LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਵਜੋਤ ਸਿੰਘ ਸਿੱਧੂ ਨੂੰ ਝਟਕਾ, ਸਲਾਹਕਾਰ ਮਾਲਵਿੰਦਰ ਮਾਲੀ ਨੇ ਦਿੱਤਾ ਅਹੁਦੇ ਤੋਂ ਅਸਤੀਫਾ

27 mali

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਝਟਕਾ ਲੱਗਿਆ ਹੈ। ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਮਾਲੀ ਦੀ ਕਸ਼ਮੀਰ ਸਬੰਧੀ ਟਿੱਪਣੀ ਤੋਂ ਬਾਅਦ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਮਾਲਵਿੰਦਰ ਸਿੰਘ ਮਾਲੀ ਖਿਲਾਫ ਕਾਰਵਾਈ ਦੀ ਚਿਤਾਵਨੀ ਦਿੱਤੀ ਸੀ। 

ਇਸਤੋਂ ਪਹਿਲਾਂ ਮੱਲੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਵੀ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਨੇ ਕਾਂਗਰਸ ਉਪਰ ਹਮਲੇ ਵੀ ਕੀਤੇ। ਉਨ੍ਹਾਂ ਲਿਖਿਆ ਕਿ ਦਿੱਲੀ ਵਾਲੀਆਂ ਹਾਈਕਮਾਂਡਾਂ ਅਤੇ ਪੰਜਾਬ ਇੰਚਾਰਜਾਂ ਲਈ ਪੰਜਾਬ ਸੋਨੇ ਦੀ ਖਾਣ ਬਣਿਆ ਹੋਇਆ ਹੈ। ਇਹ ਅਕਸਰ ਬੱਚੇ ਖਾਣੀ ਵਰਗਾ ਰੋਲ ਨਿਭਾਉਂਦੀਆਂ ਰਹੀਆਂ ਹਨ। ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਅੰਦਰ ਵੀ ਦਿੱਲੀ ਦੇ ਕੁਹਾੜੇ ਦਾ ਦਸਤਾ ਬਣਨ ਲਈ ਨੇਤਾ ਇੱਕ-ਦੂਜੇ ਤੋਂ ਕਾਹਲੇ ਹਨ। ਪਰ ਪੰਜਾਬ ਆਪਣੇ ਸੱਚੇ ਸਪੂਤ ਦੀ ਭਾਲ ਵਿੱਚ ਭਟਕ ਰਿਹਾ ਹੈ।

ਆਮ ਆਦਮੀ ਪਾਰਟੀ ਦਾ ਤਜਰਬਾ ਤਾਂ ਤੁਹਾਡੇ ਸਾਹਮਣੇ ਹੀ ਹੈ ਤੇ ਕਾਂਗਰਸ ਪਾਰਟੀ ਬਾਰੇ ਅਜਿਹੇ ਦਿਲ ਰੌਂਗਟੇ ਖੜੇ ਕਰਨ ਵਾਲੇ ਤੱਥ ਜੱਗ ਜ਼ਾਹਰ ਹਨ ਤੇ ਕਈਆਂ ਦਾ ਮੈਂ ਸੁਲਤਾਨੀ ਗਵਾਹ ਹਾਂ , ਜੋ ਆਉਣ ਵਾਲੇ
ਦਿਨਾਂ ਵਿੱਚ ਮੈਂ ਨਸ਼ਰ ਕਰਦਾ ਰਹਾਂਗਾ।

ਉਨ੍ਹਾਂ ਇਹ ਅਸਤੀਫਾ ਦਿੰਦਿਆਂ ਇੱਕ ਪ੍ਰੈਸ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ, ''ਮੈਂ ਨਵਜੋਤ ਸਿੰਘ ਸਿੱਧੂ ਨੂੰ ਸਲਾਹ ਦੇਣ ਲਈ ਦਿੱਤੀ ਗਈ ਸਹਿਮਤੀ ਨੂੰ ਵਾਪਸ ਲੈਣ ਦਾ ਨਿਮਰਤਾ ਸਹਿਤ ਐਲਾਨ ਕਰਦਾ ਹਾਂ।''

In The Market