LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲਵਪ੍ਰੀਤ ਖੁਦਕੁਸ਼ੀ ਮਾਮਲੇ 'ਚ ਆਇਆ ਨਵਾਂ ਮੋੜ, ਪਰਿਵਾਰ ਸਮੇਤ ਪੂਰਾ ਪਿੰਡ ਡੱਟਿਆ ਬੇਅੰਤ ਕੌਰ ਖਿਲਾਫ

lovpretsuicide

ਬਰਨਾਲਾ (ਇੰਟ.)-  ਲਵਪ੍ਰੀਤ ਸਿੰਘ (Lovepreet Singh) ਅਤੇ ਬੇਅੰਤ ਕੌਰ (Beant Kaur) ਦਾ ਮਾਮਲਾ ਇਸ ਵੇਲੇ ਸੋਸ਼ਲ ਮੀਡੀਆ (Social Media) ਉੱਪਰ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਮਾਮਲੇ ਵਿੱਚ ਹਰ ਰੋਜ਼ ਨਵੇਂ ਮੋੜ ਆਉਂਦੇ ਜਾ ਰਹੇ ਹਨ। ਲਵਪ੍ਰੀਤ (Lovepreet) ਦੀ ਮੌਤ ਦੇ ਮਾਮਲੇ ਵਿਚ ਉਸ ਦੀ ਪਨਤੀ ਬੇਅੰਤ ਕੌਰ (Beant Kaur) ਅਤੇ ਉਸ ਦੇ ਪਰਿਵਾਰ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਲਵਪ੍ਰੀਤ ਦੇ ਪਰਿਵਾਰ ਅਤੇ ਉਸ ਦੇ ਪਿੰਡ ਵਾਸੀਆਂ ਨੇ ਰੱਖਿਆ ਵੱਡਾ ਇਕੱਠ। ਪਿੰਡ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਜੱਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਸਾਰਿਆਂ ਨੇ ਲਵਪ੍ਰੀਤ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਹਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪੁਲਿਸ ਵਲੋਂ ਕੋਈ ਕਾਰਵਾਈ ਨਾ ਹੋਣ 'ਤੇ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।

कैनेडा में रह रही बेअंत कौर का परिवार आया सामने, रो-रो कर किए बड़े खुलासे -  beant kaur s family living in canada came to the fore

read this- ਜੰਮੂ-ਕਸ਼ਮੀਰ ਦੇ ਨਿਯਮਾਂ ਵਿਚ ਵੱਡਾ ਬਦਲਾਅ, ਹੁਣ ਦੂਜੇ ਸੂਬਿਆਂ ਦੇ ਪੁਰਸ਼ ਵੀ ਬਣ ਸਕਦੇ ਹਨ ਸਥਾਨਕ ਵਾਸੀ

ਦੱਸਣਯੋਗ ਹੈ ਲਵਪ੍ਰੀਤ ਬਰਨਾਲਾ ਦੇ ਕਸਬਾ ਧਨੌਲਾ ਦਾ ਰਹਿਣ ਵਾਲਾ ਸੀ। ਲਵਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਲਵਪ੍ਰੀਤ ਦੀ ਖੁਦਕੁਸ਼ੀ ਦਾ ਕਾਰਨ ਉਸ ਦੀ ਪਤਨੀ ਬੇਅੰਤ ਕੌਰ ਬਾਜਵਾ ਨੂੰ ਦੱਸਿਆ ਜਾ ਰਿਹਾ ਹੈ। ਬੇਅੰਤ ਕੌਰ ਜੋ ਕਿ ਲਵਪ੍ਰੀਤ ਸਿੰਘ ਨਾਲ ਵਿਆਹ ਕਰਾਉਣ ਤੋਂ ਬਾਅਦ ਕੈਨੇਡਾ ਚਲੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਲਵਪ੍ਰੀਤ ਸਿੰਘ ਨੂੰ ਕੈਨੇਡਾ ਜਾ ਕੇ ਗੱਲਬਾਤ ਕਰਨੀ ਵੀ ਬੰਦ ਕਰ ਦਿੱਤੀ ਸੀ। ਉੱਥੇ ਹੀ ਲਵਪ੍ਰੀਤ ਸਿੰਘ ਨੇ ਪਰਿਵਾਰ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੇ ਮੁੰਡੇ ਦੀ ਮੌਤ ਦਾ ਕਾਰਨ ਬੇਅੰਤ ਕੌਰ ਹੀ ਹੈ।

लवप्रीत सिंह और बेअंत कौर मामले में कनाडा के पीएम ने दिया बड़ा बयान -  News18 Punjab - News Punjab | Latest and Breaking News

read this- ਆਕਸੀਜਨ ਦੀ ਘਾਟ ਕਾਰਣ ਕਿਸੇ ਮਰੀਜ਼ ਦੀ ਮੌਤ ਦੀ ਖਬਰ ਨਹੀਂ : ਸਿਹਤ ਰਾਜ ਮੰਤਰੀ 
ਕੈਨੇਡੀਅਨ ਪੀ.ਐੱਮ. ਨੇ ਵੀ ਲਵਪ੍ਰੀਤ ਖੁਦਕੁਸ਼ੀ ਮਾਮਲੇ 'ਤੇ ਦਿੱਤਾ ਬਿਆਨ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੀ ਲਵਪ੍ਰੀਤ ਖੁਦਕੁਸ਼ੀ ਮਾਮਲੇ 'ਤੇ ਇੱਕ ਬਿਆਨ ਸਾਹਮਣੇ ਆਇਆ ਹੈ। ਟਰੂਡੋ ਨੇ ਇਸ ਮਾਮਲੇ 'ਤੇ ਬਿਆਨ ਦਿੰਦਿਆਂ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ ਅਤੇ ਧੋਖਾਧੜੀ ਕਰਨ ਵਾਲੇ ਏਜੰਟਾਂ ਤੋਂ ਬਚਣ ਲਈ ਕਿਹਾ ਹੈ। ਕੈਨੇਡੀਆਈ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਸਰਕਾਰ ਰੁਜਗਾਰ ਲਈ ਆਉਣ ਵਾਲੇ ਲੋਕਾਂ ‘ਤੇ ਕੋਈ ਪਾਬੰਦੀ ਨਹੀਂ ਲਗਾਵੇਗੀ, ਪਰ ਜਿਨ੍ਹਾਂ ਵਲੋਂ ਅਜਿਹੀਆਂ ਧੋਖਾਧੜੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਇਥੇ ਆਉਣ ਵਾਲੇ ਕੈਨੇਡਾ ਦੀ ਇਮੀਗ੍ਰੇਸ਼ਨ ਵੈਬਸਾਈਟ ਤੋਂ ਸਹੀ ਜਾਣਕਾਰੀ ਲੈ ਸਕਦੇ ਹਨ ਅਤੇ ਧੋਖਾਧੜੀ ਤੋਂ ਬਚ ਸਕਦੇ ਹਨ।

In The Market