LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੱਧੂ ਦੇ ਨਰਮ ਪਏ ਤੇਵਰ, ਕਿਹਾ-ਅਹੁਦਾ ਹੋਵੇ, ਨਾ ਹੋਵੇ, ਰਾਹੁਲ ਤੇ ਪ੍ਰਿਅੰਕਾ ਗਾਂਧੀ ਦੇ ਰਹਾਂਗਾ ਨਾਲ'

2o sidhu

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਗਾਂਧੀ ਜੀ ਤੇ ਸ਼ਾਸਤਰੀ ਜੀ ਦੇ ਰਸਤੇ ਉੱਤੇ ਚਲਦਾ ਰਹਾਂਗਾ, ਅਹੁਦਾ ਮਿਲੇ, ਨਾ ਮਿਲੇ, ਰਾਹੁਲ ਤੇ ਪ੍ਰਿਅੰਕਾ ਗਾਂਧੀ ਦੇ ਨਾਲ ਖੜਾ ਰਹਾਂਗਾ। ਸਿੱਧੂ ਨੇ ਅੱਗੇ ਕਿਹਾ ਕਿ ਸਾਰੀਆਂ ਨਾਕਾਰਾਤਮਕ ਤਾਕਤਾਂ ਨੂੰ ਮੈਨੂੰ ਹਰਾਉਣ ਵਿਚ ਲੱਗੇ ਰਹਿਣ ਦਿਓ, ਮੈਂ ਹਰ ਸਾਕਾਰਾਤਮਕ ਊਰਜਾ ਨਾਲ ਪੰਜਾਬ ਦੀ ਜਿੱਤ ਪੁਖਤਾ ਕਰਾਂਗਾ, ਪੰਜਾਬੀਅਤ ਜਿੱਤੇ ਤੇ ਹਰ ਪੰਜਾਬੀ ਜਿੱਤੇਗਾ।

Also Read: ਕਿਸਾਨਾਂ ਨੂੰ ਲੈ ਕੇ ਪੰਜਾਬ ਮੁੱਖ ਮੰਤਰੀ ਦਾ ਵੱਡਾ ਐਲਾਨ, ਪਟੜੀਆਂ 'ਤੇ ਧਰਨੇ ਨਾਲ ਜੁੜੇ ਕੇਸ ਹੋਣਗੇ ਵਾਪਸ

ਦੱਸ ਦਈਏ ਕਿ ਪੰਜਾਬ ਕਾਂਗਰਸ ਵਿਚ ਸਿਆਸੀ ਭੂਚਾਲ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੂੰ ਪੰਜਾਬ ਦੇ ਪ੍ਰਦੇਸ਼ ਇੰਚਾਰਜ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਉਨ੍ਹਾਂ ਦੀ ਥਾਂ ਹਰੀਸ਼ ਚੌਧਰੀ ਨੂੰ ਇਹ ਜ਼ਿੰਮੇਦਾਰੀ ਦਿੱਤੀ ਜਾ ਸਕਦੀ ਹੈ। ਪੰਜਾਬ ਵਿਚ ਪਿਛਲੇ 15 ਦਿਨਾਂ ਤੋਂ ਇਕ ਤੋਂ ਬਾਅਦ ਇਕ ਵੱਡੇ ਬਦਲਾਅ ਹੋ ਰਹੇ ਹਨ।

ਇਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ। ਇਸੇ ਵਿਚਾਲੇ ਪੰਜਾਬ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਅਸਤੀਫਾ ਦੇ ਦਿੱਤਾ। ਪੰਜਾਬ ਦੇ ਇੰਚਾਰਜ ਰਹਿੰਦੇ ਹੋਏ ਰਾਵਤ ਇਨ੍ਹਾਂ ਮੁੱਦਿਆਂ ਨੂੰ ਨਿਪਟਾਉਣ ਵਿਚ ਅਜੇ ਤੱਕ ਅਸਫਲ ਸਾਬਿਤ ਹੋਏ ਹਨ।

Also Read: ਹਰਿਆਣਾ-ਪੰਜਾਬ 'ਚ ਭਲਕੇ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ

ਵਿਵਾਦ ਸੁਲਝਾਉਣ ਦੀ ਕੋਸ਼ਿਸ਼
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਖਬਰ ਆਈ ਸੀ ਕਿ ਪੰਜਾਬ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਦੇ ਵਿਚਾਲੇ ਚੱਲ ਰਹੇ ਵਿਵਾਦ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸੂਬਾ ਸਰਕਾਰ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਦੇ ਕਾਰਨ ਸਿੱਧੂ ਦੀ ਨਾਰਾਜ਼ਗੀ ਸਾਹਮਣੇ ਆਈ ਸੀ। ਇਸ ਤੋਂ ਬਾਅਦ ਇਨ੍ਹਾਂ ਵਿਵਾਦਾਂ ਨੂੰ ਸੁਲਝਾਉਣ ਦੇ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹਿਮ ਫੈਸਲਾ ਲਿਆ। ਦਰਅਸਲ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਨੂੰ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਨਿਯੁਕਤ ਕਰਨ ਦਾ ਹੁਕਮ ਜਾਰੀ ਕੀਤਾ ਹੈ।

In The Market