LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਦੇ ਨਵੇਂ AG ਬਣੇ ਅਨਮੋਲ ਰਤਨ ਸਿੱਧੂ, ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ   

19m punjab ag

ਚੰਡੀਗੜ੍ਹ - ਭਗਵੰਤ ਮਾਨ ਸਰਕਾਰ ਵੱਲੋਂ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਨਵਾਂ ਏ ਜੀ ਲਾਇਆ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਏਜੀ ਦਾ ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਸਿਰਫ 1 ਰੁਪਏ ਸੈਲਰੀ ਲੈਣਗੇ। ਬਾਕੀ ਪੈਸੇ ਅੰਮ੍ਰਿਤਸਰ ਈਸਟ ਦੇ ਮਕਬੂਲਪੁਰਾ ਵਿਚ ਨਸ਼ਾ ਪੀੜਤਾਂ ਨੂੰ ਦਾਨ ਕਰਨਗੇ। ਇਹ ਇਲਾਕਾ ਜੀਵਨਜੋਤ ਕੌਰ ਦੇ ਖੇਤਰ ਵਿਚ ਆਉਂਦਾ ਹੈ।

Also Read: ਅਜਨਾਲਾ 'ਚ ਪ੍ਰੇਮੀ ਜੋੜੇ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ

ਪਹਿਲਾਂ ਵੀ ਨਾਂ ਨੂੰ ਲੈ ਕੇ ਰਹੀ ਚਰਚਾ
ਇਸ ਤੋਂ ਪਹਿਲਾਂ ਵੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਦਾ ਨਾਂ ਚਰਚਾ ਦਾ ਵਿਸ਼ਾ ਰਹਿ ਚੁੱਕਾ ਹੈ। ਉਸ ਵੇਲੇ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਇਆ ਗਿਆ ਸੀ। ਇਸ ਤੋਂ ਬਾਅਦ ਤੱਤਕਾਲੀ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਅਸਤੀਫਾ ਦੇ ਦਿੱਤਾ ਸੀ। ਫਿਰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ। ਉਸ ਵੇਲੇ ਚਰਚ ਹੋਈ ਕਿ ਉਹ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਹਾਲਾਂਕਿ ਕਾਂਗਰਸ ਦੇ ਆਪਸੀ ਕਲੇਸ਼ ਕਾਰਨ ਉਨ੍ਹਾਂ ਦੀ ਨਿਯੁਕਤੀ ਸਿਰੇ ਨਹੀਂ ਚੜ ਸਕੀ। 

Also Read: ਜਦੋਂ ਕਪਿਲ ਸ਼ਰਮਾ ਬਣ ਗਏ ਡਿਲਵਰੀ ਬੁਆਏ, ਲੋਕਾਂ ਨੇ ਇੰਝ ਲਏ ਮਜ਼ੇ

ਪਟਵਾਲੀਆ ਨੇ ਦਿੱਤਾ ਅਸਤੀਫਾ
ਪੰਜਾਬ ਦੀ ਚੰਨੀ ਸਰਕਾਰ ਨੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਜ਼ਿੱਦ ਉੱਤੇ ਐਡਵੋਕੇਟ ਡੀ.ਐੱਸ. ਪਟਵਾਲੀਆ ਨੂੰ ਐਡਵੋਕੇਟ ਜਨਰਲ ਲਗਾਇਆ ਸੀ। ਅਕਾਲੀ ਨੇਤਾ ਬਿਕਰਮ ਮਜੀਠੀਆ ਦੇ ਖਿਲਾਫ ਡਰੱਗ ਮਾਮਲੇ ਵਿਚ ਉਨ੍ਹਾਂ ਦੀ ਭੂਮਿਕਾ ਅਹਿਮ ਮੰਨੀ ਜਾ ਰਹੀ ਹੈ। ਹਾਲਾਂਕਿ ਹਾਲ ਹੀ ਵਿਚ ਹੋਈਆਂ ਚੋਣਾਂ ਵਿਚ ਕਾਂਗਰਸ ਬੁਰੀ ਤਰ੍ਹਾਂ ਨਾਲ ਹਾਰ ਗਈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਸੱਤਾ ਮਿਲੀ ਤਾਂ ਐਡਵੋਕੇਟ ਪਟਵਾਲੀਆ ਨੇ ਅਸਤੀਫਾ ਦੇ ਦਿੱਤਾ।

 

In The Market