LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੂਰਨ ਤੌਰ 'ਤੇ ਸਕੂਲ ਖੋਲ੍ਹਣ ਦੀ ਮਨਜ਼ੂਰੀ, ਪੰਜਾਬ 'ਚ ਨਵੀਂਆਂ ਕੋਰੋਨਾ ਗਾਈਡਲਾਈਨਜ਼ ਜਾਰੀ

15f schools

ਚੰਡੀਗੜ੍ਹ : ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਨੇ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਸਰਕਾਰ ਵਲੋਂ ਕੋਰੋਨਾ ਪਾਬੰਦੀਆਂ 25 ਫਰਵਰੀ ਤੱਕ ਵਾਧਾ ਦਿੱਤੀਆਂ ਗਈਆਂ ਹਨ। ਸਕੂਲਾਂ ਬਾਰੇ ਵੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਨੇ ਭਾਵੇਂ ਪੂਰਨ ਤੌਰ ’ਤੇ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਹ ਵੀ ਆਖਿਆ ਹੈ ਕਿ ਆਖਰੀ ਫ਼ੈਸਲਾ ਵਿਦਿਆਰਥੀ ਕਰਨਗੇ ਕਿ ਉਨ੍ਹਾਂ ਨੇ ਸਕੂਲ ਆਉਣਾ ਹੈ ਜਾਂ ਆਨਲਾਈਨ ਕਲਾਸ ਲਗਾਉਣੀ ਹੈ। ਸਕੂਲ, ਕਾਲਜ, ਯੂਨੀਵਰਸਿਟੀ ਪੂਰਨ ਰੂਪ ਵਿਚ ਖੋਲ੍ਹੇ ਗਏ ਹਨ। 15 ਸਾਲ ਤੋਂ ਵਧੇਰੇ ਉਮਰ ਵਾਲੇ ਵਿਦਿਆਰਥੀ ਲਈ ਪਹਿਲੀ ਡੋਜ਼ ਲੱਗੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਮਾਜਿਕ ਦੂਰੀ ਦੀ ਸਖ਼ਤੀ ਨਾਲ ਪਾਲਣਾ ਕਰ ਦੇ ਹੁਕਮ ਦਿੱਤੇ ਹਨ।

Also Read: ਮੋੜ ਰੈਲੀ 'ਚ ਬੋਲੇ ਜੇ. ਪੀ. ਨੱਢਾ-'ਮੋਦੀ ਜੀ ਦੇ ਹੱਥਾਂ ਨੂੰ ਕਰੋ ਮਜ਼ਬੂਤ'

ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਮੁਤਾਬਕ ਕਿਸੇ ਵੀ ਪ੍ਰੋਗਰਾਮ ਵਿਚ 50 ਫ਼ੀਸਦੀ ਨਾਲ ਇਕੱਠ ਕੀਤਾ ਜਾ ਸਕਦਾ ਹੈ। ਬਾਰ, ਸਿਨੇਮਾ ਹਾਲ, ਮਾਲ, ਜਿੰਮ, ਰੈਸਟੋਰੈਂਟ, ਮਿਊਜ਼ੀਅਮ, ਚਿੜੀਆਘਰ ਆਦਿ 75 ਫ਼ੀਸਦੀ ਨਾਲ ਚਲਾਏ ਜਾ ਸਕਦੇ ਹਨ ਅਤੇ ਵੈਕਸੀਨ ਲੱਗੀ ਹੋਣੀ ਲਾਜ਼ਮੀ ਹੈ। ਇਸ ਦੇ ਨਾਲ ਹੀ ਏ.ਸੀ. ਬੱਸਾਂ ਵਿਚ 50 ਫ਼ੀਸਦੀ ਸਮਰੱਥਾ ਨਾਲ ਚੱਲਦੀਆਂ ਰਹਿਣਗੀਆਂ। ਹੁਕਮਾਂ ਵਿਚ ਸਾਫ ਆਖਿਆ ਗਿਆ ਹੈ ਕਿ ਪੰਜਾਬ ਵਿਚ ਉਸ ਹੀ ਵਿਅਕਤੀ ਨੂੰ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਸ ਦੇ ਜਿਸ ਕੋਲ ਵੈਕਸੀਨ ਅਤੇ ਕੋਰੋਨਾ ਟੈੱਸਟ ਦੀ ਰਿਪੋਰਟ ਹੋਵੇਗੀ।

Also Read: ਵੈਲੇਨਟਾਈਨ ਡੇਅ 'ਤੇ ਪਤਨੀ ਦਾ ਪਤੀ ਨੂੰ ਬਿਹਤਰੀਨ ਤੋਹਫਾ, ਲਿਵਰ ਡੋਨੇਟ ਕਰ ਦਿੱਤੀ ਨਵੀਂ ਜ਼ਿੰਦਗੀ

In The Market