LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜੇਲ੍ਹ 'ਚ ਸਿੱਧੂ ਦਾ Diet Chart ਤਿਆਰ! ਡਾਕਟਰੀ ਜਾਂਚ 'ਚ ਸਮੱਸਿਆ ਨਿਕਲੀ 'ਫੈਟੀ ਲਿਵਰ'

24may sidhu

ਚੰਡੀਗੜ੍ਹ- ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਟਿਆਲਾ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕੱਲ੍ਹ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਜਿੱਥੇ ਡਾਕਟਰਾਂ ਦਾ ਇੱਕ ਪੈਨਲ ਉਸ ਦੀ ਸਿਹਤ ਦੀ ਜਾਂਚ ਕੀਤੀ ਗਈ।

Also Read: ਪੰਜਾਬ 'ਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ, ਮਾਨ ਸਰਕਾਰ ਵਲੋਂ ਵੱਡਾ ਐਲਾਨ

ਸੂਤਰਾਂ ਮੁਤਾਬਕ ਸ੍ਰੀ ਸਿੱਧੂ ਦੀ ਜਾਂਚ ਮਗਰੋਂ ਡਾਕਟਰਾਂ ਵੱਲੋਂ ਮੁੱਖ ਤੌਰ ’ਤੇ ਉਨ੍ਹਾਂ ਨੂੰ ਬਾਜਰੇ ਦੀ ਰੋਟੀ ਖਾਣ ਦੀ ਸਲਾਹ ਦਿੱਤੀ ਗਈ ਹੈ। ਇਸੇ ਤਰ੍ਹਾਂ ਉਬਲੀਆਂ ਸਬਜ਼ੀਆਂ ਅਤੇ ਵੱਧ ਤੋਂ ਵੱਧ ਸਲਾਦ ਖਾਣ ਸਣੇ ਚੁਕੰਦਰ ਦਾ ਜੂਸ ਪੀਣ ’ਤੇ ਵੀ ਜ਼ੋਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਦੌਰਾਨ ਹੀ ਕਾਂਗਰਸ ਨੇਤਾ ਨੂੰ ਫੈਟੀ ਲਿਵਰ ਦੀ ਸਮੱਸਿਆ ਵੀ ਸਾਹਮਣੇ ਆਈ ਹੈ।

ਸਿੱਧੂ ਦਾ ਖ਼ੂਨ ਵਧੇਰੇ ਗਾੜ੍ਹਾ ਹੋਣ ਦਾ ਵੀ ਪਤਾ ਲੱਗਿਆ ਹੈ। ਇਸ ਲਈ ਡਾਕਟਰੀ ਬੋਰਡ ਨੇ ਉਨ੍ਹਾਂ ਨੂੰ ਜ਼ਿੰਦਗੀ ਭਰ ਖ਼ੂਨ ਪਤਲਾ ਕਰਨ ਵਾਲੀ ਦਵਾਈ ਲੈਣ ਦਾ ਮਸ਼ਵਰਾ ਵੀ ਦਿੱਤਾ। ਡਾਕਟਰਾਂ ਨੇ ਸਿੱਧੂ ਨੂੰ ਵਜ਼ਨ ਘਟਾਉਣ ਦੀ ਸਲਾਹ ਵੀ ਦਿੱਤੀ ਹੈ। ਕੁਝ ਟੈਸਟਾਂ ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ। ਜੇਲ੍ਹ ਅਧਿਕਾਰੀ ਵੱਲੋਂ ਇਹ ਰਿਪੋਰਟ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ’ਚ ਭੇਜੀ ਜਾਵੇਗੀ। ਰਿਪੋਰਟ ਵਾਚਣ ਮਗਰੋਂ ਹੀ ਅਦਾਲਤ ਡਾਈਟ ਸਬੰਧੀ ਅਗਲਾ ਹੁਕਮ ਜਾਰੀ ਕਰੇਗੀ।

Also Read: ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਮਿਲੇ 2 ਮੋਬਾਈਲ ਫੋਨ, ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ

ਜ਼ਿਕਰਯੋਗ ਹੈ ਕਿ ਜੇਲ੍ਹ ਆਉਣ ਤੋਂ ਪਹਿਲਾਂ ਕਾਂਗਰਸ ਨੇਤਾ ਨੇ ਆਪਣੇ ਵਕੀਲ ਐਚਪੀਐਸ ਵਰਮਾ ਰਾਹੀਂ ਅਦਾਲਤ ’ਚ ਅਰਜ਼ੀ ਦਾਇਰ ਕਰ ਕੇ ਉਸ ਨੂੰ ਕਣਕ ਦੀ ਰੋਟੀ ਤੋਂ ਐਲਰਜੀ ਹੋਣ ਦਾ ਤਰਕ ਦਿੰਦਿਆਂ, ਉਸ ਦੇ ਪਰਿਵਾਰਕ ਡਾਕਟਰ ਵੱਲੋਂ ਸੁਝਾਈ ਡਾਈਟ ਲੈਣ ਦੀ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ ਸੀ।

In The Market