾਉਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਇਸ ਲਈ ਉਸ ਨੂੰ ਜੇਲ੍ਹ ਦੀ ਸਜ਼ਾ ਨਹੀਂ ਮਿਲੀ। ਸਿੱਧੂ ਨੂੰ ਸਿਰਫ਼ ਇੱਕ ਹਜ਼ਾਰ ਰੁਪਏ ਜੁਰਮਾਨਾ ਭਰ ਕੇ ਰਿਹਾਅ ਕਰ ਦਿੱਤਾ ਗਿਆ।
Also Read: ਸੁਨੀਲ ਜਾਖੜ ਭਾਜਪਾ 'ਚ ਸ਼ਾਮਲ, ਬੀਤੇ ਦਿਨ ਕੀਤਾ ਸੀ ਕਾਂਗਰਸ ਨੂੰ ਅਲਵਿਦਾ (ਵੀਡੀਓ)
ਪੀੜਤ ਪਰਿਵਾਰ ਨੇ ਕੀਤੀ ਸੀ ਇਹ ਮੰਗ
ਸੁਪਰੀਮ ਕੋਰਟ ਦੇ ਇਸ ਫੈਸਲੇ ਦੇ ਖਿਲਾਫ ਹੁਣ ਮ੍ਰਿਤਕ ਦੇ ਪਰਿਵਾਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦੀ ਮੰਗ ਕੀਤੀ ਕਿ ਹਾਈਕੋਰਟ ਵਾਂਗ ਸਿੱਧੂ ਨੂੰ 304 IPC ਤਹਿਤ ਸਜ਼ਾ ਦਿੱਤੀ ਜਾਵੇ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਜਿਸ 'ਤੇ ਅੱਜ ਇਸ ਮਾਮਲੇ ਉੱਤੇ ਫੈਸਲਾ ਸੁਣਾਇਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर