ਚੰਡੀਗੜ੍ਹ: ਪੰਜਾਬ ਕਾਂਗਰਸ (Punjab congress) ਦੇ ਕਲੇਸ਼ ਵਿਚਕਾਰ (Navjot singh Sidhu) ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹੁਣ ਸਿੱਧੂ ਸੁਨੀਲ ਜਾਖੜ ਤੋਂ ਚਾਰਜ ਲੈਣਗੇ। ਦੱਸ ਦੇਈਏ ਕਿ ਲੰਬੀ ਕਸਰਤ ਤੋਂ ਬਾਅਦ ਸਿੱਧੂ ਨੂੰ ਕਾਂਗਰਸ ਦੀ ਪ੍ਰਧਾਨਗੀ ਮਿਲੀ ਹੈ। ਬਹੁਤ ਸਾਰੀ ਪਾਰਟੀ ਦੇ ਬਹੁਤ ਸਾਰੇ ਮੈਂਬਰ ਸਿੱਧੂ ਦੀ ਇਸ ਨਿਯੁਕਤੀ ਦਾ ਸਵਾਗਤ ਕਰ ਰਹੇ ਹਨ।
ਸੁਖਪਾਲ ਖਹਿਰਾ ਦਾ ਟਵੀਟ
ਸੁਖਪਾਲ ਖਹਿਰਾ (Sukhpal Singh Khaira) ਨੇ ਵੀ ਸਿੱਧੂ ਦਾ ਪ੍ਰਧਾਨ ਬਣਨ ਤੇ ਸਵਾਗਤ ਕੀਤਾ ਹੈ। ਖਹਿਰਾ ਨੇ ਟਵੀਟ ਕਰ ਕਿਹਾ, "ਮੈਂ ਨਵਜੋਤ ਸਿੱਧੂ ਦੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਨਿਯੁਕਤੀ ਦਾ ਸਵਾਗਤ ਕਰਦਾ ਹਾਂ। ਮੈਨੂੰ ਯਕੀਨ ਹੈ ਸਿੱਧੂ ਹੁਣ ਚੀਫ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਨਾਲ ਸਤਿਕਾਰਯੋਗ ਢੰਗ ਨਾਲ ਆਪਣੇ ਮਸਲੇ ਸੁਲਝਾਉਣਗੇ ਤੇ ਇੱਕ ਵਾਰ ਫਿਰ ਤੋਂ ਕਾਂਗਰਸ ਸਰਕਾਰ ਬਣਾਉਣ ਲਈ ਬੇਅਦਬੀ ਤੇ ਬਹਿਬਲ ਕਲਾਂ ਵਰਗੇ ਭਖਦੇ ਮੁੱਦਿਆਂ ਨੂੰ ਹੱਲ ਕਰਨਗੇ।"ਉਨ੍ਹਾਂ ਕਿਹਾ, "ਇਸ ਦੇ ਨਾਲ ਹੀ ਮੈਂ ਚਾਰਾਂ ਕਾਰਜਕਾਰੀ ਪ੍ਰਧਾਨਾਂ ਦਾ ਵੀ ਸਵਾਗਤ ਕਰਦਾ ਹਾਂ ਤੇ ਉਮੀਦ ਕਰਦਾ ਹਾਂ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ।"
In the same breath i also congratulate all 4 working President’s @kuljitnagra1 @SangatGilzian Sukhwinder Danny & Pawan Goel and expect they’ll leave no stone unturned to strengthen the party even more-khaira https://t.co/5sTJNe4JJY
— Sukhpal Singh Khaira (@SukhpalKhaira) July 19, 2021
ਦੂਜੇ ਪਾਸੇ ਅੱਜ ਸਵੇਰੇ ਗਿੱਦੜਬਾਹਾ ਤੋਂ MLA ਰਾਜਾ ਵੜਿੰਗ ਤੇ ਜ਼ੀਰਾ ਤੋਂ MLA ਕੁਲਬੀਰ ਜ਼ੀਰਾ ਨਵੇਂ ਪ੍ਰਧਾਨ ਨੂੰ ਵਧਾਈ ਦੇਣ ਪਹੁੰਚੇ ਸੀ। ਸ੍ਰੀ ਮੁਕਤਸਰ ਸਾਹਿਬ ਤੋਂ ਛੋਟਾ ਬੱਚਾ ਨਵਜੋਤ ਸਿੰਘ ਸਿੱਧੂ ਨੂੰ ਵਧਾਈ ਦੇਣ ਲਈ ਪਟਿਆਲਾ ਵਿਖੇ ਉਨ੍ਹਾਂ ਦੀ ਰਿਹਾਇਸ਼ 'ਚ ਪਹੁੰਚਿਆ। ਸਿੱਧੂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਹਨ। ਸੰਗਤ ਸਿੰਘ ਗਿਲਜੀਆਂ, ਕੁਲਜੀਤ ਨਾਗਰਾ, ਪਵਨ ਗੋਇਲ ਤੇ ਸੁਖਵਿੰਦਰ ਡੈਨੀ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ।
ਕਾਂਗਰਸ ਦੇ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਨੇ ਨਵੇਂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਪੁਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਹਾਈ ਕਮਾਂਡ ਨੇ ਜੋ ਫ਼ੈਸਲਾ ਕੀਤਾ ਹੈ ਉਹ 100% ਸਹੀ ਹੈ। ਕੋਈ ਵੀ ਪਰੇਸ਼ਾਨ ਨਹੀਂ ਸਭ ਕੁੱਝ ਠੀਕ ਰਹੇਗਾ।
What High Command decided is 100% right. No one's upset, everything will be alright: Congress MLA Nirmal Singh Shutrana after meeting newly-appointed Punjab Congress chief Navjot Singh Sidhu
— ANI (@ANI) July 19, 2021
"He should have," he says when asked if CM Amarinder Singh should've congratulated Sidhu pic.twitter.com/uAlef7xE8W
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर