ਚੰਡੀਗੜ੍ਹ: ਲਗਾਤਾਰ ਵਿਵਾਦਤ ਬਿਆਨਬਾਜ਼ੀ ਕੀਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਸਲਾਹਕਾਰਾਂ ਨੂੰ ਤਲਬ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਨੇ ਆਪਣੇ ਦੋ ਸਲਾਹਕਾਰਾਂ ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਨੂੰ ਪਟਿਆਲਾ ਵਿਚ ਮੀਟਿੰਗ ਲਈ ਸੱਦਿਆ ਹੈ। ਦੱਸਣਯੋਗ ਹੈ ਕਿ ਸਿੱਧੂ ਦੇ ਸਲਾਹਕਾਰਾਂ ਵਲੋਂ ਪਾਕਿਸਤਾਨ ਤੇ ਕਸ਼ਮੀਰ ’ਤੇ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਖ਼ੂਬ ਕਿਰਕਿਰੀ ਹੋਈ। ਮਾਲੀ ਨੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਇਕ ਵਿਵਦਾਤ ਪੋਸਟਰ ਵੀ ਆਪਣੇ ਫੇਸਬੁੱਕ ਪੇਜ ’ਤੇ ਸਾਂਝਾ ਕੀਤਾ ਸੀ। ਇਸ ਤੋਂ ਬਾਅਦ ਪਾਰਟੀ ਆਗੂਆਂ ਨੇ ਇਸ ਦਾ ਵਿਰੋਧ ਵੀ ਕੀਤਾ।
ਇਸ ਮਾਮਲੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਖ਼ਤ ਨੋਟਿਸ ਲਿਆ। ਕੈਪਟਨ ਨੇ ਕਿਹਾ ਕਿ ਇਨ੍ਹਾਂ ਟਿੱਪਣੀਆਂ ਤੋਂ ਸੂਬੇ ਦੇ ਨਾਲ-ਨਾਲ ਦੇਸ਼ ਦੀ ਸ਼ਾਂਤੀ ਤੇ ਸਥਿਰਤਾ ਲਈ ਖ਼ਤਰਾ ਪੈਦਾ ਹੋ ਸਕਦਾ ਹੈ। ਕੈਪਟਨ ਨੇ ਸਿੱਧੂ ਨੂੰ ਵੀ ਆਪਣੇ ਸਲਾਹਕਾਰਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਸਲਾਹ ਦੇਣ ਤਕ ਸੀਮਿਤ ਰੱਖਣ ਦੀ ਨਸੀਹਤ ਦਿੱਤੀ। ਇਸ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ ਆਪਣੇ ਦੋਵੇਂ ਸਲਾਹਕਾਰਾਂ ਨੂੰ ਤਲਬ ਕੀਤਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर