LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜਬਰ-ਜ਼ਨਾਹ ਮਾਮਲੇ 'ਚ ਬੈਂਸ ਖਿਲਾਫ ਅਦਾਲਤ ਦਾ ਸਖਤ ਹੁਕਮ, ਕਿਹਾ-'23 ਦਸੰਬਰ ਤੱਕ ਗ੍ਰਿਫਤਾਰ ਕਰ ਕਰੋ ਪੇਸ਼'

11d3

ਲੁਧਿਆਣਾ: ਹਲਕਾ ਆਤਮ ਨਗਰ ਤੋਂ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ (Lok Insaf Party) ਦੇ ਮੁਖੀ ਸਿਮਰਜੀਤ ਬੈਂਸ (Simerjit Bains) ਨੂੰ ਝਟਕਾ ਦਿੰਦਿਆਂ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ (Court) ਨੇ ਬਲਾਤਕਾਰ (Rape Case) ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰੀ ਵਾਰੰਟ (Arrest warrant) ਜਾਰੀ ਕਰਨ ਦੇ ਹੁਕਮ ਦਿੱਤੇ ਹਨ।

Also Read: ਬਠਿੰਡਾ 'ਚ ਮਿਲਿਆ ਸ਼ੱਕੀ ਅਟੈਚੀ, ਪੁਲਿਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਅਦਾਲਤ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਵਿਧਾਇਕ ਬੈਂਸ ਅਤੇ ਹੋਰ ਮੁਲਜ਼ਮਾਂ ਨੂੰ 23 ਦਸੰਬਰ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਲੁਧਿਆਣਾ ਪੁਲਿਸ ਨੇ ਉਕਤ ਅਦਾਲਤ 'ਚ ਵਿਧਾਇਕ ਬੈਂਸ ਅਤੇ ਹੋਰ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ ਅਤੇ ਫਿਰ ਅਦਾਲਤ ਨੇ ਵਿਧਾਇਕ ਬੈਂਸ ਅਤੇ ਹੋਰਾਂ ਦੇ ਜ਼ਮਾਨਤ ਵਾਰੰਟ ਜਾਰੀ ਕਰਕੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਹੋਣ ਲਈ ਕਿਹਾ ਸੀ, ਪਰ ਸ਼ੁੱਕਰਵਾਰ ਦੀ ਸੁਣਵਾਈ 'ਚ ਵਿਧਾਇਕ ਸਣੇ ਹੋਰ ਕੋਈ ਵੀ ਦੋਸ਼ੀ ਪੇਸ਼ ਨਹੀਂ ਹੋਇਆ, ਜਿਸ ਤੋਂ ਜਿਸ ਤੋਂ ਬਾਅਦ ਅਦਾਲਤ ਨੇ ਮੁਲਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਅਤੇ ਪੁਲਿਸ ਨੂੰ ਹਦਾਇਤ ਕੀਤੀ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ ਤੱਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

Also Read: 'ਤੈਨੂੰ ਦਿੱਲੀਏ ਜਿੱਤ ਕੇ ਪੰਜਾਬ ਚੱਲੇ ਆਂ' ਕਿਸਾਨ ਅੰਦੋਲਨ 'ਤੇ ਬੋਲੇ ਗਾਇਕ ਰੇਸ਼ਮ ਅਨਮੋਲ

In The Market