LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਫੀਸ ਵਧਾਉਣ ਵਾਲੇ ਸਕੂਲਾਂ ਦੀ ਰੱਦ ਹੋਵੇਗੀ NOC', ਵਿਧਾਨ ਸਭਾ 'ਚ CM ਮਾਨ ਦਾ ਵੱਡਾ ਐਲਾਨ

25june vidhan sabha

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਅਧਿਆਪਕਾਂ ਨੂੰ ਕਿਸੇ ਹੋਰ ਕੰਮ ਲਈ ਨਹੀਂ ਲਿਆ ਜਾਵੇਗਾ। ਉਹ ਸਕੂਲਾਂ ਵਿਚ ਹੀ ਪੜ੍ਹਾਉਣਗੇ। ਉਨ੍ਹਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾਵੇਗਾ। ਇਸ ਦੇ ਲਈ ਨਵੀਂ ਦਿੱਲੀ ਸਥਿਤ ਅਮਰੀਕੀ ਦੂਤਾਵਾਸ ਨਾਲ ਤਾਲਮੇਲ ਕੀਤਾ ਗਿਆ ਹੈ। ਪੰਜਾਬ ਵਿਚ ਅਧਿਆਪਕ ਤੋਂ ਸਿਰਫ਼ ਸਿੱਖਿਆ ਦਾ ਕੰਮ ਹੀ ਲਿਆ ਜਾਵੇਗਾ। ਕਾਲਜ ਅਧਿਆਪਕਾਂ ਲਈ ਯੂਜੀਸੀ ਸਕੇਲ ਲਾਗੂ ਕੀਤਾ ਜਾਵੇਗਾ।

Also Read: '2 ਤੋਂ 1 ਸ਼ਮਸ਼ਾਨਘਾਟ ਕਰਨ ਵਾਲੇ ਪਿੰਡਾਂ ਨੂੰ ਮਿਲੇਗੀ 5 ਲੱਖ ਦੀ ਗ੍ਰਾਂਟ'

CM ਮਾਨ ਨੇ ਕਿਹਾ ਕਿ ਪ੍ਰਾਈਵੇਟ ਸਕੂਲ ਆਪਣੇ ਤੌਰ 'ਤੇ ਫੀਸਾਂ ਨਹੀਂ ਵਧਾ ਸਕਣਗੇ। ਮਨਮਾਨੀ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਆਪਣੀ ਮਰਜ਼ੀ ਨਾਲ ਫੀਸਾਂ ਵਧਾਉਣ ਵਾਲੇ ਸਕੂਲਾਂ ਦੀ NOC ਰੱਦ ਕੀਤੀ ਜਾਵੇਗੀ। ਉਨ੍ਹਾਂ ਦੀ ਮਾਨਤਾ ਵੀ ਰੱਦ ਕਰ ਦਿੱਤੀ ਜਾਵੇਗੀ।

Also Read: 30 ਜੂਨ ਤੱਕ ਨਿਪਟਾ ਲਓ ਇਹ ਜ਼ਰੂਰੀ ਕੰਮ, ਨਹੀਂ ਤਾਂ ਹੋ ਜਾਓਗੇ ਖੱਜਲ-ਖੁਆਰ

ਡਿਗਰੀ ਅਨੁਸਾਰ ਨੌਜਵਾਨਾਂ ਨੂੰ ਰੁਜ਼ਗਾਰ
ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਡਿਗਰੀਆਂ ਲੈ ਕੇ ਨੌਕਰੀਆਂ ਮੰਗਣ ਗਏ ਨੌਜਵਾਨਾਂ 'ਤੇ ਲਾਠੀਚਾਰਜ ਕੀਤਾ। ਮਾਪੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਮਜਬੂਰ ਹਨ। ਅਸੀਂ ਉਨ੍ਹਾਂ ਨੂੰ ਰੁਜ਼ਗਾਰ ਦੇਵਾਂਗੇ। 25 ਹਜ਼ਾਰ ਅਸਾਮੀਆਂ ਕੱਢੀਆਂ ਗਈਆਂ ਹਨ। ਡਿਗਰੀ ਦੇ ਹਿਸਾਬ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਸਰਕਾਰ 19 ਸਰਕਾਰੀ ਆਈ.ਟੀ.ਆਈਜ਼ ਖੋਲ੍ਹੇਗੀ। ਜਿਸ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਜਾਗਰੂਕ ਕੀਤਾ ਜਾਵੇਗਾ।

In The Market