ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ’ਤੇ ਨਵਜੋਤ ਸਿੰਘ ਸਿੱਧੂ ’ਤੇ ਟਵਿੱਟਰ ਜ਼ਰੀਏ ਵੱਡਾ ਹਮਲਾ ਬੋਲਿਆ ਹੈ। ਵੱਡਾ ਹਮਲਾ ਬੋਲਦੇ ਹੋਏ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ 3 ਕਾਲੇ ਖੇਤੀ ਕਾਨੂੰਨਾਂ ਦਾ ਨਿਰਮਾਤਾ ਤੱਕ ਕਹਿ ਦਿੱਤਾ।
Also Read: ਕੇਂਦਰੀ ਕਰਮਚਾਰੀਆਂ ਨੂੰ ਮਿਲਿਆ ਦੀਵਾਲੀ ਗਿਫਟ, ਮਹਿੰਗਾਈ ਭੱਤੇ 'ਚ 3 ਫ਼ੀਸਦੀ ਦਾ ਵਾਧਾ
The Architect of 3 Black Laws … Who brought Ambani to Punjab’s Kisani … Who destroyed Punjab’s Farmers, Small traders and Labour for benefiting 1-2 Big Corporates !!#FarmLaws #FarmersProtest pic.twitter.com/Yn0FIwtmPf
— Navjot Singh Sidhu (@sherryontopp) October 21, 2021
ਟਵਿੱਟਰ ਜ਼ਰੀਏ ਭੜਾਸ ਕੱਢਦੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਤਿੰਨ ਕਾਲੇ ਕਾਨੂੰਨਾਂ ਦੇ ਨਿਰਮਾਤਾ ਅਮਰਿੰਦਰ ਸਿੰਘ ਹਨ, ਜੋ ਪੰਜਾਬ ਦੀ ਕਿਸਾਨੀ ’ਚ ਅੰਬਾਨੀ ਨੂੰ ਲੈ ਕੇ ਆਏ। ਕਪੈਟਨ ਨੇ ਇਕ-ਦੋ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ ਦੇ ਕਿਸਾਨਾਂ, ਛੋਟੇ ਵਪਾਰੀਆਂ ਅਤੇ ਮਜ਼ਦੂਰਾਂ ਨੂੰ ਬਰਬਾਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਇਕ ਪੁਰਾਣੀ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ’ਚ ਕੈਪਟਨ ਅਮਰਿੰਦਰ ਸਿੰਘ ਖੇਤੀ ’ਚ ਪ੍ਰਾਈਵੇਟ ਹਿੱਸੇਦਾਰੀ ਦੀ ਵਕਾਲਤ ਕਰਦੇ ਹੋਏ ਦਿੱਸ ਰਹੇ ਹਨ।
Also Read: ਬਿਨਾਂ ਵੀਜ਼ਾ ਦੇ ਭਾਰਤੀ ਕਰ ਸਕਦੇ ਨੇ ਇਨ੍ਹਾਂ ਖੂਬਸੂਰਤ ਦੇਸ਼ਾਂ ਦੀ ਸੈਰ (Photos)
ਸਿੱਧੂ ਨੇ ਵੀਡੀਓ ਦੇ ਅਖ਼ੀਰ ’ਚ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਇਸ ਦੇ ਜ਼ਰੀਏ ਸਿੱਧੂ ਨੇ ਕੈਪਟਨ ਦੀ ਕਾਰਪੋਰੇਟਸ ਘਰਾਣਿਆਂ ਅਤੇ ਭਾਜਪਾ ਨਾਲ ਮਿਲੀਭੁਗਤ ਦੀ ਗੱਲ ਕਹਿਣ ਦੀ ਕੋਸ਼ਿਸ਼ ਕੀਤੀ ਹੈ।
Also Read: ਡਿਪਟੀ CM ਰੰਧਾਵਾ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਕੀਤੇ ਵੱਡੇ ਐਲਾਨ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर