ਚੰਡੀਗੜ੍ਹ : ਨਵਜੋਤ ਸਿੱਧੂ ਅੱਜ ਦਿੱਲੀ ’ਚ ਰਾਹੁਲ ਗਾਂਧੀ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੇ, ਜਿਥੇ ਨਵਜੋਤ ਸਿੱਧੂ ਦੀ ਹਾਈਕਮਾਨ ਨਾਲ ਬੈਠਕ ਹੋਈ। ਰਾਹੁਲ ਗਾਂਧੀ ਨਾਲ ਹੋਈ ਇਸ ਬੈਠਕ ’ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਕੇ. ਸੀ. ਵੇਣੂਗੋਪਾਲ ਵੀ ਮੌਜੂਦ ਸਨ। ਇਨ੍ਹਾਂ ਨੇਤਾਵਾਂ ਵਿਚਾਲੇ ਕਾਫ਼ੀ ਲੰਬੇ ਸਮੇਂ ਤਕ ਬੈਠਕ ਚੱਲੀ। ਇਸ ਬੈਠਕ ਦੌਰਾਨ ਸਿੱਧੂ ਨੇ ਹਾਈਕਮਾਨ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਬਾਰੇ ਜਾਣਕਾਰੀ ਦਿੱਤੀ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੀ ਗੱਲ ਹਾਈਕਮਾਨ ਸਾਹਮਣੇ ਰੱਖ ਦਿੱਤੀ ਹੈ। ਹੁਣ ਹਾਈਕਮਾਨ ਨੇ ਫ਼ੈਸਲਾ ਲਿਆ ਹੈ ਕਿ ਉਹ ਆਪਣੇ ਪੰਜਾਬ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣਗੇ।
Also Read: ਪੰਪੋਰ ਐਨਕਾਉਂਟਰ 'ਚ ਇੱਕ ਅੱਤਵਾਦੀ ਢੇਰ, ਸੁਰੱਖਿਆ ਕਰਮੀਆਂ ਦਾ ਕਾਤਲ ਚੋਟੀ ਦਾ ਅੱਤਵਾਦੀ ਵੀ ਘੇਰੇ 'ਚ
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਬੀਤੇ ਦਿਨ ਦਿੱਲੀ ਪਹੁੰਚੇ ਸਨ, ਜਿਥੇ ਸਿੱਧੂ ਨੇ ਹਰੀਸ਼ ਰਾਵਤ ਤੇ ਕੇ. ਸੀ. ਵੇਣੂਗੋਪਾਲ ਨਾਲ ਲੰਬੀ ਬੈਠਕ ਕੀਤੀ ਸੀ। ਬੈਠਕ ਤੋਂ ਬਾਅਦ ਹਰੀਸ਼ ਰਾਵਤ ਨੇ ਦੱਸਿਆ ਸੀ ਕਿ ਨਵਜੋਤ ਸਿੱਧੂ ਆਪਣੇ ਕਾਂਗਰਸ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣਗੇ ਤੇ ਜਿਸ ਦਾ ਐਲਾਨ ਕੱਲ ਯਾਨੀ (ਅੱਜ) ਕੀਤਾ ਜਾਣਾ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਨਵਜੋਤ ਸਿੱਧੂ ਜੋ ਵੀ ਮਸਲੇ ਹਨ, ਉਨ੍ਹਾਂ ਨੂੰ ਗੱਲਬਾਤ ਜ਼ਰੀਏ ਸੁਲਝਾ ਲਿਆ ਜਾਵੇਗਾ। ਇਸੇ ਸਿਲਸਿਲੇ ’ਚ ਅੱਜ ਦਿੱਲੀ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਆਪਣੀ ਰਿਹਾਇਸ਼ ’ਤੇ ਬੈਠਕ ਲਈ ਬੁਲਾਇਆ ਗਿਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर